ਕੇਜਰੀਵਾਲ ਨੂੰ ਭੰਡਣ ਦੀ ਥਾਂ ਫਾਰਮ ਹਾਊਸ ਚੋਂ ਬਾਹਰ ਆ ਕੇ ਮੋਦੀ ਨਾਲ ਗੱਲ ਕਰਨ ਕੈਪਟਨ - ਰਾਘਵ ਚੱਢਾ
Published : Dec 24, 2020, 5:13 pm IST
Updated : Dec 24, 2020, 5:13 pm IST
SHARE ARTICLE
Raghav Chadha
Raghav Chadha

...ਕੈਪਟਨ ਨੇ ਖੁਦ ਕਬੂਲਿਆ ਅਮਿਤ ਸ਼ਾਹ ਨਾਲ ਮੀਟਿੰਗ ਦੌਰਾਨ ਕਿਸਾਨਾਂ ਦਾ ਮਾਮਲਾ ਨਹੀਂ ਚੁੱਕਿਆ : ਮੀਤ ਹੇਅਰ

ਚੰਡੀਗੜ੍ਹ - "ਖੇਤੀ ਪ੍ਰਧਾਨ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਮੋਦੀ ਸਰਕਾਰ ਦੀ ਬੋਲੀ ਬੋਲਦੇ ਹੋਏ ਕਿਸਾਨ ਅੰਦੋਲਨ ਚ' ਸੇਵਾਦਾਰ ਬਣ ਕੇ ਕਾਰਜ ਕਰਨ ਵਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਝੂਠੀ ਅਤੇ ਨਿਰਆਧਾਰ ਬਿਆਨਬਾਜ਼ੀ ਕਰਕੇ ਨਿਸ਼ਾਨਾ ਬਣਾ ਰਹੇ ਹਨ। ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਕਾਲੇ ਕਾਨੂੰਨ ਲਿਆਉਣ ਵਿੱਚ ਉਨ੍ਹਾਂ ਦਾ ਸਾਥ ਦੇਣ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਨਾ ਮੰਨਣ ਵਾਲੇ ਵਾਲੇ ਪ੍ਰਧਾਨ ਮੰਤਰੀ ਖਿਲਾਫ ਆਪਣੀ ਜ਼ੁਬਾਨ ਵੀ ਨਹੀਂ ਖੋਲ੍ਹ ਰਹੇ।"

Gurmeet Singh Meet HayerGurmeet Singh Meet Hayer

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਵਘ ਚੱਢਾ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਯੂਥ ਵਿੰਗ ਦੇ ਪ੍ਰਧਾਨ  ਅਤੇ ਵਿਧਾਇਕ ਮੀਤ ਹੇਅਰ ਨੇ ਕੀਤਾ। ਰਾਘਵ ਚੱਢਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ , ਅਰਵਿੰਦ ਕੇਜਰੀਵਾਲ ਖਿਲਾਫ ਵਿਅਕਤੀਗਤ ਬਿਆਨਬਾਜ਼ੀ ਕਰਦੇ ਹੋਏ ਊਲ-ਜਲੂਲ ਬੋਲ ਰਹੇ ਹਨ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕੀ ਉਹ ਦੱਸ ਸਕਦੇ ਹਨ ਕਿ ਕੇਜਰੀਵਾਲ ਨੇ ਅਜਿਹਾ ਕੀ ਅਪਰਾਧ ਕੀਤਾ ਹੈ, ਜੋ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੇ ਹਨ?

Covid-19: Delhi doing more tests than US, brought 3rd wave under control, says Kejriwal Kejriwal

ਕੀ ਅਰਵਿੰਦ ਕੇਜਰੀਵਾਲ ਦਾ ਇਹ ਦੋਸ਼ ਹੈ ਕਿ ਉਨ੍ਹਾਂ ਕਿਸਾਨਾਂ ਦਾ ਇਕ ਸੇਵਾਦਾਰ ਬਣਕੇ ਕਿਸਾਨ ਅੰਦੋਲਨ ਦਾ ਸਾਥ ਦਿੱਤਾ। ਕੀ ਕੇਜਰੀਵਾਲ ਦਾ ਇਹ ਦੋਸ਼ ਹੈ ਕਿ ਉਨ੍ਹਾਂ ਦਿੱਲੀ ਦੇ ਸਟੇਡੀਅਮਾਂ ਨੂੰ ਜੇਲ੍ਹਾਂ ਨਾ ਬਣਾਕੇ ਕਿਸਾਨਾਂ ਨੂੰ ਅੰਦਰ ਡੱਕਣ ਨਹੀਂ ਦਿੱਤਾ? ਜੇਕਰ ਕੈਪਟਨ ਸਾਹਿਬ ਨੂੰ ਕੇਜਰੀਵਾਲ ਵੱਲੋਂ ਕੀਤਾ ਗਿਆ ਇਹ ਕੰਮ ਦੋਸ਼ ਲਗਦਾ ਹੈ ਤਾਂ ਜੀਅ ਸਦਕੇ ਉਹ ਉਨ੍ਹਾਂ ਖਿਲਾਫ ਬੋਲਣ ਅਤੇ ਇਸਦਾ ਜਵਾਬ ਪੰਜਾਬ ਦੇ ਲੋਕ ਦੇਣਗੇ। ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਡੱਟੀ ਹੋਈ ਹੈ ਅਤੇ ਡਟੀ ਰਹੇਗੀ।

Captain Amarinder SinghCaptain Amarinder Singh

ਰਾਘਵ ਚੱਢਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕਰਦੇ ਹੋਏ ਪੁੱਛਿਆ ਕਿ ਹਾਈ ਪਾਵਰ ਕਮੇਟੀ ਦਾ ਮੈਂਬਰ ਹੁੰਦੇ ਹੋਏ ਅਜਿਹੇ ਕਾਲੇ ਕਾਨੂੰਨਾਂ ਉੱਤੇ ਸਹਿਮਤੀ ਕਿਉਂ ਦਿੱਤੀ? ਕੈਪਟਨ ਨੇ ਜਦੋਂ ਇਹ  ਕਾਨੂੰਨ ਬਣਾਉਣ ਦੀ ਗੱਲ ਹੋ ਰਹੀ ਤਾਂ ਪੰਜਾਬ ਦੇ ਲੋਕਾਂ ਨੂੰ ਅਗਾਊਂ ਜਾਣਕਾਰੀ ਕਿਉਂ ਨਹੀਂ ਦਿੱਤੀ? ਉਨ੍ਹਾਂ ਕਿਹਾ ਕਿ ਅਸਲ ਵਿੱਚ ਕੈਪਟਨ ਸਰਕਾਰ ਸੂਬੇ ਵਿੱਚ ਉਹ ਕੁਝ ਹੀ ਕਰ ਰਹੀ ਹੈ ਜੋ ਕੇਂਦਰ 'ਚ ਮੋਦੀ ਸਰਕਾਰ ਕਹਿੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਹੋਣ ਤੋਂ ਦੇਖਿਆ ਜਾਵੇ ਤਾਂ ਕੈਪਟਨ ਸਰਕਾਰ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਹਰ ਹੱਥ ਕੰਢਾ ਵਰਤ ਰਹੀ ਹੈ।

Farmers ProtestFarmers Protest

ਕਾਂਗਰਸ ਵੱਲੋਂ ਕਿਸਾਨ ਅੰਦੋਲਨ ਦੇ ਬਰਾਬਰ ਉਸੇ ਦਿਨ ਹੀ ਆਪਣਾ ਕੋਈ ਪ੍ਰੋਗਰਾਮ ਦਿੱਤਾ ਜਾਂਦਾ ਹੈ ਤਾਂ ਜੋ ਕਿਸਾਨਾਂ ਵੱਲੋਂ ਦਿੱਤੇ ਗਏ ਸੰਘਰਸ਼ ਦੇ ਪ੍ਰੋਗਰਾਮ ਨੂੰ ਕਮਜ਼ੋਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਜੰਤਰ ਮੰਤਰ 'ਚ ਕਾਂਗਰਸੀ ਐਮ ਐਲ ਏ ਤੇ ਐਮ ਪੀ ਵੱਲੋਂ ਦਿੱਤਾ ਜਾ ਰਿਹਾ ਧਰਨਾ ਵੀ ਇਸ ਦੀ ਇਕ ਕੜੀ ਹੈ, ਜੋ ਕਿਸਾਨਾਂ ਦੇ ਬਰਾਬਰ ਧਰਨਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਕਦੇ ਵੀ ਆਪਣਾ ਕੋਈ ਪ੍ਰੋਗਰਾਮ ਨਹੀਂ ਦਿੱਤਾ ਸਗੋਂ ਕਿਸਾਨਾਂ ਦੇ ਦਿੱਤੇ ਗਏ ਪ੍ਰੋਗਰਾਮ ਨੂੰ ਹੀ ਕਾਮਯਾਬ ਕਰਨ ਲਈ ਕੰਮ ਕਰਦੀ ਹੈ।

AAPAAP

ਰਾਘਵ ਚੱਢਾ ਨੇ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਕਿਸਾਨ ਅੰਦੋਲਨ ਇਕ ਕਿਸਾਨਾਂ ਦਾ ਅੰਦੋਲਨ ਹੈ ਇਸ ਨੂੰ ਰਾਜਨੀਤਿਕ ਐਨਕ ਲਾ ਕੇ ਵੀ ਦੇਖਣਾ ਗਲਤ ਹੈ। ਉਨ੍ਹਾਂ ਕਿਹਾ ਕਿ ਦਿੱਲੀ 'ਚ 'ਆਪ' ਦੀ ਸਰਕਾਰ ਹੈ ਇਸ ਲਈ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਕਿਸਾਨਾਂ ਨੂੰ ਸਹੂਲਤਾਂ ਦਿੱਤੀਆਂ ਜਾਣ। ਜੋ ਆਮ ਆਦਮੀ ਪਾਰਟੀ 'ਸੇਵਾਦਾਰ' ਬਣਕੇ ਆਪਣੀ ਭੂਮਿਕਾ ਨਿਭਾਅ ਰਹੀ ਹੈ, ਨਾ ਕਿ ਰਾਜਨੀਤਿਕ ਪਾਰਟੀ ਬਣਕੇ।

Captian Amrinder singhCaptian Amrinder singh

ਮੀਤ ਹੇਅਰ ਨੇ ਕਿਹਾ ਕਿ ਪਿਛਲੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਕਿਹਾ ਜਾਣਾ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਕਿਸਾਨਾਂ ਦੀਆਂ ਮੰਗਾਂ ਸਬੰਧੀ ਨਹੀਂ ਕੌਮੀ ਸੁਰੱਖਿਆ ਦੇ ਮਾਮਲੇ ਨੂੰ ਲੈ ਕੇ ਮਿੱਲੇ ਸਨ, ਇਹ ਸਿੱਧ ਕਰਦਾ ਹੈ ਕਿ ਉਨ੍ਹਾਂ ਕਿਸਾਨਾਂ ਦਾ ਮਸਲਾ ਕਦੇ ਕੇਂਦਰ ਸਰਕਾਰ ਕੋਲ ਨਹੀਂ ਉਠਾਇਆ। ਕੈਪਟਨ ਸਾਹਿਬ ਕਹਿ ਰਹੇ ਹਨ ਕਿ ਸਾਨੂੰ ਬਦਨਾਮ ਕੀਤਾ ਜਾ ਰਹਾ ਹੈ ਕਿ ਸਾਡਾ ਕੋਈ ਈ.ਡੀ. ਕੋਲ ਕੇਸ ਨਹੀਂ ਹੈ, ਤਾਂ ਕੀ ਕੈਪਟਨ ਸਾਹਿਬ ਦੱਸਣਗੇ ਉਨ੍ਹਾਂ ਦੇ ਪੁੱਤਰ ਈਡੀ ਦੇ ਦਫ਼ਤਰ ਦੇ ਚੱਕਰ ਕਿਉਂ ਕੱਢਦੇ ਹਨ? ਅਸਲ 'ਚ ਸੱਚ ਇਹ ਹੈ ਕਿ ਇਨ੍ਹਾਂ ਵੱਲੋਂ ਕੀਤੇ ਗਏ ਘਪਲਿਆਂ ਦੀ ਈਡੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਇਸ ਕਰਕੇ ਹੀ ਇਹ ਪੰਜਾਬ 'ਚ ਕਾਂਗਰਸ ਦਾ ਮੁੱਖ ਮੰਤਰੀ ਹੁੰਦੇ ਹੋਏ ਵੀ ਭਾਜਪਾਈ ਮੁੱਖ ਮੰਤਰੀ ਵਾਂਗ ਕੰਮ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement