ਮੁੱਖ ਮੰਤਰੀ ਵਲੋਂ ਕੋਰੋਨਾ ਵਿਰੁਧ ਸਾਵਧਾਨੀ ਵਰਤਣ ਅਤੇ ਸੁਰੱਖਿਆ ਉਪਾਵਾਂ ਦਾ ਸਖ਼ਤੀ ਨਾਲ ਪਾਲਣ ਕਰਨ ਦੀ
Published : Dec 24, 2020, 12:51 am IST
Updated : Dec 24, 2020, 12:51 am IST
SHARE ARTICLE
image
image

ਮੁੱਖ ਮੰਤਰੀ ਵਲੋਂ ਕੋਰੋਨਾ ਵਿਰੁਧ ਸਾਵਧਾਨੀ ਵਰਤਣ ਅਤੇ ਸੁਰੱਖਿਆ ਉਪਾਵਾਂ ਦਾ ਸਖ਼ਤੀ ਨਾਲ ਪਾਲਣ ਕਰਨ ਦੀ ਅਪੀਲ

ਚੰਡੀਗੜ੍ਹ, 23 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੁਨੀਆਂ ਦੇ ਕੁੱਝ ਹਿੱਸਿਆਂ ਵਿਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਵਿਚ ਫੈਲਣ ਦੀਆਂ ਰੀਪੋਰਟਾਂ ਦਰਮਿਆਨ ਲੋਕਾਂ ਨੂੰ ਵਧੇਰੇ ਸਾਵਧਾਨੀ ਵਰਤਣ ਅਤੇ ਕੋਵਿਡ ਦੇ ਸੁਰੱਖਿਆ ਨੇਮਾਂ ਦੀ ਸਖ਼ਤੀ ਨਾਲ ਪਾਲਣ ਕਰਨ ਦੀ ਅਪੀਲ ਕੀਤੀ। ਕੋਵਿਡ ਤੋਂ ਠੀਕ ਹੋਣ ਵਾਲੇ ਲੋਕਾਂ ਵਿਚ ਕਮਜ਼ੋਰੀ ਸਮੇਤ ਲੰਮੇ ਸਮੇਂ ਦੇ ਪ੍ਰਭਾਵ ਰਹਿਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ, ਹੁਣ ਸੂਬੇ ਵਿਚ ਮਹਾਂਮਾਰੀ ਦਾ ਫੈਲਾਅ ਹੌਲੀ ਹੋਇਆ ਹੈ ਪਰ ਸੰਕਟ ਹਾਲੇ ਖ਼ਤਮ ਨਹÄ ਹੋਇਆ। ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਇੰਗਲੈਂਡ ਤੋਂ ਅੰÇ੍ਰਮਤਸਰ ਪੁੱਜੀ ਆਖ਼ਰੀ ਉਡਾਣ ਵਿਚ 8 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਉਨ੍ਹਾਂ ਉਮੀਦ ਜਤਾਈ ਕਿ ਵਾਇਰਸ ਦਾ ਨਵਾਂ ਰੂਪ ਪੰਜਾਬ ਵਿਚ ਦਾਖ਼ਲ ਨਹÄ ਹੋਇਆ।
‘ਫ਼ੇਸਬੁੱਕ ਲਾਈਵ ਪ੍ਰੋਗਰਾਮ ਕੈਪਟਨ ਨੂੰ ਸਵਾਲ’ ਦੌਰਾਨ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਵਿਚ ਕੇਸਾਂ ਦਾ ਮੁੜ ਉਭਾਰ ਨਹÄ ਹੋਵੇਗਾ ਅਤੇ ਨਾ ਹੀ ਨਵਾਂ ਰੂਪ ਫੈਲੇਗਾ। ਮੰਗਲਵਾਰ ਨੂੰ 200 ਤੋਂ ਵੱਧ ਕੋਵਿਡ ਮਾਮਲੇ ਪਾਏ ਗਏ ਅਤੇ 18 ਮੌਤਾਂ ਹੋਈਆਂ। ਲੋਕਾਂ ਨਾਲ ਜ਼ਿਆਦਾ ਸੰਪਰਕ ਹੋਣ ਕਾਰਨ ਅਪਣੇ ਕਈ ਸਾਥੀਆਂ ਅਤੇ ਅਧਿਕਾਰੀਆਂ ਦੇ ਪਾਜ਼ੇਟਿਵ ਆਉਣ ਦੀ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਭਨਾਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ, ਅਪਣੇ ਪਰਵਾਰਾਂ ਅਤੇ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਮਾਸਕ ਪਾਉਣ ਅਤੇ ਆਪਸੀ ਦੂਰੀ ਬਣਾਈ ਰੱਖਣ ਦੇ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਯਕੀਨੀ ਬਣਾਉਣ।  ਮੁੱਖ ਮੰਤਰੀ ਨੇ ਦਸਿਆ ਕਿ ਸੂਬੇ ਵਿਚ ਮੌਜੂਦਾ ਸਮੇਂ ਹਰ ਰੋਜ਼ 30,000 ਤੋਂ ਵੱਧ ਟੈਸਟ ਕੀਤੇ ਜਾ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਸੰਕਟ ਕਾਰਨ ਸਰਕਾਰੀ ਬੱਸਾਂ ਵਿਚ ਔਰਤਾਂ ਲਈ ਕਿਰਾਏ ਵਿਚ 50 ਫ਼ੀ ਸਦੀ ਸਬਸਿਡੀ ਨੂੰ ਅਮਲ ਵਿਚ ਲਿਆਉਣ ਵਿਚ ਦੇਰੀ ਹੋਈ ਹੈ ਪਰ ਛੇਤੀ ਹੀ ਇਸ ਸਕੀਮ ਨੂੰ ਲਾਗੂ ਕਰ ਦਿਤਾ ਜਾਵੇਗਾ। ਉਨ੍ਹਾਂ ਨੇ ਬਠਿੰਡਾ ਦੇ ਇਕ ਵਸਨੀਕ ਵਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਇਸ ਸਕੀਮ ਦੇ ਵੇਰਵੇ ਅਤੇ ਦਸਤਾਵੇਜ਼ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਛੇਤੀ ਹੀ ਇਸ ਸਕੀਮ ਨੂੰ ਅਮਲ ਵਿਚ ਲਿਆਂਦਾ ਜਾਵੇਗਾ।
ਬਟਾਲਾ ਦੇ ਵਸਨੀਕ ਵਲੋਂ 42,000 ਖ਼ਾਲੀ ਆਸਾਮੀਆਂ ਪੁਰ ਕਰਨ ਦੇ ਕੀਤੇ ਸਵਾਲ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਵਿਚ ਵੀ ਮਹਾਂਮਾਰੀ ਕਾਰਨ ਦੇਰ ਹੋਈ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਦੀ ਅਗਲੀ ਮੀਟਿੰਗ ਵਿਚ 50,000 ਆਸਾਮੀਆਂ ੁਤੇ ਭਰਤੀ ਨੂੰ ਮਨਜ਼ੂਰੀ ਦੇ ਦਿਤੀ ਜਾਵੇਗੀ।
ਫ਼ਿਰੋਜ਼ਪੁਰ ਦੇ ਨਿਵਾਸੀ ਦੀ ਸ਼ਿਕਾਇਤ ਕਿ ਉਸ ਦੇ ਖੇਤਰ ਦੇ ਸਰਕਾਰੀ ਹਸਪਤਾਲਾਂ ਵਿਚ ਓ.ਪੀ.ਡੀ. ਹਾਲੇ ਵੀ ਸ਼ੁਰੂ ਨਹÄ ਹੋਈ, ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਓ.ਪੀ.ਡੀਜ਼. ਨੂੰ ਖੋਲ੍ਹਣ ਸਬੰਧੀ ਪਹਿਲਾਂ ਹੀ ਨਿਰਦੇਸ਼ ਦਿਤੇ ਜਾ ਚੁੱਕੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ਦੀ ਪੜਤਾਲ ਕਰਾਉਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਓ.ਪੀ.ਡੀਜ਼. ਦਾ ਕੰਮਕਾਜ ਆਮ ਵਾਂਗ ਦੁਬਾਰਾ ਸ਼ੁਰੂ ਕਰਵਾਇਆ ਜਾ ਸਕੇ।

ਠੰਢ ਵਿਚ ਸ਼ਹਿਰੀ ਬੇਘਰਿਆਂ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਲੁਧਿਆਣਾ ਦੇ ਬਾਸ਼ਿੰਦੇ ਦੇ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਅਖ਼ਤਿਆਰੀ ਫ਼ੰਡਾਂ ਵਿੱਚੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕੰਬਲ ਖ਼ਰੀਦ ਕੇ ਅਜਿਹੇ ਲੋਕਾਂ ਨੂੰ ਵੰਡਣ ਲਈ ਪੈਸੇ ਭੇਜ ਰਹੇ ਹਨ। ਆਪਣੀ ਸਵਰਗਵਾਸੀ ਮਾਤਾ ਵੱਲੋਂ ਹਰੇਕ ਸਰਦੀ ਦੌਰਾਨ ਪਟਿਆਲੇ 'ਚ ਕੰਬਲ ਵੰਡਣ ਦੀਆਂ ਗੱਲਾਂ ਯਾਦ ਕਰਦਿਆਂ ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਅਤਿ ਦੀ ਠੰਢ ਵਾਲੇ ਮਹੀਨਿਆਂ ਵਿੱਚ ਬੇਘਰੇ ਲੋਕਾਂ ਦੀ ਸਹਾਇਤਾ ਕਰਨ ਦੀ ਅਪੀਲ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਸ਼ਹਿਰੀ ਬੇਘਰੇ ਲੋਕਾਂ ਲਈ ਜ਼ਮੀਨ ਐਕਵਾਇਰ ਕਰ ਕੇ ਰੈਣ-ਬਸੇਰੇ ਬਣਾਉਣ ਦਾ ਕੰਮ ਜਾਰੀ ਹੈ। ਮੁੱਖ ਮੰਤਰੀ ਨੇ ਲੁਧਿਆਣਾ ਦੇ ਇਕ ਵਸਨੀਕ ਨੂੰ ਦੱਸਿਆ ਕਿ ਮੋਹਾਲੀ ਵਿਖੇ ਐਮ.ਬੀ.ਬੀ.ਐਸ. ਦਾ ਕੋਰਸ ਛੇਤੀ ਹੀ ਸ਼ੁਰੂ ਹੋ ਜਾਵੇਗਾ ਅਤੇ ਦੋ ਹੋਰ ਨਵੇਂ ਮੈਡੀਕਲ ਕਾਲਜਾਂ ਨੂੰ ਛੇਤੀ ਸ਼ੁਰੂ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਲੁਧਿਆਣਾ ਵਾਸੀ ਨੇ ਸੂਬੇ ਵਿਚ ਐਮ.ਬੀ.ਬੀ.ਐਸ. ਦੀਆਂ ਕੁਝ ਸੀਟਾਂ ਉਪਬਲਧ ਹੋਣ 'ਤੇ ਚਿੰਤਾ ਜ਼ਾਹਰ ਕੀਤੀ ਸੀ। ਵਾਹਨਾਂ ਦੇ ਵੀ.ਆਈ.ਪੀ. ਨੰਬਰਾਂ 'ਤੇ ਪਾਬੰਦੀ ਸਬੰਧੀ ਮੁੱਖ ਮੰਤਰੀ ਨੇ ਇੱਕ ਲੁਧਿਆਣਾ ਨਿਵਾਸੀ ਨੂੰ ਵਿਸਥਾਰ ਸਹਿਤ ਦੱਸਿਆ ਕਿ ਅਜਿਹੇ ਨੰਬਰਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਇੱਕ ਵਾਹਨ ਤੋਂ ਦੂਜੇ ਵਾਹਨ 'ਤੇ ਇੱਕੋ ਨੰਬਰ ਤਬਦੀਲ ਹੋਣ ਕਾਰਨ ਟਰੈਕਿੰਗ ਕਰਨਾ ਮੁਸ਼ਕਿਲ ਬਣ ਗਿਆ ਸੀ। ਉਨ੍ਹਾਂ ਇਸ ਸਬੰਧੀ ਰੋਪੜ ਦੇ ਇੱਕ ਹੋਰ ਬਾਸ਼ਿੰਦੇ ਨੂੰ ਦੱਸਿਆ ਕਿ ਪੰਜਾਬ ਵਿੱਚ ਰਜਿਸਟ੍ਰੇਸ਼ਨ ਵਾਲੇ ਵਾਹਨਾਂ ਤੋਂ ਕੋਈ ਵਾਧੂ ਫ਼ੀਸ ਨਹÄ ਲਈ ਜਾ ਰਹੀ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਰਾਜ ਸਰਕਾਰ ਦੀਆਂ ਯੋਜਨਾਵਾਂ ਬਾਰੇ ਗੁਰਦਾਸਪੁਰ ਨਿਵਾਸੀ ਵੱਲੋਂ ਪੁੱਛੇ ਸਵਾਲ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬ ਜੀ ਦੀਆਂ ਚਰਨ-ਛੋਹ ਪ੍ਰਾਪਤ ਸਾਰੀਆਂ ਥਾਵਾਂ 'ਤੇ ਵਿਸ਼ਾਲ ਸਮਾਗਮ ਕਰਾਉਣ ਦੀ ਰੂਪ-ਰੇਖਾ ਉਲੀਕਣ ਲਈ ਕਮੇਟੀ ਬਣਾਈ ਗਈ ਹੈ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement