ਰਾਜਾ ਐਨਾ ਵੀ ਫ਼ਕੀਰ ਨਾ ਚੁਣੋ ਕਿ ਵਪਾਰੀ ਜੇਬ 'ਚ ਪਾਈ ਫਿਰਨ
Published : Dec 24, 2020, 6:24 am IST
Updated : Dec 24, 2020, 6:25 am IST
SHARE ARTICLE
image
image

ਰਾਜਾ ਐਨਾ ਵੀ ਫ਼ਕੀਰ ਨਾ ਚੁਣੋ ਕਿ ਵਪਾਰੀ ਜੇਬ 'ਚ ਪਾਈ ਫਿਰਨ

ਚੰਡੀਗੜ੍ਹ, 23 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ): ਜਿਥੇ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਵਿਰੁਧ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ | ਉਥੇ ਇਸੇ ਵਿਚਾਲੇ ਅੰਮਿ੍ਤਸਰ ਤੋਂ ਕਾਂਗਰਸੀ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਮੋਦੀ ਤੇ ਨਿਸ਼ਾਨਾ ਸਾਧਿਆ ਹੈ | ਉਨ੍ਹਾਂ ਟਵੀਟ ਕੀਤਾ ਅਤੇ ਲਿਖਿਆ, 'ਰਾਜਾ ਐਨਾ ਵੀ ਫ਼ਕੀਰ ਨਾ ਚੁਣੋ ਕਿ ਕੋਈ ਵੀ ਵਪਾਰੀ ਉਸ ਨੂੰ ਅਪਣੀ ਜੇਬ 'ਚ ਪਾਈ ਫਿਰੇ | ਇਥੇ ਇਹ ਖ਼ਾਸ ਤੌਰ 'ਤੇ ਦਸਣਯੋਗ ਹੈ ਕਿ ਸਿੱਧੂ ਨੇ ਇਹ ਵਿਅੰਗ ਸਿੱਧੇ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦੇਸ਼ ਦੇ ਉੱਘੇ ਵਪਾਰੀਆਂ ਅਡਾਨੀ-ਅੰਬਾਨੀ ਸਬੰਧਾਂ 'ਤੇ ਕੀਤਾ ਗਿਆ ਹੈ | ਇਸ ਤੋਂ ਪਹਿਲਾਂ ਵੀ ਸਿੱਧੂ ਖੁਲ੍ਹੇ ਤੌਰ 'ਤੇ ਆਖ ਚੁੱਕੇ ਹਨ ਕਿ ਸਾਡੇ ਦੇਸ਼ ਨੂੰ ਕੋਈ ਸਰਕਾਰ ਨਹੀਂ ਸਗੋਂ ਵਪਾਰੀ ਚਲਾ ਰਹੇ ਹਨ | ਇਸੇ ਦਾ ਨਤੀਜਾ ਹੈ ਕਿ ਭਾਰਤ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਦੇਣ ਲਈ ਅਜਿਹੇ ਖੇਤੀ ਕਾਨੂੰਨ ਲਿਆਂਦੇ ਹਨ, ਜਿਨ੍ਹਾਂ ਨੂੰ ਵਿਦੇਸ਼ਾਂ ਵਿਚ ਪਹਿਲਾਂ ਹੀ ਰੱਦ ਕੀਤਾ ਜਾ ਚੁੱਕਾ ਹੈ¢imageimage

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement