
ਪੰਜਾਬ ਦੇ ਆਗੂ ਗੁਰਬਚਨ ਸਿੰਘ ਚੱਬਾ ਨੇ ਕਿਸਾਨ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ।
ਜੰਡਿਆਲਾ ਗੁਰੂ- ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਅੱਜ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਧਰਨਾ 92ਵੇਂ ਦਿਨ ਵਿਚ ਦਾਖਿਲ ਹੋ ਗਿਆ ਹੈ। ਇਸ ਧਰਨਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਲਾਇਆ ਗਿਆ ਹੈ।
ਪਰ ਅੱਜ ਖੇਤੀ ਕਾਨੂੰਨ ਦੇ ਵਿਰੋਧ 'ਚ ਕਿਸਾਨਾਂ ਅਤੇ ਨੌਜਵਾਨਾਂ ਨੇ ਕੜਾਕੇ ਦੀ ਠੰਢ ਦੇ ਬਾਵਜੂਦ ਨੰਗੇ ਧੜ ਹੋ ਕੇ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ। ਇਸ ਦੌਰਾਨ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਗੁਰਬਚਨ ਸਿੰਘ ਚੱਬਾ ਨੇ ਕਿਸਾਨ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ।
ਜਿਕਰਯੋਗ ਹੈ ਕਿ ਦੂਜੇ ਪਾਸੇ ਕਿਸਾਨ ਅੰਦੋਲਨ ਸਾਹਮਣੇ ਮੋਦੀ ਸਰਕਾਰ ਨੇ ਕਿਸਾਨਾਂ ਦੇ ਦੋ-ਟੁਕ ਜਵਾਬ ਮਗਰੋਂ ਮੁੜ ਗੱਲ਼ਬਾਤ ਲਈ ਤਿਆਰ ਹੋ ਗਈ ਹੈ। ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਪੱਤਰ ਭੇਜਦਿਆਂ ਕਿਹਾ ਹੈ ਕਿ ਉਹ ਸਾਰੇ ਮੁੱਦਿਆਂ ‘ਤੇ ਗੱਲਬਾਤ ਕਰਨ ਲਈ ਤਿਆਰ ਹੈ। ਸਰਕਾਰ ਨੇ ਕਿਸਾਨਾਂ ਤੋਂ ਮੀਟਿੰਗ ਲਈ ਤਾਰੀਖ ਤੇ ਸਮੇਂ ਬਾਰੇ ਪੁੱਛਿਆ ਹੈ।