
ਸਰਕਾਰ ਅੰਦੋਲਨਕਾਰੀ ਕਿਸਾਨਾਂ ਨੂੰ ਲੈ ਕੇ ਸੰਵੇਦਨਸ਼ੀਲ, ਮੋਦੀ ਕਿਸਾਨਾਂ ਨੂੰ ਦੁਖੀ ਨਹੀਂ ਹੋਣ ਦੇਣਗੇ : ਰਾਜਨਾਥ
'ਕਿਸਾਨ ਦਿਵਸ' ਮÏਕੇ ਸਾਬਕਾ ਪ੍ਰਧਾਨ ਮੰਤਰੀ ਚÏਧਰੀ ਚਰਨ ਸਿੰਘ ਨੂੰ ਸ਼ਰਧਾਂਜਲੀ ਕੀਤੀ ਭੇਂਟ
ਨਵੀਂ ਦਿੱਲੀ, 23 ਦਸੰਬਰ : ਰਖਿਆ ਮੰਤਰੀ ਰਾਜਨਾਥ ਸਿੰਘ ਨੇ ਬੁਧਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਅੰਦੋਲਨ ਕਰਨ ਵਾਲੇ ਕਿਸਾਨਾਂ ਪ੍ਰਤੀ ਸੰਵੇਦਨਸ਼ੀਲ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਨੂੰ ਕਿਸੇ ਵੀ ਹਾਲਤ ਵਿਚ ਦੁੱਖ ਨਹੀਂ ਝੱਲਣ ਦੇਣਗੇ¢
'ਕਿਸਾਨ ਦਿਵਸ' ਮÏਕੇ ਟਵੀਟ ਦੀ ਲੜੀ ਵਿਚ ਰਾਜਨਾਥ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਚÏਧਰੀ ਚਰਨ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਦੇਸ਼ ਨੂੰ ਅਨਾਜ ਸੁਰੱਖਿਆ ਪ੍ਰਦਾਨ ਕੀਤੀ ਹੈ¢
ਭਾਰਤ ਵਿਚ 23 ਦਸੰਬਰ ਨੂੰ 'ਕਿਸਾਨ ਦਿਵਸ' ਵਜੋਂ ਮਨਾਇਆ ਜਾਂਦਾ ਹੈ¢ ਦਰਅਸਲ, ਇਸੇ ਦਿਨ ਭਾਰਤ ਦੇ ਪੰਜਵੇਂ ਪ੍ਰਧਾਨ ਮੰਤਰੀ ਚÏਧਰੀ ਚਰਨ ਸਿੰਘ ਦਾ ਜਨਮ ਹੋਇਆ ਸੀ, ਜਿਨ੍ਹਾਂ ਨੇ ਕਿਸਾਨਾਂ ਦੇ ਜੀਵਨ ਅਤੇ ਹਾਲਤਾਂ ਨੂੰ ਸੁਧਾਰਨ ਲਈ ਕਈ ਨੀਤੀਆਂ ਦੀ ਸ਼ੁਰੂਆਤ ਕੀਤੀ ਸੀ¢ ਭਾਰਤ ਸਰਕਾਰ ਨੇ ਸਾਲ 2001 ਵਿਚ ਚÏਧਰੀ ਚਰਨ ਸਿੰਘ ਦੇ ਸਨਮਾਨ ਵਿਚ ਹਰ ਸਾਲ 23 ਦਸੰਬਰ ਨੂੰ ਕਿਸਾਨ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਸੀ¢
ਰਾਜਨਾਥ ਸਿੰਘ ਨੇ ਕਿਹਾ ਕਿ ਕੁਝ ਕਿਸਾਨ ਖੇਤੀਬਾੜੀ ਕਾਨੂੰਨਾਂ ਬਾਰੇ ਅੰਦੋਲਨ ਕਰ ਰਹੇ ਹਨ¢ ਸਰਕਾਰ ਉਨ੍ਹਾਂ ਨਾਲ ਪੂਰੀ ਸੰਵੇਦਨਸ਼ੀਲਤਾ ਨਾਲ ਗੱਲ ਕਰ ਰਹੀ ਹੈ¢ ਮੈਨੂੰ ਉਮੀਦ ਹੈ ਕਿ ਉਹ ਛੇਤੀ ਹੀ ਅਪਣਾ ਅੰਦੋਲਨ ਵਾਪਸ ਲੈ ਲੈਣਗੇ¢
ਚÏਧਰੀ ਚਰਨ ਸਿੰਘ ਨੂੰ ਦੇਸ਼ ਦਾ ਸਭ ਤੋਂ ਸਤਿਕਾਰਤ ਕਿਸਾਨ ਨੇਤਾ ਦਸਦਿਆਂ ਰਖਿਆ ਮੰਤਰੀ ਨੇ ਕਿਹਾ ਕਿ ਉਹ ਉਮਰ ਭਰ ਕਿਸਾਨਾਂ ਦੀਆਂ ਮੁਸ਼ਕਲਾਂ ਲਈ ਆਵਾਜ਼ ਦਿੰਦੇ ਰਹੇ ਅਤੇ ਉਨ੍ਹਾਂ ਦੀ ਭਲਾਈ ਲਈ ਕੰਮ ਕੀਤੇ¢ ਉਨ੍ਹਾਂ ਕਿਹਾ ਕਿ ਦੇਸ਼ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖੇਗਾ¢ ਚÏਧਰੀ ਚਰਨ ਸਿੰਘ ਚਾਹੁੰਦੇ ਸਨ ਕਿ ਦੇਸ਼ ਦੇ
ਕਿਸਾਨਾਂ ਦੀ ਆਮਦਨ ਵਧੇ, ਉਨ੍ਹਾਂ ਨੂੰ ਫ਼ਸਲਾਂ ਦੇ ਵਾਜਬ ਭਾਅ ਮਿਲੇ ਅਤੇ ਕਿਸਾਨਾਂ ਦੇ ਮਾਨ ਸਨਮਾਨ ਦੀ ਰਾਖੀ ਕੀਤੀ ਜਾਣੀ ਚਾਹੀਦੀ ਹੈ¢
ਰਾਜਨਾਥ ਸਿੰਘ ਨੇ ਕਿਹਾ ਕਿ ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਰਫ਼ ਉਨ੍ਹਾਂ ਦੀ ਪ੍ਰੇਰਣਾ ਸਦਕਾ ਹੀ ਕਿਸਾਨਾਂ ਦੇ ਹਿਤ ਵਿਚ ਕਈ ਕਦਮ ਉਠਾ ਰਹੇ ਹਨ¢ ਉਹ ਕਿਸੇ ਵੀ ਸਥਿਤੀ ਵਿਚ ਕਿਸਾਨਾਂ ਨੂੰ ਨੁਕਸਾਨ ਨਹੀਂ ਹੋਣ ਦੇਣਗੇ¢ ਜ਼ਿਕਰਯੋਗ ਹੈ ਕਿ ਕਿਸਾਨ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪਣੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਵੱਖ-ਵੱਖ ਸਰਹੱimageਦਾਂ 'ਤੇ ਅੰਦੋਲਨ ਕਰ ਰਹੇ ਹਨ¢ (ਪੀਟੀਆਈ)