
ਕੇਰਲ ਦੇ ਮੁੱਖ ਮੰਤਰੀ ਨੇ ਅੰਦੋਲਨਕਾਰੀ ਕਿਸਾਨਾਂ ਨਾਲ ਇਕਜੁਟਤਾ ਦਾ ਕੀਤਾ ਪ੍ਰਗਟਾਵਾ
ਕਿਹਾ, ਕੇਂਦਰ ਸਰਕਾਰ ਉਦਯੋਗਪਤੀਆਂ ਦਾ ਖਿਆਲ ਰੱਖ ਰਿਹਾ ਹੈ ਪਰ ਕਿਸਾਨਾਂ ਦਾ ਨਹੀਂ
ਤਿਰੂਵਨੰਤਪੁਰਮ, 23 ਦਸੰਬਰ: ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ ਨੇ ਬੁਧਵਾਰ ਨੂੰ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਦਯੋਗਪਤੀਆਂ ਦੇ ਹਿਤਾਂ ਦਾ ਖਿਆਲ ਰਖਿਆ ਜਾ ਰਿਹਾ ਹੈ, ਪਰ ਕਿਸਾਨਾਂ ਦੇ ਹਿਤਾਂ ਦਾ ਨਹੀਂ¢
ਵਿਜਯਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ, ਜਿਸ ਦੇ ਵਿਰੋਧ ਵਿਚ ਉਹ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ¢ ਉਨ੍ਹਾਂ ਕਿਹਾ ਕਿ ਮÏਜੂਦਾ ਸਮੇਂ ਵਿਚ ਚੱਲ ਰਹੀ ਕਿਸਾਨ ਲਹਿਰ ਦੇਸ਼ ਵਿਚ ਪਹਿਲਾਂ ਕਦੇ ਨਹੀਂ ਹੋਈ¢ ਵਿਜਯਨ ਨੇ ਕਿਹਾ ਕਿ ਕਿਸਾਨ ਦੇਸ਼ ਦੇ ਅੰਨਦਾਤਾ ਹਨ, ਇਸ ਲਈ ਉਨ੍ਹਾਂ ਦੀ ਮੰਗ ਨੂੰ ਰਾਸ਼ਟਰ ਦੇ ਹਿਤ ਵਿਚ ਵੇਖਿਆ ਜਾਣਾ ਚਾਹੀਦਾ ਹੈ¢
ਇਥੇ ਸ਼ਹੀਦ ਸਮਾਰਕ ਵਿਖੇ ਕਿਸਾਨਾਂ ਨਾਲ ਇਕਜੁੱਟਤਾ ਦਰਸਾਉਣ ਲਈ ਖੱਬੀਆਂ ਪਾਰਟੀਆਂ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਮੀਟਿੰਗ ਦਾ ਉਦਘਾਟਨ ਕਰਦਿਆਂ ਉਨ੍ਹਾਂ ਕੇਂਦਰ ਸਰਕਾਰ 'ਤੇ ਕਿਸਾਨਾਂ ਵਿਰੁਧ ਲਗਾਤਾਰ ਦਮਨਕਾਰੀ ਕਦਮ ਚੁੱਕਣ ਦਾ ਵੀ ਦੋਸ਼ ਲਾਇਆ¢
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਸੰਭਾਲ ਨਹੀਂ ਕਰ ਰਹੀ¢ ਉਹ ਸਨਅਤਕਾਰਾਂ ਦੇ ਹਿਤਾਂ ਨੂੰ ਸਭ ਤੋਂ ਵੱਧ ਮਹੱਤਵ ਦੇ ਰਹੀ ਹੈ¢ ਕੇਂਦਰ ਨੂੰ ਕਿਸਾਨਾਂ ਦੀ ਮੰਗ ਮੰਨਣੀ ਚਾਹੀਦੀ ਹੈ¢
ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਵਿਚ ਖਾਣ ਪੀਣ ਦੀਆਂ ਵਸਤਾਂ ਦੀ ਘਾਟ ਹੈ ਤਾਂ ਇਸ ਦਾ ਅਸਰ ਕੇਰਲ ਸਮੇਤ ਸਾਰੇ ਰਾਜਾਂ 'ਤੇ ਪਏਗਾ, ਇਸ ਲਈ ਕਿਸਾਨ ਅੰਦੋਲਨ ਇਕ ਰਾਜ ਤਕ ਸੀਮਤ ਨਹੀਂ ਰਹਿਣਾ ਚਾਹੀਦਾ¢ (ਪੀਟੀਆਈ)