
ਮਮਤਾ ਨੇ ਦਿੱਲੀ ਵਿਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਕੀਤੀ ਗੱਲਬਾਤ
ਤਿ੍ਣਾਮੂਲ ਦੇ ਸਮਰਥਨ ਦਾ ਦਿਤਾ ਭਰੋਸਾ
ਕੋਲਕਾਤਾ, 23 ਦਸੰਬਰ: ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁਧਵਾਰ ਨੂੰ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁਧ ਦਿੱਲੀ ਵਿਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਅਪਣੀ ਪਾਰਟੀ ਟੀਐਮਸੀ ਦੇ ਸਮਰਥਨ ਦਾ ਭਰੋਸਾ ਦਿਤਾ¢ ਟੀਐਮਸੀ ਦੇ ਇਕ ਨੇਤਾ ਨੇ ਇਹ ਜਾਣਕਾਰੀ ਦਿਤੀ¢
ਪਛਮੀ ਬੰਗਾਲ ਵਿਚ ਸੱਤਾਧਾਰੀ ਤਿ੍ਣਮੂਲ ਕਾਂਗਰਸ (ਟੀ.ਐੱਮ.ਸੀ.) ਨੇ ਹਾਲ ਹੀ ਵਿਚ ਇਕ ਪੰਜ ਮੈਂਬਰੀ ਵਫ਼ਦ ਨੂੰ ਇਕ ਦਿਨ ਦੀ ਭੁੱਖ ਹੜਤਾਲ 'ਤੇ ਕਿਸਾਨਾਂ ਨਾਲ ਮਿਲਣ ਲਈ ਹਰਿਆਣਾ ਅਤੇ ਉੱਤਰ ਪ੍ਰਦੇਸ਼ ਨਾਲ ਲਗਦੀ ਦਿੱਲੀ ਦੀਆਂ ਸਰਹੱਦਾਂ 'ਤੇ ਸਾਰੇ ਵਿਰੋਧ ਸਥਾਨਾਂ 'ਤੇ ਭੇਜਿਆ ਸੀ¢ ਟੀਐਮਸੀ ਦੇ ਇਕ ਨੇਤਾ ਨੇ ਕਿਹਾ ਕਿ ਸਾਡੀ ਪਾਰਟੀ ਦੇ ਮੁਖੀ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਫ਼ੋਨ 'ਤੇ ਗੱਲਬਾਤ ਕੀਤੀ¢ ਕੁਝ ਕਿਸਾਨਾਂ ਨੇ ਮਮਤਾ ਨੂੰ ਧਰਨੇ ਵਾਲੀ ਥਾਂ 'ਤੇ ਆਉਣ ਦੀ ਬੇਨਤੀ ਕੀਤੀ ਹੈ¢ ਮਮਤਾ ਨੇ ਕਿਸਾਨਾਂ ਨੂੰ ਭਰੋਸਾ ਦਿਤਾ ਹੈ ਕਿ ਪਾਰਟੀ ਉਨ੍ਹਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ¢ (ਪੀਟੀਆਈ)