ਕਸ਼ਮੀਰ ਵਿਚ ਲੋਕਤੰਤਰ ਦੀ ਬਹਾਲੀ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਮੋਦੀ ਸਰਕਾਰ : ਸ਼ਾਹ
Published : Dec 24, 2020, 12:43 am IST
Updated : Dec 24, 2020, 12:43 am IST
SHARE ARTICLE
image
image

ਕਸ਼ਮੀਰ ਵਿਚ ਲੋਕਤੰਤਰ ਦੀ ਬਹਾਲੀ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਮੋਦੀ ਸਰਕਾਰ : ਸ਼ਾਹ

ਨਵÄ ਦਿੱਲੀ, 23 ਦਸੰਬਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁਧਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਜੰਮੂ-ਕਸ਼ਮੀਰ ਵਿਚ ਜ਼ਮੀਨੀ ਪੱਧਰ ’ਤੇ ਲੋਕਤੰਤਰ ਦੀ ਬਹਾਲੀ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਪਹਿਲੀ ਵਾਰ ਹੋਈ ਜ਼ਿਲ੍ਹਾ ਵਿਕਾਸ ਪਰਿਸ਼ਦ (ਡੀ.ਡੀ.ਸੀ.) ਦੀਆਂ ਚੋਣਾਂ ਇਸ ਦੀ ਗਵਾਹੀ ਭਰਦੀਆਂ ਹਨ।
ਸ਼ਾਹ ਨੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਲਗਾਤਾਰ ਟਵੀਟ ਕਰ ਕੇ ਜੰਮੂ ਕਸ਼ਮੀਰ ਦੇ ਲੋਕਾਂ ਨੂੰ ਵਧਾਈ ਦਿਤੀ ਅਤੇ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੁਰੱਖਿਆ ਬਲਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜ਼ਮੀਨੀ ਪੱਧਰ ’ਤੇ ਲੋਕਤੰਤਰ ਦੀ ਬਹਾਲੀ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਜੰਮੂ-ਕਸ਼ਮੀਰ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਈਆਂ ਡੀਡੀਸੀ ਚੋਣਾਂ ਇਸ ਦੀ ਗਵਾਹੀ ਭਰਦੀਆਂ ਹਨ। ਚੋਣਾਂ ਵਿਚ ਲੋਕਾਂ ਦੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਲੋਕਤੰਤਰ ਵਿਚ ਉਨ੍ਹਾਂ ਦੇ ਵਿਸ਼ਵਾਸ ਨੂੰ ਦਰਸਾਉਂਦੀ ਹੈ। ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਕੇਂਦਰ ਸਰਕਾਰ ਦੇ ਲੋਕਾਂ ਨੂੰ ਵੱਡੀ ਗਿਣਤੀ ਵਿਚ ਵੋਟਿੰਗ ਅਤੇ ਸੁਰੱਖਿਆ ਬਲਾਂ ਅਤੇ ਸਥਾਨਕ ਪ੍ਰਸ਼ਾਸਨ ਵਿਚ ਸ਼ਮੂਲੀਅਤ ਕਰਨ ਲਈ ਵਧਾਈ ਦਿੰਦਿਆਂ ਸ਼ਾਹ ਨੇ ਕਿਹਾ ਕਿ ਇਸ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਵਿਚ ਲੋਕਤੰਤਰ ਪ੍ਰਤੀ ਆਤਮਵਿਸ਼ਵਾਸ ਅਤੇ ਉਤਸ਼ਾਹ ਵਧੇਗਾ। (ਪੀਟੀਆਈ)
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement