
ਸੰਤ ਸੰਮੇਲਨ ਤੋਂ ਬਾਅਦ ਸੰਤ ਗੁਰਬਚਨ ਸਿੰਘ ਕੰਬਲੀ ਵਾਲਿਆਂ ਦੀ 20ਵੀਂ ਬਰਸੀ ਸਮਾਗਮ ਸਮਾਪਤ ਹੋਇਆ
ਹਰ ਵਿਅਕਤੀ ਕਿਸਾਨੀ ਅੰਦੋਲਨ 'ਚ ਬਣਦਾ ਯੋਗਦਾਨ ਪਾਏ : ਨਛੱਤਰ ਸਿੰਘ ਕੰਬਲੀਵਾਲੇ
ਪਟਿਆਲਾ, 23 ਦਸੰਬਰ (ਜਸਪਾਲ ਸਿੰਘ ਢਿੱਲੋਂ) : ਸੱਚਖੰਡ ਵਾਸੀ ਸੰਤ ਬਾਬਾ ਗੁਰਬਚਨ ਸਿੰਘ ਕਾਲੀ ਕੰਬਲੀ ਵਾਲਿਆਂ ਦੀ 20ਵੀਂ ਬਰਸੀ ਨੂੰ ਸਮਰਪਿਤ ਮਹਾਨ ਸੰਤ ਸਮਾਗਮ ਗੁਰਦੁਆਰਾ ਸਾਹਿਬ ਸੰਤ ਕੰਬਲੀ ਵਾਲਾ ਵਿਖੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ | ਇਸ ਮੌਕੇ ਅੱਜ ਸਵੇਰੇ 13 ਆਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਇਕ ਸੰਤ ਸੰਮੇਲਨ ਕਰਵਾਇਆ ਗਿਆ |
ਇਸ ਮੌਕੇ ਵਿਸ਼ੇਸ਼ ਗੱਲਬਾਤ ਕਰਦਿਆਂ ਗੱਦੀ ਨਸ਼ੀਨ ਸੰਤ ਨਛੱਤਰ ਸਿੰਘ ਕੰਬਲੀਵਾਲਿਆਂ ਨੇ ਵਿਸ਼ਵ ਦੇ ਲੋਕਾਂ ਤੋਂ ਮੰਗ ਕੀਤੀ ਕਿ ਉਹ ਕਿਸਾਨ ਅੰਦੋਲਨ ਦੀ ਹਮਾਇਤ ਕਰਨ | ਉਨ੍ਹਾਂ ਹਰ ਪੰਜਾਬੀ ਤੋਂ ਮੰਗ ਕੀਤੀ ਕਿ ਉਹ ਇਸ ਘੋਲ 'ਚ ਅਪਣਾ ਬਣਦਾ ਯੋਗਦਾਨ ਪਾਵੇ | ਸੰਤ ਕੰਬਲੀ ਵਾਲਿਆਂ ਨੇ ਕਿਹਾ ਕਿ ਅੱਜ ਕਿਸਾਨ ਅਪਣੀ ਹੋਂਦ ਦੀ ਲੜਾਈ ਲੜ ਰਿਹਾ ਹੈ | ਉਨ੍ਹਾਂ ਆਖਿਆ ਕਿ ਸਾਡੇ ਸੱਭ ਤੋਂ ਵੱਡੇ ਰਹਿਬਰ ਗੁਰੂ ਨਾਨਕ ਦੇਵ ਜੀ ਨੇ ਖ਼ੁਦ ਵੀ ਖੇਤੀ ਕੀਤੀ ਤੇ ਸਾਨੂੰ ਕਿਰਤ ਦਾ ਸਬਕ ਸਿਖਾਇਆ | ਉਨ੍ਹਾਂ ਆਖਿਆ ਕਿ ਸੰਤ ਗੁਰਬਚਨ ਸਿੰਘ ਕੰਬਲੀਵਾਲਿਆਂ ਜੋ ਰਾਹ ਦਿਖਾਇਆ ਉਸ ਤੇ ਉਹ ਪਹਿਰਾ ਦੇ ਰਹੇ ਹਨ ਤੇ ਉਨ੍ਹਾਂ ਦੀ ਸੋਚ ਨੂੰ ਅੱਗੇ ਤੋਰਿਆ ਜਾਵੇਗਾ | ਇਸ ਮੌਕੇ ਸੰਤ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਆਖਿਆ ਕਿ ਸੰਤ ਕੰਬਲੀ ਵਾਲਿਆਂ ਨੇ ਹਮੇਸ਼ਾ ਵਿਸ਼ਵ ਪੱਧਰ ਤੇ ਸਿੱਖੀ ਦਾ ਪ੍ਰਚਾਰ ਕੀਤਾ ਤੇ ਲੋਕਾਂ ਨੂੰ ਗੁਰੂ ਗ੍ਰੰਥ ਸਾਹਿਬ ਨਾਲ ਜੋੜਿਆ | ਇਸ ਮੌਕੇ ਇਸ ਸੰਮੇਲਨ 'ਚ ਸੰਤ ਅਮਰੀਕ ਸਿੰਘ ਪੰਜ ਭੈਣੀਆਂ ਵਾਲੇ, ਸੰਤ ਅਮਰੀਕ ਸਿੰਘ ਬੋਹੜਪੁਰ ਝੁਨੇੜੀਆਂ , ਸੰਤ ਬਲਦੇਵ ਸਿੰਘ ਲੁਧਿਆਣਾ, ਸੰਤ ਮਨਪ੍ਰੀਤ ਸਿੰਘ ਅਲੀਪੁਰ ਖਾਲਸਾ, ਸੰਤ ਪ੍ਰੀਤਮ ਸਿੰਘ ਮਹਿਮਦਪੁਰ, ਸੰਤ ਸ਼ੁੱਧ ਸਿੰਘ ਟੂਸੇ, ਬਾਬਾ ਰਛਪਾਲ ਸਿੰਘ ਕੁਠਾਲਾ, ਬਾਬਾ ਅਵਤਾਰ ਸਿੰਘ ਡੱਲਾ, ਸੰਤ ਬਾਬਾ ਰਜਨੀਸ਼ ਸਿੰਘ ਨੱਥੂਮਾਜਰਾ ਤੋਂ ਇਲਾਵਾ ਸੰਤ ਮਹਾਂਪੁਰਸ਼ਾਂ ਨੇ ਪੁੱਜਕੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਜ਼ਬਰ ਅਤੇ ਜ਼ੁਲਮ ਵਿਰੁਧ ਸਾਹਿਬਜ਼ਾਦਿਆਂ ਦੀ ਸ਼ਹਾਦਤ ਲਾਸਾਨੀ ਹੈ, ਜੋ ਧਰਮ 'ਚ ਦਿ੍ੜ ਰਹਿਣ ਦੀ ਉਘੜਵੀ ਮਿਸਾਲ ਪੇਸ਼ ਕਰਦੀ ਹੈ | ਇਸ ਮੌਕੇ ਬਾਬਾ ਨਛੱਤਰ ਸਿੰਘ ਵਾਲਿਆਂ ਨੇ ਸੰਤ ਮਹਾਂਪੁਰਸ਼ਾਂ ਅਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਤ ਕੀਤਾ |
ਸੰਤ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸੰਤ ਅਮਰਜੀਤ ਸਿੰਘ ਸਲਾਹਪੁਰ, ਸੰਤ ਹਰਚਰਨ ਸਿੰਘ ਨਾਨਕਸਰ ਕੁਟੀਆ ਤਿ੍ਪੜੀ, ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ, ਅਮਰਜੀਤ ਸਿੰਘ ਸੰਧੂ ਯੂ.ਕੇ., ਬੀਬੀ ਤਨਵੀਰ ਕੌਰ ਯੂ.ਕੇ., ਮਲਕੀਤ ਸਿੰਘ ਖੰਨਾ, ਗੁਰਮੀਤ ਸਿੰਘ ਬਿੱਟੂ ਸਲੇਮਪੁਰ ਸਾਬਕਾ ਸਰਪੰਚ, ਗੁਰਮੁੱਖ ਸਿੰਘ ਸਲਾਹਪੁਰੀ, ਪਰਮਜੀਤ ਸਿੰਘ ਇੰਸਪੈਕਟਰ, ਸੁਰਜੀਤ ਸਿੰਘ ਗੋਰੀਆ, ਸਾਬਕਾ ਚੇਅਰਮੈਨ ਲਖਵੀਰ ਸਿੰਘ, ਲੌਟimage, ਮਨਪ੍ਰੀਤ ਸਿੰਘ ਮਨੀਭੰਗੂ, ਜੈਪ੍ਰਤਾਪ ਸਿੰਘ, ਲਖਵਿੰਦਰ ਸਿੰਘ ਲੱਕੀ ਅਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |