
ਦੇਸ਼ ’ਚ ਕੋਰੋਨਾ ਦੇ 23,950 ਨਵੇਂ ਮਾਮਲੇ ਆਏ ਸਾਹਮਣੇ
ਨਵÄ ਦਿੱਲੀ, 23 ਦਸੰਬਰ: ਦੇਸ਼ ਵਿਚ ਇਕ ਦਿਨ ਵਿਚ ਕੋਰੋਨਾ ਵਾਇਰਸ ਦੀ ਲਾਗ ਦੇ 23,950 ਨਵੇਂ ਕੇਸਾਂ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਗਿਣਤੀ 1,00,99,066 ਹੋ ਗਈ ਹੈ, ਜਦਕਿ ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੀ ਵੱਧ ਕੇ 96.63 ਹੋ ਗਈ ਹੈ। ਸਿਹਤ ਮੰਤਰਾਲੇ ਵਲੋਂ ਬੁਧਵਾਰ ਨੂੰ ਜਾਰੀ ਕੀਤੇ ਤਾਜ਼ਾ ਅੰਕੜਿਆਂ ਵਿਚ ਇਹ ਜਾਣਕਾਰੀ ਦਿਤੀ ਗਈ ਹੈ।
ਸਵੇਰੇ 8 ਵਜੇ ਤਕ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ 333 ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਕੁਲ ਗਿਣਤੀ 1,46,444 ਹੋ ਗਈ ਹੈ। ਮੰਤਰਾਲੇ ਅਨੁਸਾਰ 96,63,382 ਲੋਕ ਲਾਗ ਤੋਂ ਠੀਕ ਹੋ ਚੁਕੇ ਹਨ, ਜਿਸ ਨਾਲ ਸਿਹਤਯਾਬ ਹੋਣ ਹੋਣ ਦੀ ਰਾਸ਼ਟਰੀ ਦਰ ’ਤੇ 95.69 ਫ਼ੀ ਸਦੀ ਹੋ ਗਈ ਹੈ, ਜਦਕਿ ਕੋਵਿਡ-19 ਦੀ ਮੌਤ ਦਰ 1.45 ਫ਼ੀਸਦੀ ਹੈ। ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਦੂਜੇ ਦਿਨ ਤਿੰਨ ਲੱਖ ਤੋਂ ਹੇਠਾਂ ਰਹੀ।
ਅੰਕੜਿਆਂ ਅਨੁਸਾਰ ਦੇਸ਼ ਵਿਚ ਜ਼ੇਰੇ ਇਲਾਜ ਮਰੀਜ਼ਾਂ ਦੀ ਗਿਣਤੀ 2,89,240 ਹੈ, ਜੋ ਕੁਲ ਪੀੜਤ ਮਰੀਜ਼ਾਂ ਦਾ 2.86 ਫ਼ੀ ਸਦੀ ਹੈ। ਭਾਰਤ ਵਿਚ ਕੋਵਿਡ-19 ਕੇਸਾਂ ਦੀ ਗਿਣਤੀ 7 ਅਗਸਤ ਨੂੰ 20 ਲੱਖ, 23 ਅਗਸਤ ਨੂੰ 30 ਲੱਖ, 5 ਸਤੰਬਰ ਨੂੰ 40 ਲੱਖ, 16 ਸਤੰਬਰ ਨੂੰ 50 ਲੱਖ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ, 20 ਨਵੰਬਰ ਨੂੰ 90 ਲੱਖ ਅਤੇ 19 ਦਸੰਬਰ ਨੂੰ ਇਕ ਕਰੋੜ ਤੋਂ ਵੱਧ ਸੀ।
ਇੰਡੀਅਨ ਕੌਂਸਲ ਆਫ਼ ਮੈਡੀਕਲ ਸਾਇੰਸਜ਼ (ਆਈਸੀਐਮਆਰ) ਦੇ ਅਨੁਸਾਰ, 22 ਦਸੰਬਰ ਤਕ ਕੁਲ 16,42,68,721 ਨਮੂਨਿਆਂ ਦੀ ਜਾਂਚ ਕੀਤੀ ਜਾ ਚੁਕੀ ਹੈ। ਇਨ੍ਹਾਂ ਵਿਚੋਂ ਮੰਗਲਵਾਰ ਨੂੰ 10,98,164 ਨਮੂਨਿਆਂ ਦੀ ਜਾਂਚ ਕੀਤੀ ਗਈ। (ਪੀਟੀਆਈ)