ਚੰਨੀ ਵਲੋਂ ਬਾਕੀ ਰਹਿੰਦੇ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤਕ ਦੇ 1200 ਕਰੋੜ ਰੁਪਏ ਦੇ
Published : Dec 24, 2021, 7:39 am IST
Updated : Dec 24, 2021, 7:39 am IST
SHARE ARTICLE
image
image

ਚੰਨੀ ਵਲੋਂ ਬਾਕੀ ਰਹਿੰਦੇ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤਕ ਦੇ 1200 ਕਰੋੜ ਰੁਪਏ ਦੇ ਕਰਜ਼ੇ ਮਾਫ਼ ਕਰਨ ਦਾ ਐਲਾਨ

ਕਰਜ਼ੇ ਮਾਫ਼ ਕਰਨ ਦਾ ਐਲਾਨ

ਕਿਸਾਨ ਅੰਦੋਲਨ ਅਤੇ ਕੁਰਬਾਨੀਆਂ ਨੂੰ  ਸਮਰਪਤ ਪੰਜਾਬ ਵਿਚ ਪੰਜ ਏਕੜ 'ਚ ਆਲ੍ਹਾ ਦਰਜੇ ਦੀ ਯਾਦਗਾਰ ਸਥਾਪਤ ਹੋਵੇਗੀ

ਚੰਡੀਗੜ, 23 ਦਸੰਬਰ (ਸਸਸ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿਚ 5 ਏਕੜ ਤਕ ਦੀ ਮਾਲਕੀ ਵਾਲੇ ਲਗਭਗ 1.09 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤਕ ਦੇ ਕਰਜ਼ੇ ਦੇ ਨਿਪਟਾਰੇ ਲਈ ਮੌਜੂਦਾ ਕਰਜ਼ਾ ਮਾਫ਼ੀ ਸਕੀਮ ਤਹਿਤ 1200 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦਾ ਐਲਾਨ ਕੀਤਾ ਹੈ | ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਪਹਿਲਾਂ ਹੀ ਅਜਿਹੇ 5.63 ਲੱਖ ਕਿਸਾਨਾਂ ਦੇ 4610 ਕਰੋੜ ਰੁਪਏ ਦੇ ਕਰਜ਼ੇ ਮਾਫ਼ ਕਰ ਚੁਕੀ ਹੈ | ਇਨ੍ਹਾਂ ਵਿਚੋਂ 1.34 ਲੱਖ ਛੋਟੇ ਕਿਸਾਨਾਂ ਨੂੰ  980 ਕਰੋੜ ਰੁਪਏ ਦੀ ਰਾਹਤ ਮਿਲੀ ਹੈ ਜਦਕਿ 4.29 ਲੱਖ ਸੀਮਾਂਤ ਕਿਸਾਨਾਂ ਨੂੰ  3630 ਕਰੋੜ ਰੁਪਏ ਦੀ ਕਰਜਾ ਮਾਫ਼ੀ ਦਾ ਲਾਭ ਮਿਲਿਆ ਹੈ |
 ਸਾਲ ਭਰ ਚਲੇ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਵਲੋਂ ਦਿਤੀਆਂ ਕੁਰਬਾਨੀਆਂ ਦੀ ਯਾਦ ਵਿਚ ਅਤੇ ਇਸ ਦੌਰਾਨ ਕਿਸਾਨਾਂ ਦੇ ਲਾਮਿਸਾਲ ਯੋਗਦਾਨ ਸਦਕਾ ਮੁੱਖ ਮੰਤਰੀ ਨੇ 5 ਏਕੜ ਜ਼ਮੀਨ ਵਿਚ ਅਤਿ-ਆਧੁਨਿਕ ਯਾਦਗਾਰ ਬਣਾਉਣ ਦਾ ਐਲਾਨ ਵੀ ਕੀਤਾ | ਇਸ ਸਬੰਧੀ ਪ੍ਰਸਤਾਵ ਪੇਸ਼ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ  ਸਮਰਪਤ ਇਹ ਸਮਾਰਕ ਕੇਂਦਰ ਸਰਕਾਰ ਤੋਂ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਲੜੀ ਗਈ ਅਣਥਕ ਲੜਾਈ ਨੂੰ  ਦਰਸਾਉਣ ਵਿਚ ਸਹਾਈ ਹੋਵੇਗਾ |
ਇਕ ਮਹੱਤਵਪੂਰਨ ਫ਼ੈਸਲੇ ਵਿਚ ਮੁੱਖ ਮੰਤਰੀ ਚੰਨੀ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ, ਜਿਸ ਨੂੰ  ਪਹਿਲਾਂ ਲੈਂਡ ਮਾਰਗੇਜ ਬੈਂਕ ਦੇ ਨਾਂ ਨਾਲ ਜਾਣਿਆ ਜਾਂਦਾ ਸੀ, ਦੇ 2 ਲੱਖ ਰੁਪਏ ਤਕ ਦੇ ਕਰਜ਼ਦਾਰ 5 ਏਕੜ ਤਕ ਦੀ ਜ਼ਮੀਨ ਵਾਲੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ  ਵੀ ਕਰਜ਼ਾ ਮਾਫ਼ੀ ਯੋਜਨਾ ਦੇ ਦਾਇਰੇ ਵਿਚ ਲਿਆਉਣ ਦਾ ਐਲਾਨ ਕੀਤਾ |
ਸੰਯੁਕਤ ਕਿਸਾਨ ਮੋਰਚੇ ਦੀ ਇਕ ਹੋਰ ਵੱਡੀ ਮੰਗ ਨੂੰ  ਪ੍ਰਵਾਨ ਕਰਦੇ ਹੋਏ ਮੁੱਖ ਮੰਤਰੀ ਨੇ ਸੂਬੇ ਅੰਦਰ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਰੁਧ ਪੰਜਾਬ ਪੁਲਿਸ ਵਲੋਂ ਦਰਜ ਕੀਤੇ ਸਾਰੇ ਪਰਚਿਆਂ ਨੂੰ  31 ਦਸੰਬਰ, 2021 ਤਕ ਰੱਦ ਕਰਨ ਦਾ ਐਲਾਨ ਕੀਤਾ | ਉਨ੍ਹਾਂ ਲੋੜੀਂਦੀਆਂ ਰਸਮਾਂ ਪੂਰੀਆਂ ਕਰਨ ਲਈ ਡੀਜੀਪੀ ਨੂੰ  ਤੁਰਤ ਨਿਰਦੇਸ਼ ਦਿਤੇ ਤਾਂ ਜੋ ਰਾਜ ਭਰ ਵਿਚ ਕਿਸਾਨ ਅੰਦੋਲਨ ਅਤੇ ਝੋਨੇ ਦੀ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਵਖ-ਵਖ ਕਿਸਾਨਾਂ ਵਿਰੁਧ ਦਰਜ ਸਾਰੇ ਮਾਮਲੇ ਰੱਦ ਕੀਤਾ ਜਾ ਸਕਣ | ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ 17 ਵਾਰਸਾਂ ਨੂੰ  ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਵੀ ਸੌਂਪੇ |
ਇਸ ਮੌਕੇ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ, ਵਿਜੇ ਇੰਦਰ ਸਿੰਗਲਾ, ਅਰੁਣਾ ਚੌਧਰੀ ਅਤੇ ਰਾਜ ਕੁਮਾਰ ਵੇਰਕਾ ਤੋਂ ਇਲਾਵਾ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਵਿੱਤ ਕਮਿਸ਼ਨਰ ਮਾਲ ਵੀ.ਕੇ. ਜੰਜੂਆ, ਵਿੱਤ ਕਮਿਸ਼ਨਰ ਵਿਕਾਸ ਡੀ.ਕੇ. ਤਿਵਾੜੀ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ ਸਿਨਹਾ ਅਤੇ ਡੀ.ਜੀ.ਪੀ. ਐਸ. ਚਟੋਪਾਧਿਆਏ ਹਾਜ਼ਰ ਸਨ |

 

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement