
ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਕਾਫ਼ੀ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ ਅਪਣੀ ਮੰਗ 'ਤੇ ਅੜੇ ਰਹੇ।
ਨਵੀਂ ਦਿੱਲੀ- ਦਿੱਲੀ ਪੁਲਿਸ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਹਿਰਾਸਤ 'ਚ ਲੈ ਲਿਆ ਹੈ। ਦਰਅਸਲ ਪੰਜਾਬ ਦੀਆਂ ਪਨਬੱਸਾਂ ਨੂੰ ਦਿੱਲੀ ਹਵਾਈ ਅੱਡੇ ਤੱਕ ਜਾਣ ਦੀ ਇਜਾਜ਼ਤ ਨਾ ਹੋਣ ਕਰਕੇ ਰਾਜਾ ਵੜਿੰਗ ਨੇ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਦੇ ਘਰ ਅੱਗੇ ਅੱਜ ਧਰਨਾ ਲਗਾਇਆ ਸੀ। ਰਾਜਾ ਵੜਿੰਗ ਪਹਿਲਾਂ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਰਾਜ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਮੰਗ ਕਰ ਚੁੱਕੇ ਹਨ
ਅਤੇ ਲੰਮੇ ਸਮੇਂ ਤੋਂ ਲਟਕਦੇ ਇਸ ਮਾਮਲੇ ਦੇ ਛੇਤੀ ਹੱਲ ਲਈ ਮੀਟਿੰਗ ਦਾ ਸਮਾਂ ਵੀ ਮੰਗ ਰਹੇ ਹਨ ਪਰ ਅਰਵਿੰਦ ਕੇਜਰੀਵਾਲ ਨੇ ਅੱਜ ਤੱਕ ਇਸ 'ਤੇ ਕੋਈ ਵੀ ਪ੍ਰਤੀਕਿਰਿਆ ਨਹੀਂ ਦਿੱਤੀ ਜਿਸ ਕਰ ਕੇ ਅੱਜ ਰਾਜਾ ਵੜਿੰਗ ਕੇਜਰੀਵਾਲ ਦੇ ਘਰ ਬਾਹਰ ਧਰਨਾ ਲਗਾ ਕੇ ਬੈਠ ਗਏ ਸਨ। ਇਸ ਦੌਰਾਨ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਕਾਫ਼ੀ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ ਅਪਣੀ ਮੰਗ 'ਤੇ ਅੜੇ ਰਹੇ। ਇਸ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਆਪਣੀ ਗੱਡੀ 'ਚ ਬਿਠਾ ਕੇ ਨਾਲ ਲੈ ਗਈ।