ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਸਿਖਿਆ ਵਿਭਾਗ ਨੇ ਕਰਵਾਇਆ ਵੈਬੀਨਾਰ ‘ਜੀਵਤ ਕਈ ਹਜ਼ਾਰ’
Published : Dec 24, 2021, 12:21 am IST
Updated : Dec 24, 2021, 12:21 am IST
SHARE ARTICLE
image
image

ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਸਿਖਿਆ ਵਿਭਾਗ ਨੇ ਕਰਵਾਇਆ ਵੈਬੀਨਾਰ ‘ਜੀਵਤ ਕਈ ਹਜ਼ਾਰ’

ਸਕੂਲੀ ਬੱਚਿਆਂ ਨੂੰ ਸ਼ਹੀਦੀ ਪ੍ਰਸੰਗਾਂ ਤੇ ਨੈਤਿਕਾ ਕਦਰਾਂ ਕੀਮਤਾਂ ਨਾਲ ਜੋੜਨਾ ਵਧੀਆ ਉਪਰਾਲਾ : ਜਥੇਦਾਰ 

ਚੰਡੀਗੜ੍ਹ, 23 ਦਸੰਬਰ (ਸਸਸ): ਪੋਹ ਦੇ ਮਹੀਨੇ ਫ਼ਤਿਹਗੜ੍ਹ ਸਾਹਿਬ ਤੇ ਚਮਕੌਰ ਸਾਹਿਬ ਵਿਖੇ ਵਾਪਰੀਆਂ ਘਟਨਾਵਾਂ ਨੇ ਇਤਿਹਾਸ ਨੂੰ ਵੱਡਾ ਮੋੜਾ ਦਿਤਾ। ਦਸਮ ਪਿਤਾ ਜੀ ਦੇ ਸਾਹਿਬਜ਼ਾਦਿਆਂ ਅਤੇ ਸਿੰਘਾਂ ਵਲੋਂ ਦਿਤੀ ਸ਼ਹਾਦਤ ਰਹਿੰਦੀ ਦੁਨੀਆਂ ਤਕ ਪ੍ਰੇਰਨਾ ਦਾ ਸ੍ਰੋਤ ਰਹੇਗੀ। 
ਸਿਖਿਆ ਵਿਭਾਗ ਵਲੋਂ ਸਕੂਲੀ ਬੱਚਿਆਂ ਨੂੰ ਸ਼ਹੀਦੀ ਪ੍ਰਸੰਗਾਂ ਤੇ ਨੈਤਿਕਾ ਕਦਰਾਂ ਕੀਮਤਾਂ ਨਾਲ ਜੋੜਨ ਦਾ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਇਹ ਗੱਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿਖਿਆ ਵਿਭਾਗ, ਪੰਜਾਬ ਵਲੋਂ ਦਸਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਰਬੰਸ ਦੀ ਲਾਸਾਨੀ ਕੁਰਬਾਨੀ ਬਾਰੇ ਨਵੀਂ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਕਰਵਾਏ ਗਏ ਵੈਬੀਨਾਰ ‘ਜੀਵਤ ਕਈ ਹਜ਼ਾਰ’ ਦੌਰਾਨ ਸੰਬੋਧਨ ਕਰਦਿਆਂ ਕਹੀ।
ਸਿਖਿਆ ਮੰਤਰੀ ਪਰਗਟ ਸਿੰਘ ਵਲੋਂ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ ਕਰਵਾਉਣ ਦੇ ਦਿਤੇ ਨਿਰਦੇਸ਼ਾਂ ਤਹਿਤ ਸਿਖਿਆ ਵਿਭਾਗ ਵਲੋਂ ਅਲਾਇੰਸ ਆਫ਼ ਸਿੱਖ ਦੇ ਸਹਿਯੋਗ ਨਾਲ ਕਰਵਾਏ ਇਸ ਵੈਬੀਨਾਰ ਵਿਚ ਐਜੂਸੈਟ ਰਾਹੀਂ ਸੂਬੇ ਦੇ 3300 ਸਕੂਲਾਂ ਦੇ 14 ਲੱਖ ਦੇ ਕਰੀਬ ਵਿਦਿਆਰਥੀ ਜੁੜੇ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਪਣੇ ਰਿਕਾਰਡ ਕੀਤੇ ਸੰਬੋਧਨ ਵਿਚ ਕਿਹਾ ਕਿ ਪੁਰਾਣੇ ਸਮਿਆਂ ਵਿਚ ਘਰ ਵਿਚ ਬਜ਼ੁਰਗ ਅਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਖ਼ਾਸ ਕਰ ਕੇ ਸ਼ਹੀਦੀ ਪ੍ਰਸੰਗਾਂ ਦੀਆਂ ਸਾਖੀਆਂ ਸੁਣਾਉਂਦੇ ਰਹਿੰਦੇ ਸਨ ਪ੍ਰੰਤੂ ਅੱਜ ਦੇ ਸਮੇਂ ਵਿਚ ਨੀਵੀਂ ਪੀੜ੍ਹੀ ਅਮੀਰ ਵਿਰਸੇ ਤੋਂ ਦੂਰ ਹੋ ਰਹੀ ਹੈ ਜਿਸ ਕਰ ਕੇ ਸਿਖਿਆ ਵਿਭਾਗ ਨੇ ਸਕੂਲੀ ਬੱਚਿਆਂ ਲਈ ਸ਼ਹੀਦੀ ਜੋੜ ਮੇਲ ਮੌਕੇ ਇਹ ਵੈਬੀਨਾਰ ਕਰਵਾ ਕੇ ਵਧੀਆ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਾਨਾਂਮੱਤੇ ਇਤਿਹਾਸ ਨੂੰ ਸਕੂਲੀ ਸਿਲੇਬਸ ਦਾ ਹਿੱਸਾ ਬਣਾਇਆ ਜਾਵੇ।
ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਸਿਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਪੋਹ ਦੇ ਮਹੀਨੇ ਵਾਪਰੀਆਂ ਮਹਾਨ ਘਟਨਾਵਾਂ ਵਿਚ ਜਬਰ ਜ਼ੁਲਮ ਵਿਰੁਧ ਡਟਣ ਅਤੇ ਧਰਮ ਦੀ ਖ਼ਾਤਰ ਆਪਾ ਵਾਰਨ ਦਾ ਇਤਿਹਾਸ ਸਮੋਇਆ ਹੋਇਆ ਹੈ ਜਿਸ ਕਰ ਕੇ ਸਾਡਾ ਇਖ਼ਲਾਕੀ ਫ਼ਰਜ ਬਣਦਾ ਹੈ ਕਿ ਆਉਣ ਵਾਲੀ ਪੀੜ੍ਹੀ ਸਾਡੇ ਇਤਿਹਾਸ ਦੀਆਂ ਮਹਾਨ ਕਦਰਾਂ ਕੀਮਤਾਂ ਅਤੇ ਸਿਧਾਂਤਾਂ ਤੋਂ ਜਾਣੂੰ ਹੋ ਕੇ ਸੇਧ ਲੈ ਸਕੇ। ਸਿਖਿਆ ਮੰਤਰੀ ਨੇ ਇਸ ਮੌਕੇ ਐਲਾਨ ਕੀਤਾ ਕਿ ਇਤਿਹਾਸਕ ਦਿਹਾੜਿਆਂ ਮੌਕੇ ਸੂਬੇ ਦੇ ਸਾਰੇ ਵਿਦਿਅਕ ਅਦਾਰੇ ਆਪੋ-ਅਪਣੀਆਂ ਸੰਸਥਾਵਾਂ ਵਿਚ ਘੱਟੋ-ਘੱਟ ਇਕ ਘੰਟੇ ਦਾ ਪ੍ਰੋਗਰਾਮ ਜ਼ਰੂਰ ਕਰਵਾਉਣ ਜਿਸ ਵਿਚ ਸਬੰਧਤ ਸ਼ਖ਼ਸੀਅਤ ਦੀ ਜੀਵਨੀ ਬਾਰੇ ਜਾਣਕਾਰੀ ਦਿਤੀ ਜਾਵੇ ਤਾਂ ਜੋ ਆਉਣ ਵਾਲੀ ਪੀੜ੍ਹੀ ਪ੍ਰੇਰਨਾ ਲੈ ਸਕੇ।
ਇਸ ਮੌਕੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਰਬੰਸ ਵਲੋਂ ਦਿਤੀ ਗਈ ਸ਼ਹਾਦਤ ਕਿਸੇ ਧਰਮ ਵਿਰੁਧ ਨਹੀਂ ਸੀ ਸਗੋਂ ਉਸ ਵੇਲੇ ਦੇ ਹਕੂਮਤ ਵਲੋਂ ਕੀਤੇ ਜਬਰ ਜ਼ੁਲਮ ਵਿਰੁਧ ਸੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਵਲੋਂ ਅਸੂਲਾਂ ਉਤੇ ਪਹਿਰਾ ਦਿੰਦਿਆਂ ਸ਼ਹਾਦਤ ਦਿਤੀ ਗਈ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸੋਹਾਣਾ ਦੀਆਂ ਵਿਦਿਆਰਥਣਾਂ ਗੁਰਜੋਤ ਕੌਰ ਤੇ ਤਨੀਸਾ ਸ਼ਰਮਾ ਨੇ ਸਾਹਿਬਜ਼ਾਦਿਆਂ ਦੀ ਜੀਵਨੀ, ਸ਼ਹਾਦਤ ਬਾਰੇ ਵਿਚਾਰ ਪ੍ਰਗਟਾਏ ਅਤੇ ਕਵਿਤਾਵਾਂ ਵੀ ਸੁਣਾਈਆਂ।
 ਦੋਵਾਂ ਵਿਦਿਆਰਥਣਾਂ ਨੂੰ ਸਨਮਾਨਤ ਵੀ ਕੀਤਾ ਗਿਆ।
 

SHARE ARTICLE

ਏਜੰਸੀ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement