
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਦੀ ਸਿਆਸਤ ਵਿਚ ਐਂਟਰੀ ਹੋ ਸਕਦੀ ਹੈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਦੀ ਸਿਆਸਤ ਵਿਚ ਐਂਟਰੀ ਹੋ ਸਕਦੀ ਹੈ। ਸੂਤਰਾਂ ਅਨੁਸਾਰ ਕਿਸਾਨ ਆਗੂ ਕੱਲ੍ਹ ਪ੍ਰੈੱਸ ਕਾਨਫਰੰਸ ਕਰਕੇ ਅਪਣੀ ਪਾਰਟੀ ਦਾ ਐਲ਼ਾਨ ਕਰ ਸਕਦੇ ਹਨ। ਦਰਅਸਲ ਕੱਲ੍ਹ ਕਿਸਾਨ ਜਥੇਬੰਦੀਆਂ ਦੀ ਗੰਨੇ ਦੇ ਭਾਅ ਨੂੰ ਲੈ ਕੇ ਪੰਜਾਬ ਸਰਕਾਰ ਨਾਲ ਮੀਟਿੰਗ ਹੋਣ ਜਾ ਰਹੀ ਹੈ।
Farmer Leaders
ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਦੀ ਪ੍ਰੈੱਸ ਕਾਨਫਰੰਸ ਹੋ ਸਕਦੀ ਹੈ। ਮਿਲੀ ਜਾਣਕਾਰੀ ਅਨੁਸਾਰ 26-27 ਕਿਸਾਨ ਜਥੇਬੰਦੀਆਂ ਮਿਲ ਕੇ ਇਕ ਵੱਖਰੀ ਪਾਰਟੀ ਦਾ ਐਲਾਨ ਕਰ ਸਕਦੀਆਂ ਹਨ। ਇਸ ਤੋਂ ਪਹਿਲਾਂ ਖ਼ਬਰਾਂ ਆਈਆਂ ਸਨ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਆਮ ਆਦਮੀ ਪਾਰਟੀ ਨਾਲ ਗਠਜੋੜ ਕਰ ਸਕਦੀਆਂ ਹਨ।