ਲੁਧਿਆਣਾ ਬੰਬ ਧਮਾਕਾ ਤੇ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਮਜੀਠੀਆ ਵਿਰੁਧ ਐਫ਼.ਆਈ.ਆਰ ਨਾਲ ਜੋੜ ਕੇ
Published : Dec 24, 2021, 7:37 am IST
Updated : Dec 24, 2021, 7:37 am IST
SHARE ARTICLE
image
image

ਲੁਧਿਆਣਾ ਬੰਬ ਧਮਾਕਾ ਤੇ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਮਜੀਠੀਆ ਵਿਰੁਧ ਐਫ਼.ਆਈ.ਆਰ ਨਾਲ ਜੋੜ ਕੇ ਵੀ ਕੀਤੀ ਜਾ ਰਹੀ ਹੈ : ਚੰਨੀ

ਵੀ ਕੀਤੀ ਜਾ ਰਹੀ ਹੈ : ਚੰਨੀ

ਮੁੱਲਾਂਪੁਰ ਦਾਖਾ ਨੂੰ  ਸਬ ਡਵੀਜ਼ਨ ਦਾ ਬਣਾਉਣ ਅਤੇ ਵਿਕਾਸ ਕਾਰਜਾਂ ਲਈ 5 ਕਰੋੜ ਰੁਪਏ ਦਾ ਐਲਾਨ

ਮੁੱਲਾਂਪੁਰ ਦਾਖਾ (ਲੁਧਿਆਣਾ), 23 ਦਸੰਬਰ (ਰਾਜ ਜੋਸ਼ੀ): ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁਧ ਐਫ਼.ਆਈ.ਆਰ ਦਰਜ ਕਰਨ ਤੋਂ ਬਾਅਦ ਲੁਧਿਆਣਾ ਸ਼ਹਿਰ ਨੂੰ  ਹਿਲਾਉਣ ਵਾਲੇ ਬੰਬ ਧਮਾਕੇ ਦੇ ਨਾਲ-ਨਾਲ ਬੇਅਦਬੀ ਦੀਆਂ ਤਾਜ਼ਾ ਘਟਨਾਵਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਵਾਲ ਕੀਤਾ ਕਿ ਮਜੀਠੀਆ ਵਿਰੁਧ ਐਫ਼.ਆਈ.ਆਰ ਦਰਜ ਹੋਣ ਤੋਂ ਬਾਅਦ ਹੀ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਕਿਉਂ ਵਾਪਰੀਆਂ? ਉਨ੍ਹਾਂ ਕਿਹਾ ਕਿ ਕੁੱਝ ਪੰਜਾਬ ਵਿਰੋਧੀ ਤਾਕਤਾਂ ਹਨ ਜੋ ਸੂਬੇ ਦੀ ਸ਼ਾਂਤੀ ਨੂੰ  ਭੰਗ ਕਰਨਾ ਚਾਹੁੰਦੀਆਂ ਹਨ |
ਉਨ੍ਹਾਂ ਇਹ ਵੀ ਕਿਹਾ ਕਿ ਮਜੀਠੀਆ 'ਤੇ ਮਾਮਲਾ ਦਰਜ ਹੋਣ ਤੋਂ ਬਾਅਦ ਹੀ ਸਾਰੀਆਂ ਬੇਅਦਬੀ ਵਾਲੀਆਂ ਘਟਨਾਵਾਂ ਅਤੇ ਧਮਾਕੇ ਕਿਉਂ ਹੋ ਰਹੇ ਹਨ? ਮੁੱਖ ਮੰਤਰੀ ਨੇ ਕਿਹਾ,Tਅਸੀਂ ਹਾਲ ਹੀ ਵਿਚ ਵਾਪਰੀਆਂ ਘਿਨਾਉਣੀਆਂ ਘਟਨਾਵਾਂ ਦੀ ਜਾਂਚ ਇਸ ਪੱਖੋਂ ਵੀ ਕਰ ਰਹੇ ਹਾਂ |U ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਇਕ ਕੇਸ ਨੇ ਮਜੀਠੀਆ ਨੂੰ  ਲੁਕਣ ਲਈ ਮਜਬੂਰ ਕਰ ਦਿਤਾ ਹੈ ਅਤੇ ਜੇਕਰ ਅਕਾਲੀ ਆਗੂ ਨੇ ਕੁੱਝ ਗ਼ਲਤ ਨਹੀਂ ਕੀਤਾ ਤਾਂ ਉਸ ਨੂੰ  ਕਾਨੂੰਨੀ ਪ੍ਰਕਿਰਿਆ ਦਾ ਸਾਹਮਣਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ | ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ 'ਤੇ ਨਿਸ਼ਾਨਾਂ ਲਾਉਂਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਦੋਹਾਂ ਨੇ ਵੱਡੀ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਮਹਾਨ ਵਿਰਾਸਤ ਨੂੰ  ਢਾਹ ਲਾਈ ਹੈ ਅਤੇ ਨਸ਼ਾ ਤਸਕਰੀ ਅਤੇ ਬੇਅਦਬੀ ਵਾਲੀਆਂ ਘਟਨਾਵਾਂ ਵਿਚ ਸ਼ਾਮਲ ਹੋ ਕੇ ਅਕਾਲੀ ਦਲ ਦੇ ਨਾਮ ਨੂੰ  ਗੰਦਲਾ ਕੀਤਾ ਹੈ | ਆਮ ਆਦਮੀ ਪਾਰਟੀ (ਆਪ) 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਡਰੱਗ ਮਾਮਲੇ 'ਚ ਮਜੀਠੀਆ

ਤੋਂ ਮੁਆਫ਼ੀ ਮੰਗੀ ਸੀ ਜਦਕਿ ਕੇਜਰੀਵਾਲ ਨੇ ਪਿਛਲੀਆਂ ਚੋਣਾਂ ਦੌਰਾਨ ਅਕਾਲੀ ਆਗੂ 'ਤੇ ਨਸ਼ਾ ਤਸਕਰੀ ਦੇ ਦੋਸ਼ ਲਗਾ ਕੇ ਵੋਟਾਂ ਮੰਗੀਆਂ ਸਨ | ਹੁਣ ਭਗਵੰਤ ਮਾਨ ਅਤੇ ਹੋਰ 'ਆਪ' ਆਗੂਆਂ ਨੂੰ  ਨਸਾ ਤਸਕਰ ਮਜੀਠੀਆ ਦਾ ਸਾਥ ਦੇਣ ਲਈ ਸੂਬੇ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ | ਰੈਲੀ ਤੋਂ ਬਾਅਦ ਮੁੱਖ ਮੰਤਰੀ ਨੇ ਮੁੱਲਾਂਪੁਰ ਦਾਖਾ ਵਿਖੇ ਬੱਸ ਸਟੈਂਡ ਦਾ ਉਦਘਾਟਨ ਕੀਤਾ ਜਿਸ ਦਾ ਨਾਮ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ ਰਖਿਆ ਗਿਆ ਹੈ | ਇਸ ਤੋਂ ਇਲਾਵਾ ਉਨ੍ਹਾਂ ਨੇ ਮੁੱਲਾਂਪੁਰ ਦਾਖਾ ਨੂੰ  ਸਬ ਡਵੀਜ਼ਨ ਬਣਾਉਣ, ਲਤਾਲਾ ਲਈ ਇਕ ਆਈ.ਟੀ.ਆਈ., ਸਿੱਧਵਾਂ ਬੇਟ ਵਿਖੇ ਸਰਕਾਰੀ ਡਿਗਰੀ ਕਾਲਜ ਅਤੇ ਹਲਕੇ ਦੇ ਵਿਕਾਸ ਕਾਰਜਾਂ ਲਈ 5 ਕਰੋੜ ਦੇਣ ਦਾ ਐਲਾਨ ਕੀਤਾ |
ਅਗਾਮੀ ਚੋਣਾਂ ਦੌਰਾਨ ਕੈਪਟਨ ਸੰਦੀਪ ਸੰਧੂ ਦਾ ਸਾਥ ਦੇਣ ਲਈ ਲੋਕਾਂ ਨੂੰ  ਅਪੀਲ ਕਰਦਿਆਂ ਚੰਨੀ ਨੇ ਕਿਹਾ ਕਿ ਕੈਪਟਨ ਸੰਧੂ ਨੇ ਜ਼ਿਮਨੀ ਚੋਣ ਹਾਰਨ ਦੇ ਬਾਵਜੂਦ ਦਾਖਾ ਹਲਕੇ ਦੇ ਵਿਕਾਸ ਲਈ ਅਣਥੱਕ ਯਤਨ ਕੀਤੇ ਹਨ | ਸਮਾਗਮ ਨੂੰ  ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਸਿਰਫ਼ ਤਿੰਨ ਮਹੀਨਿਆਂ ਵਿਚ ਅਜਿਹੇ ਲੋਕ ਪੱਖੀ ਫ਼ੈਸਲੇ ਲਏ ਗਏ ਹਨ ਜੋ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਨਹੀਂ ਲਏ ਗਏ | ਉਨ੍ਹਾਂ ਹਲਕੇ ਦੇ ਵਿਕਾਸ ਲਈ ਕੈਪਟਨ ਸੰਦੀਪ ਸੰਧੂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ | ਇਸ ਮੌਕੇ  ਬੋਲਦਿਆਂ ਕੈਪਟਨ ਸੰਦੀਪ ਸੰਧੂ ਨੇ ਮੁੱਖ ਮੰਤਰੀ ਚੰਨੀ ਵਲੋਂ ਅਪਣੇ ਛੋਟੇ ਜਿਹੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦਾ ਸਿਹਰਾ ਉਨ੍ਹਾਂ ਦੇ ਵਿਕਾਸ ਕੇਂਦਰਤ ਅਤੇ ਭਵਿੱਖਮੁਖੀ ਯਤਨਾਂ ਸਿਰ ਬੰਨਿ੍ਹਆ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁਧ ਹਾਲ ਹੀ ਵਿਚ ਦਰਜ ਐਫ਼.ਆਈ.ਆਰ. ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ  ਬਣਦੀ ਤੇ ਮਿਸਾਲੀ ਸਜ਼ਾ ਦਿਤੀ ਜਾਣੀ ਚਾਹੀਦੀ ਹੈ |
L48_Raj •oshi_23_01

 

SHARE ARTICLE

ਏਜੰਸੀ

Advertisement

Punjab 'ਚ BJP ਦਾ ਵੱਡਾ ਧਮਾਕਾ, Rozana Spokesman ਕੋਲ ਆਇਆ ਬਹੁਤ ਵੱਡਾ ਸਰਵੇ, ਕਾਂਗਰਸ ਤੇ ਆਪ ਦਾ ਕੀ ਹਾਲ | LIVE

02 Jun 2024 5:33 PM

Punjab 'ਚ BJP ਦਾ ਵੱਡਾ ਧਮਾਕਾ, Rozana Spokesman ਕੋਲ ਆਇਆ ਬਹੁਤ ਵੱਡਾ ਸਰਵੇ, ਕਾਂਗਰਸ ਤੇ ਆਪ ਦਾ ਕੀ ਹਾਲ | LIVE

02 Jun 2024 5:12 PM

ਤੱਪਦੀ ਗਰਮੀ 'ਚ ਪੰਛੀਆਂ ਨੂੰ ਬਚਾਉਣ ਨੇ ਲੋਕਾਂ ਨੂੰ ਵੰਡ ਰਹੇ ਕੁੱਜੇ ਤੇ ਦਾਣੇ, ਤੁਸੀਂ ਵੀ ਦਿਓ ਨੌਜਵਾਨਾਂ ਨੂੰ ....

02 Jun 2024 4:07 PM

Punjab Exit poll 'ਚ Khadur Sahib, Ludhiana ਤੋਂ ਜਿੱਤ ਰਹੇ ਆਹ Leader! BJP ਦੀ ਵੀ ਵੱਡੀ ਟੱਕਰ, ਵੱਡੀ ਡਿਬੇਟ

02 Jun 2024 2:29 PM

ਵਧਦਾ ਜਾ ਰਿਹਾ ਗਰਮੀ ਦਾ ਕਹਿਰ, Transformers ਅੱਗੇ ਵੀ ਲਗਾਉਣੇ ਪੈ ਰਹੇ ਨੇ ਕੂਲਰ

02 Jun 2024 12:58 PM
Advertisement