
ਸੀਨੀਅਰ ਕਾਂਗਰਸੀ ਆਗੂ ਅਤੇ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕੇ.ਕੇ.ਸ਼ਰਮਾ ਅੱਜ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਅਤੇ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕੇ.ਕੇ.ਸ਼ਰਮਾ ਅੱਜ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਸ਼ਰਮਾ ਨੇ ਪਾਰਟੀ ਅਤੇ ਸਰਕਾਰ ਵਿਚ ਵੱਖ-ਵੱਖ ਅਹੁਦਿਆਂ 'ਤੇ ਸੇਵਾਵਾਂ ਨਿਭਾਈਆਂ ਹਨ।
Capt Amarinder Singh
ਅੱਜ ਪੀ.ਐਲ.ਸੀ. ਵਿੱਚ ਸ਼ਾਮਲ ਹੋਏ ਹੋਰਨਾਂ ਵਿੱਚ ਕਿਸ਼ਨ ਲਾਲ ਸਕੱਤਰ ਪ੍ਰਦੇਸ਼ ਕਾਂਗਰਸ, ਰਾਜੀਵ ਸ਼ਰਮਾ ਜ਼ਿਲ੍ਹਾ ਕਾਂਗਰਸ ਸੇਵਾ ਦਲ ਪ੍ਰਧਾਨ ਪਟਿਆਲਾ, ਸ਼ੇਰ ਖਾਨ ਮੈਂਬਰ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ, ਵਿਨੈ ਬਲਾਕ ਪ੍ਰਧਾਨ ਯੂਥ ਕਾਂਗਰਸ, ਸੰਦੀਪ ਸ਼ਰਮਾ ਇੰਟਕ ਦੇ ਜ਼ਿਲ੍ਹਾ ਪ੍ਰਧਾਨ, ਸੂਰਜ ਭਾਨ ਸ਼ਾਮਲ ਹਨ। ਮੈਦਾਨ, ਸਕੱਤਰ ਡੀ.ਸੀ.ਸੀ.ਪਟਿਆਲਾ, ਸੋਨੂੰ ਸਾਗਰ, ਪਟਿਆਲਾ ਜਿਲ੍ਹਾ ਚੇਅਰਮੈਨ ਐਸ.ਸੀ. ਵਿਭਾਗ, ਪੀ.ਸੀ.ਸੀ. ਅਤੇ ਅਗਰਵਾਲ ਸਭਾ, ਪਟਿਆਲਾ ਤੋਂ ਬਿੱਟੂ ਗੋਇਲ ਸ਼ਾਮਿਲ ਸਨ।