
ਜਿਸ ਵਿਅਕਤੀ ਦੀ ਲਾਸ਼ ਮਿਲੀ ਹੈ, ਉਸ ਦੀ ਪਛਾਣ ਤਾਂ ਫਿਲਹਾਲ ਨਹੀਂ ਹੋ ਸਕੀ ਹੈ ਪਰ ਉਸ ਦੀ ਬਾਂਹ 'ਤੇ ਇਕ ਖੰਡੇ ਦਾ ਟੈਟੂ ਬਣਿਆ ਹੋਇਆ ਦੇਖਿਆ ਗਿਆ ਹੈ।
ਲੁਧਿਆਣਾ : ਲੁਧਿਆਣਾ ਕੋਰਟ ਕੰਪਲੈਕਸ 'ਚ ਬੀਤੇ ਦਿਨ ਹੋਏ ਬੰਬ ਧਮਾਕੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਕੋਰਟ ਕੰਪਲੈਕਸ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਗਿਆ ਹੈ ਅਤੇ ਅੰਦਰ ਜਾਂਚ ਚੱਲ ਰਹੀ ਹੈ ਧਾਰਾ 144 ਵੀ ਲਗਾ ਦਿੱਤੀ ਗਈ ਹੈ। ਕੋਰਟ ਕੰਪਲੈਕਸ ਅੰਦਰ ਜਿਸ ਵਿਅਕਤੀ ਦੀ ਲਾਸ਼ ਮਿਲੀ ਹੈ, ਉਸ ਦੀ ਪਛਾਣ ਤਾਂ ਫਿਲਹਾਲ ਨਹੀਂ ਹੋ ਸਕੀ ਹੈ ਪਰ ਉਸ ਦੀ ਬਾਂਹ 'ਤੇ ਇਕ ਖੰਡੇ ਦਾ ਟੈਟੂ ਬਣਿਆ ਹੋਇਆ ਦੇਖਿਆ ਗਿਆ ਹੈ।
Ludhiana bomb blast
ਕਿਹਾ ਜਾ ਰਿਹਾ ਹੈ ਕਿ ਇਸ ਦੇ ਆਧਾਰ 'ਤੇ ਹੀ ਉਕਤ ਵਿਅਕਤੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਧਮਾਕੇ ਵਾਲੀ ਥਾਂ ਤੋਂ ਸੁਰੱਖਿਆ ਏਜੰਸੀਆਂ ਵੱਲੋਂ ਇਕ ਮੋਬਾਇਲ ਵੀ ਬਰਾਮਦ ਕੀਤਾ ਗਿਆ ਹੈ। ਕੋਰਟ ਕੰਪਲੈਕਸ ਅੰਦਰ ਪੂਰੀ ਰਾਤ ਸੁਰੱਖਿਆ ਏਜੰਸੀਆਂ ਵੱਲੋਂ ਸਰਚ ਮੁਹਿੰਮ ਜਾਰੀ ਰਹੀ। ਜਾਂਚ ਏਜੰਸੀਆਂ ਵੱਲੋਂ ਵੱਖ-ਵੱਖ ਐਂਗਲਾਂ ਤੋਂ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਵਿਸਫੋਟ ਕਿਸ ਤਰ੍ਹਾਂ ਦਾ ਸੀ।
Ludhiana bomb blast
ਜ਼ਿਲ੍ਹਾ ਬਾਰ ਐਸੋਸੀਏਸ਼ਨ ਜਲੰਧਰ ਵੱਲੋਂ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵਿਚ ਹੋਏ ਬੰਬ ਧਮਾਕੇ ਨੂੰ ਵੇਖਦੇ ਹੋਏ ਇਕ ਹੰਗਾਮੀ ਮੀਟਿੰਗ ਜ਼ਿਲ੍ਹਾ ਬਾਰ ਪ੍ਰਧਾਨ ਓਮ ਪ੍ਰਕਾਸ਼ ਸ਼ਰਮਾ ਦੀ ਪ੍ਰਧਾਨਗੀ ’ਚ ਹੋਈ, ਜਿਸ ’ਚ ਵਾਪਰੀ ਉਕਤ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਗਈ। ਇਸ ਵਿਸਫੋਟ ਵਿਚ ਮਾਰੇ ਗਏ ਵਿਅਕਤੀਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰ ਕੇ 2 ਮਿੰਟ ਦਾ ਮੌਨ ਵੀ ਰਖਿਆ ਗਿਆ। ਉਪਰੰਤ ਉਥੇ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ ਗਈ। ਜਿਸ ਵਿਅਕਤੀ ਦੀ ਬਾਂਹ 9ਤੇ ਟੈਟੂ ਬਣਿਆ ਹੋਇਆ ਹੈ ਉਸ ਦੀ ਲਾਂਸ਼ ਚ ਹਿੱਸਿਆ ਵਿਚ ਕੱਟੀ ਹੋਈ ਤੇ ਸੜੀ ਹੋਈ ਮਿਲੀ ਹੈ ਪਰ ਉਸ ਦਾ ਚਿਹਰਾ ਬਿਲਕੁਲ ਸੜਿਆ ਹੋਇਆ ਹੈ।