ਰਾਣਾ ਗੁਰਜੀਤ ਸਿੰਘ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਕੀਤੀ ਮੁਲਾਕਾਤ
Published : Dec 24, 2021, 9:21 am IST
Updated : Dec 24, 2021, 9:21 am IST
SHARE ARTICLE
 Rana Gurjeet Singh Meets Union Agriculture Minister Narinder Singh Tomar
Rana Gurjeet Singh Meets Union Agriculture Minister Narinder Singh Tomar

ਪੰਜਾਬ ਵਿਚ ਬਾਗ਼ਬਾਨੀ ਖੇਤਰ ਨੂੰ ਹੁਲਾਰਾ ਦੇਣ ਲਈ ਕੀਤੀ ਮੁਲਾਕਾਤ

 

ਚੰਡੀਗੜ੍ਹ/ ਨਵੀਂ ਦਿੱਲੀ  (ਸਸਸ) : ਪੰਜਾਬ ਵਿਚ ਬਾਗ਼ਬਾਨੀ ਖੇਤਰ ਨੂੰ ਹੁਲਾਰਾ ਦੇਣ ਲਈ ਬਾਗ਼ਬਾਨੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਸਮੇਤ ਇੱਥੇ ਖੇਤੀ ਭਵਨ ਵਿਖੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ। ਕੇਂਦਰੀ ਮੰਤਰੀ ਨੂੰ ਸਟੇਟ ਫ਼ਾਰੈਸਟ ਰਿਸਰਚ ਇੰਸਟੀਚਿਊਟ (ਐਸਐਫ਼ਆਰਆਈ) ਲਾਡੋਵਾਲ ਦੀ ਇਮਾਰਤ ਤੋਂ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਹਾਰਟੀਕਲਚਰ ਰਿਸਰਚ ਐਂਡ ਐਜੂਕੇਸ਼ਨ (ਪੀਜੀਆਈਐਚਆਰਈ) ਦੇ ਅਸਥਾਈ ਕੈਂਪਸ ਦੀ ਸ਼ੁਰੂਆਤ ਨੂੰ ਤੇਜ਼ ਕਰਨ ਲਈ ਖੇਤੀਬਾੜੀ ਖੋਜ ਅਤੇ ਸਿਖਿਆ ਵਿਭਾਗ ਦੇ ਸਕੱਤਰ ਨੂੰ ਨਿਰਦੇਸ਼ ਦੇਣ ਦੀ ਅਪੀਲ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਬਾਗ਼ਬਾਨੀ ਵਿਭਾਗ, ਪੰਜਾਬ ਵਲੋਂ ਇਸ ਸਬੰਧੀ 24 ਮਈ ਅਤੇ 27 ਮਈ, 2021 ਨੂੰ ਸਬੰਧਤ ਸਕੱਤਰ, ਡੀਏਆਰਈ-ਆਈਸੀਏਆਰ (ਇੰਡੀਅਨ ਕੌਂਸਲ ਫਾਰ ਐਗਰੀਕਲਚਰਲ ਰਿਸਰਚ) ਨੂੰ ਪਹਿਲਾਂ ਹੀ ਦੋ ਵਾਰ ਪੱਤਰ ਲਿਖੇ ਗਏ ਹਨ।  

Rana Gurjeet Singh Rana Gurjeet Singh

ਪੰਜਾਬ ਦੇ ਬਾਗ਼ਬਾਨੀ ਮੰਤਰੀ ਨੇ ਅੱਗੇ ਦਸਿਆ ਕਿ ਭਾਰਤ ਸਰਕਾਰ ਵਲੋਂ ਕੇਂਦਰੀ ਬਜਟ 2015-16 ਵਿਚ ਅੰਮ੍ਰਿਤਸਰ ਵਿਖੇ ਇਕ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਰਿਸਰਚ ਐਂਡ ਐਜੂਕੇਸ਼ਨ (ਪੀ.ਜੀ.ਆਈ.ਐੱਚ.ਆਰ.ਈ.) ਦੀ ਸਥਾਪਨਾ ਦੇ ਐਲਾਨ ਦੀ ਪੈਰਵੀ ਕਰਦਿਆਂ, ਸੂਬੇ ਦੇ ਬਾਗਬਾਨੀ ਮੰਤਰੀ ਨੇ ਬਜਟ 2021-22 ਵਿਚ ਫ਼ਰੀਦਕੋਟ, ਲੁਧਿਆਣਾ ਲੁਧਿਆਣਾ, ਪਟਿਆਲਾ, ਬਠਿੰਡਾ ਅਤੇ ਗੁਰਦਾਸਪੁਰ ਵਿਚ 5 ਨਵੀਆਂ ਬਾਗ਼ਬਾਨੀ ਅਸਟੇਟਾਂ ਨੂੰ ਮਨਜ਼ੂਰੀ ਦੇਣ ਅਤੇ ਇਸ ਲਈ ਵਿੱਤੀ ਸਾਲ 2021-22 ਲਈ ਬਜਟ ਵਿਚ 80 ਕਰੋੜ ਰੁਪਏ (16 ਕਰੋੜ ਰੁਪਏ ਪ੍ਰਤੀ ਬਾਗ਼ਬਾਨੀ ਅਸਟੇਟ) ਦੀ ਵਿਵਸਥਾ ਦੀ ਮੰਗ ਕੀਤੀ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement