ਲੁਧਿਆਣਾ ਬੰਬ ਬਲਾਸਟ ਦੀ ਘਟਨਾ ਤੋਂ ਬਾਅਦ ਜਲੰਧਰ 'ਚ ਵੀ ਧਾਰਾ 144 ਲਾਗੂ
Published : Dec 24, 2021, 12:54 pm IST
Updated : Dec 24, 2021, 12:54 pm IST
SHARE ARTICLE
 Section 144 enforced in Jalandhar after Ludhiana bomb blast
Section 144 enforced in Jalandhar after Ludhiana bomb blast

ਇਸ ਬਲਾਸਟ ਹੋਣ ਤੋਂ ਬਾਅਦ ਪਹਿਲਾਂ ਲੁਧਿਆਣਾ ਵਿਚ ਸਖ਼ਤੀ ਕੀਤੀ ਗਈ ਹੈ ਤੇ ਉਸ ਤੋਂ ਬਾਅਦ ਅੱਜ ਜ਼ਿਲ੍ਹਾ ਜਲੰਧਰ ਪ੍ਰਸ਼ਾਸਨ ਸਖ਼ਤ ਹੋ ਗਿਆ ਹੈ।

 

ਜਲੰਧਰ - ਪੰਜਾਬ ਵਿਚ ਪਿਛਲੇ ਕੁੱਝ ਦਿਨਾਂ ਤੋਂ ਕਈ ਅਣਸੁਖਾਵੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਪਹਿਲਾਂ ਬੇਅਦਬੀ ਤੇ ਫਿਰ ਲੁਧਿਆਣਾ 'ਚ ਬਲਾਸਟ ਹੋਣ ਤੋਂ ਬਾਅਦ ਪੰਜਾਬ ਦਾ ਮਾਹੌਲ ਕਾਫ਼ੀ ਤਣਾਪੂਰਨ ਹੋ ਗਿਆ ਹੈ। ਇਸ ਬਲਾਸਟ ਹੋਣ ਤੋਂ ਬਾਅਦ ਪਹਿਲਾਂ ਲੁਧਿਆਣਾ ਵਿਚ ਸਖ਼ਤੀ ਕੀਤੀ ਗਈ ਹੈ ਤੇ ਉਸ ਤੋਂ ਬਾਅਦ ਅੱਜ ਜ਼ਿਲ੍ਹਾ ਜਲੰਧਰ ਪ੍ਰਸ਼ਾਸਨ ਸਖ਼ਤ ਹੋ ਗਿਆ ਹੈ।

file photo

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਨਵੇਂ ਹੁਕਮ ਜਾਰੀ ਕਰਦੇ ਹੋਏ 144 ਧਾਰਾ ਦੇ ਤਹਿਤ ਭਾਰੀ ਇਕੱਠ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਸ਼ਾਮਲ ਹੋਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਸ ਸਬੰਧੀ ਪੀ. ਸੀ. ਐੱਸ. ਵਧੀਕ ਅਮਰਜੀਤ ਬੈਂਸ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ’ਚ ਕੁਝ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਨਾਲ ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਖ਼ਰਾਬ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ।

Ludhiana bomb blastLudhiana bomb blast

ਜ਼ਿਲ੍ਹਾ ਜਲੰਧਰ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਇਹ ਜ਼ਰੂਰੀ ਹੈ ਕਿ ਬਿਨ੍ਹਾਂ ਆਗਿਆ ਕਿਸੇ ਕਿਸਮ ਦਾ ਜਲੂਸ ਕੱਢਣ ਫਾਇਰ ਆਰਮ, ਬਰਛੇ, ਛੁਰੇ ਅਤੇ ਹੋਰ ਘਾਤਕ ਹਥਿਆਰਾਂ ਨੂੰ ਚੁੱਕ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਅਤੇ ਨਾਅਰੇਬਾਜ਼ੀ ਕਰਨ ’ਤੇ ਪਾਬੰਦੀ ਲਗਾਈ ਜਾਵੇ। ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਕਤਰਫ਼ਾ ਪਾਸ ਕੀਤਾ ਜਾਂਦਾ ਹੈ ਅਤੇ ਆਮ ਲੋਕਾਂ ਦੇ ਨਾਮ ਜਾਰੀ ਕੀਤਾ ਜਾਂਦਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਅੱਜ ਤੋਂ ਜਾਰੀ ਹੋਏ ਇਹ ਹੁਕਮ 21 ਫਰਵਰੀ 2022 ਤੱਕ ਲਾਗੂ ਰਹਿਣਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement