Punjab Police: ਅੰਤਰਰਾਜੀ ਨੈਟਵਰਕ ਦਾ ਪਰਦਾਫਾਸ਼, ਅੰਮ੍ਰਿਤਸਰ ਪੁਲਿਸ ਵਲੋਂ 15.08 ਲੱਖ ਨਸ਼ੀਲੀਆਂ ਦਵਾਈਆਂ ਬਰਾਮਦ  
Published : Dec 24, 2023, 6:36 pm IST
Updated : Dec 24, 2023, 7:40 pm IST
SHARE ARTICLE
Punjab Police: Amritsar police recovered 15.08 lakh drugs
Punjab Police: Amritsar police recovered 15.08 lakh drugs

ਦੋ ਕੈਦੀਆਂ ਸਮੇਤ 12 ਮੁਲਜ਼ਮ ਗ੍ਰਿਫ਼ਤਾਰ 

Punjab Police : ਅੰਮ੍ਰਿਤਸਰ ਪੁਲਿਸ ਨੇ ਗੈਰ-ਕਾਨੂੰਨੀ ਓਪੀਔਡ ਦੇ ਨਿਰਮਾਣ ਅਤੇ ਸਪਲਾਈ ਦੇ ਇੱਕ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰ ਕੇ ਦਿੱਤੀ ਹੈ। ਡੀ. ਜੀ. ਪੀ. ਨੇ ਟਵੀਟ ਵਿਚ ਲਿਖਿਆ ਕਿ ਪੰਜਾਬ ਪੁਲਿਸ ਨੇ ਫਾਰਮਾ ਓਪੀਔਡਜ਼ ਨੂੰ ਵੱਡਾ ਝਟਕਾ ਦਿੱਤਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਯੂ. ਪੀ. ਅਤੇ ਗੁਜ਼ਰਾਤ ਤੋਂ ਗੈਰ-ਕਾਨੂੰਨੀ ਓਪੀਔਡ ਨਿਰਮਾਣ ਅਤੇ ਸਪਲਾਈ ਦੇ ਇਕ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ, ਜਿਸ 'ਚ 15.08 ਲੱਖ ਰੁਪਏ ਦੀ ਫਾਰਮਾ ਓਪੀਔਡ ਸਣੇ ਦੋ ਕੈਦੀਆਂ ਅਤੇ 12 ਨੂੰ ਗ੍ਰਿਫ਼ਤਾਰ ਕੀਤਾ ਹੈ। ਡੀ. ਜੀ. ਪੀ. ਨੇ ਦੱਸਿਆ ਇਨ੍ਹਾਂ ਮੁਲਜ਼ਮਾਂ 'ਤੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਗੈਰ-ਕਾਨੂੰਨੀ ਫਾਰਮਾ ਡਰੱਗ ਕਾਰਟੈਲ ਨੂੰ ਖ਼ਤਮ ਕਰਨ ਲਈ ਬੈਕਵਰਡ ਲਿੰਕੇਜ ਦੀ ਜਾਂਚ ਕੀਤੀ ਜਾ ਰਹੀ ਹੈ।  

ਪੁਲਿਸ ਕਮਿਸ਼ਨਰ ਭੁੱਲਰ ਨੇ ਇਸ ਸਬੰਧੀ ਦੱਸਿਆ ਕਿ ਪੁਲਿਸ ਨੇ ਉੱਤਰ ਪ੍ਰਦੇਸ਼ ਅਤੇ ਗੁਜਰਾਤ ਸਥਿਤ ਫਾਰਮਾ ਫੈਕਟਰੀਆਂ ਤੋਂ ਚੱਲ ਰਹੇ ਗੈਰ-ਕਾਨੂੰਨੀ ਓਪੀਔਡ ਨਿਰਮਾਣ ਅਤੇ ਸਪਲਾਈ ਯੂਨਿਟਾਂ ਦੇ ਅੰਤਰਰਾਜੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਸਿਟੀ ਪੁਲਿਸ ਨੇ ਅੰਮ੍ਰਿਤਸਰ ਦੇ ਪ੍ਰਿੰਸ ਕੁਮਾਰ ਨਾਮਕ ਇੱਕ ਸਥਾਨਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਸੀ। ਉਸ ਕੋਲੋਂ 14500 ਟਰਾਮਾਡੋਲ ਗੋਲੀਆਂ ਬਰਾਮਦ ਹੋਈਆਂ। ਜਿਸ ਕਾਰਨ ਇੱਕ ਮਹੀਨੇ ਤੱਕ ਚੱਲੀ ਪੁੱਛਗਿੱਛ ਅਤੇ ਜਾਂਚ ਦੇ ਇੱਕ ਨੈੱਟਵਰਕ ਦਾ ਖੁਲਾਸਾ ਹੋਇਆ ਹੈ। 

ਅੰਮ੍ਰਿਤਸਰ ਦੇ ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਮੇਜਰ ਸਿੰਘ ਦੇ ਨਿਰਦੇਸ਼ਾਂ 'ਤੇ ਨਸ਼ੇ ਦੀ ਸਪਲਾਈ ਕਰਦਾ ਸੀ, ਜਿਸ ਨੇ ਗੋਇੰਦਵਾਲ ਸਾਹਿਬ ਜੇਲ੍ਹ ਤੋਂ ਮੋਬਾਈਲ ਦੀ ਵਰਤੋਂ ਕਰਕੇ ਉਸ ਨਾਲ ਸੰਪਰਕ ਕੀਤਾ ਸੀ। ਪੁਲਿਸ ਨੇ ਜੇਲ੍ਹ ਅੰਦਰੋਂ ਮੇਜਰ ਸਿੰਘ ਕੋਲੋਂ ਮੋਬਾਈਲ ਵੀ ਬਰਾਮਦ ਕਰ ਲਿਆ ਹੈ। ਮੇਜਰ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ।  

ਇਨ੍ਹਾਂ ਦੇ ਖੁਲਾਸੇ ਤੋਂ ਬਾਅਦ ਬਲਜਿੰਦਰ ਸਿੰਘ, ਆਕਾਸ਼ ਸਿੰਘ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ ਵਾਸੀ ਪੱਟੀ, ਤਰਨਤਾਰਨ ਅਤੇ ਮੋਹਰ ਸਿੰਘ ਵਾਸੀ ਹਰੀਕੇ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੇਜਰ ਸਿੰਘ ਨੇ ਖੁਲਾਸਾ ਕੀਤਾ ਕਿ ਉਸ ਨੇ ਸਚਿਨ ਕੁਮਾਰ ਵਾਸੀ ਕੋਸੀ ਕਲਾਂ ਜ਼ਿਲ੍ਹਾ ਮਥੁਰਾ ਤੋਂ ਫਾਰਮਾ ਦਵਾਈ ਦੀ ਸਪਲਾਈ ਕਰਵਾਈ ਸੀ। ਸਚਿਨ ਕੁਮਾਰ ਦਾ ਯੂਪੀ ਦੇ ਹਾਪੁੜ ਜ਼ਿਲ੍ਹੇ ਵਿਚ ਇੱਕ ਫਾਰਮ ਹੈ। 

ਸਚਿਨ ਕੁਮਾਰ ਨੂੰ ਗ੍ਰਿਫ਼ਤਾਰ ਕਰਨ ਲਈ ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਅਤੇ ਏਡੀਸੀਪੀ ਸਿਟੀ-3 ਅਭਿਮੰਨਿਊ ਰਾਣਾ ਦੀ ਨਿਗਰਾਨੀ ਹੇਠ ਸੀਆਈਏ-1 ਦੀ ਟੀਮ ਯੂਪੀ ਭੇਜੀ ਗਈ ਸੀ। ਸਚਿਨ ਕੁਮਾਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੁਲਾਸਾ ਹੋਇਆ ਸੀ ਕਿ ਸਚਿਨ ਮਾਨਸਾ ਜੇਲ੍ਹ ਵਿਚ ਬੰਦ ਕੋਸੀ ਕਲਾਂ ਦੇ ਯੋਗੇਸ਼ ਕੁਮਾਰ ਰਿੰਕੂ ਨਾਲ ਮਿਲ ਕੇ ਐਲੀਕੇਮ ਫਾਰਮਾ ਦੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਪੰਜਾਬ ਵਿੱਚ ਨਸ਼ੀਲੀਆਂ ਗੋਲੀਆਂ ਸਪਲਾਈ ਕਰਦਾ ਸੀ।   

ਪੁਲਿਸ ਨੇ ਮਾਨਸਾ ਜੇਲ੍ਹ ਅੰਦਰੋਂ ਯੋਗੇਸ਼ ਕੁਮਾਰ ਕੋਲੋਂ ਮੋਬਾਈਲ ਵੀ ਬਰਾਮਦ ਕਰਕੇ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਹੈ। ਯੋਗੇਸ਼ ਕੁਮਾਰ ਅਤੇ ਸਚਿਨ ਨੇ ਖੁਲਾਸਾ ਕੀਤਾ ਕਿ ਉਹ ਗੁਜਰਾਤ ਦੇ ਅਹਿਮਦਾਬਾਦ ਸਥਿਤ ਗਲਾਸ ਫਾਰਮਾਸਿਊਟੀਕਲਜ਼ ਤੋਂ ਫਾਰਮਾ ਓਪੀਔਡ ਦੀ ਸਪਲਾਈ ਕਰ ਰਹੇ ਸਨ। ਸਚਿਨ ਕੁਮਾਰ ਨੇ ਦਿੱਲੀ ਵਿਚ ਨਿਰਮਾਤਾ ਮਨੀਸ਼ ਅਤੇ ਰੇਖਾ ਨਾਲ ਮੁਲਾਕਾਤ ਕੀਤੀ।  

ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਹਾਪੁੜ ਰਾਹੀਂ ਪੰਜਾਬ ਨੂੰ ਗੈਰ-ਕਾਨੂੰਨੀ ਤੌਰ 'ਤੇ ਫਾਰਮਾ ਓਪੀਔਡ ਭੇਜਣ ਦੀ ਯੋਜਨਾ ਬਣਾਈ ਸੀ। ਉਸ ਨੇ ਏਲੀਕੇਮ ਫਾਰਮਾ ਦੇ ਨਾਂ 'ਤੇ ਹੋਲਸੇਲ ਯੂਨਿਟ ਦੇ ਫਰਜ਼ੀ ਦਸਤਾਵੇਜ਼ ਬਣਾਏ। ਨਿਰਮਾਤਾਵਾਂ ਨੇ ਯੋਗੇਸ਼ ਕੁਮਾਰ ਅਤੇ ਸਚਿਨ ਨਾਲ ਮਿਲ ਕੇ ਹਾਪੁੜ ਨੂੰ ਫਾਰਮਾ ਓਪੀਔਡ ਭੇਜੇ। ਹਾਪੁੜ ਤੋਂ ਇਹ ਖੇਪ ਆਗਰਾ ਵਿਚ ਆਕਾਸ਼ ਨੂੰ ਭੇਜੀ ਗਈ ਸੀ, ਜਿਸ ਨੇ ਅੱਗੇ ਅੰਮ੍ਰਿਤਸਰ ਭੇਜ ਦਿੱਤਾ।   

ਸੀਆਈਏ-1 ਪੁਲਿਸ ਟੀਮ ਨੇ ਏਟੀਐਸ ਗੁਜਰਾਤ ਨਾਲ ਮਿਲ ਕੇ ਅਹਿਮਦਾਬਾਦ ਵਿਚ ਗਲਾਸ ਫਾਰਮਾਸਿਊਟੀਕਲ ਵਿਚ ਛਾਪਾ ਮਾਰਿਆ ਅਤੇ 14,72,220 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ। ਦੋਵਾਂ ਨਿਰਮਾਤਾਵਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਆਗਰਾ ਤੋਂ ਆਕਾਸ਼ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ 18000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਹੁਣ ਤੱਕ ਪੁਲਿਸ ਟੀਮ ਇਸ ਮਾਮਲੇ ਵਿਚ 12 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।   

(For more news apart from Punjab Police, stay tuned to Rozana Spokesman)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement