Amritsar News: ਸਕੂਲੀ ਵਿਦਿਆਰਥੀਆਂ ਨੇ ਚੁੱਕਿਆ ਕੂੜਾ, ਵੀਡੀਓ ਵਾਇਰਲ, ਪਿੰਡ ਵਾਲੇ ਬੋਲੇ- ਹੁਣ ਪਤਾ ਲੱਗਾ ਕਿ ਕਿਉਂ ਨਹੀਂ ਪੜ੍ਹਦੇ ਬੱਚੇ

By : GAGANDEEP

Published : Dec 24, 2023, 7:54 am IST
Updated : Dec 24, 2023, 8:27 am IST
SHARE ARTICLE
School students picked up the garbage in Amritsar News in punjabi
School students picked up the garbage in Amritsar News in punjabi

Amritsar News: ਅਧਿਆਪਕਾਂ ਨੇ 200-300 ਰੁਪਏ ਖਰਚ ਕਰਕੇ ਸਫਾਈ ਲਈ ਕਿਸੇ ਨੂੰ ਨੌਕਰੀ 'ਤੇ ਰੱਖਣਾ ਮੁਨਾਸਿਬ ਨਹੀਂ ਸਮਝਿਆ, ਸਗੋਂ ਬੱਚਿਆਂ ਦੀ ਪੜ੍ਹਾਈ ਖਰਾਬ ਕਰ ਦਿੱਤੀ।

School students picked up the garbage in Amritsar News in punjabi: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ ਸੀ, ਜਿਸ ਨੇ ਸਿੱਖਿਆ ਵਿਭਾਗ ਵਿੱਚ ਹਲਚਲ ਮਚਾ ਦਿਤੀ ਸੀ। ਸੀਐਮ ਦੀ ਛਾਪੇਮਾਰੀ ਦੇ ਮੱਦੇਨਜ਼ਰ ਵਿਭਾਗ ਨੇ ਸਕੂਲਾਂ ਵਿੱਚ ਸਭ ਕੁਝ ਸਹੀ ਢੰਗ ਨਾਲ ਕਰਨ ਦਾ ਫੈਸਲਾ ਕੀਤਾ ਸੀ। ਇਸ ਦੇ ਬਾਵਜੂਦ ਅੰਮ੍ਰਿਤਸਰ ਦੇ ਇੱਕ ਸਰਕਾਰੀ ਸਕੂਲ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਨੂੰ ਦੇਖ ਕੇ ਲੱਗਦਾ ਹੈ ਕਿ ਸਮਾਰਟ ਸਕੂਲ ਸਿਰਫ਼ ਕਾਗਜ਼ਾਂ 'ਤੇ ਹੀ ਮੌਜੂਦ ਹਨ। ਜ਼ਮੀਨੀ ਹਕੀਕਤ ਇਸ ਤੋਂ ਕੋਹਾਂ ਦੂਰ ਹੈ।

 ਇਹ ਵੀ ਪੜ੍ਹੋ: Surat Accident: ਬੱਸ ਨੇ 8 ਲੋਕਾਂ ਨੂੰ ਕੁਚਲਿਆ, ਦੋ ਨੇ ਤੜਫ-ਤੜਫ ਤੋੜਿਆ ਦਮ 

ਸਰਕਾਰੀ ਸਕੂਲ ਦੇ ਵਿਦਿਆਰਥੀ ਵਰਦੀ ਪਾ ਕੇ ਸਫ਼ਾਈ ਕਰਦੇ ਨਜ਼ਰ ਆ ਰਹੇ ਹਨ। ਬੱਚੇ ਕੂੜਾ ਇਕੱਠਾ ਕਰ ਰਹੇ ਹਨ। ਵੀਡੀਓ ਵਿੱਚ ਵਿਦਿਆਰਥੀ ਗਰਾਊਂਡ ਦੀ ਸਫ਼ਾਈ ਕਰਦੇ ਨਜ਼ਰ ਆ ਰਹੇ ਹਨ। ਪਿੰਡ ਵਾਸੀਆਂ ਨੇ ਖੁਦ ਇਸ ਵੀਡੀਓ ਨੂੰ ਵਾਇਰਲ ਕੀਤਾ ਹੈ। ਜਿਸ ਵਿੱਚ ਇੱਕ ਪਿੰਡ ਵਾਸੀ ਇਹ ਕਹਿੰਦਾ ਨਜ਼ਰ ਆ ਰਿਹਾ ਹੈ ਕਿ ਹੁਣ ਪਤਾ ਨਹੀਂ ਸਰਕਾਰੀ ਸਕੂਲ ਦੇ ਬੱਚੇ ਕਿਉਂ ਨਹੀਂ ਪੜ੍ਹਦੇ।

 ਇਹ ਵੀ ਪੜ੍ਹੋ: Health News: ਸਰਦੀਆਂ ਵਿਚ ਬੱਚਿਆਂ ਨੂੰ ਠੰਢ ਤੋਂ ਬਚਾਉਣ ਲਈ ਵਰਤੋ ਇਹ ਤਰੀਕੇ 

ਹਾਲਾਂਕਿ ਵੀਡੀਓ 'ਚ ਅਧਿਆਪਕ ਕਿਤੇ ਵੀ ਨਜ਼ਰ ਨਹੀਂ ਆ ਰਹੇ ਹਨ, ਜਿਸ ਤੋਂ ਇੰਝ ਲੱਗੇ ਹੈ ਕਿ ਉਨ੍ਹਾਂ ਨੂੰ ਕੁਝ ਪੜ੍ਹਾਇਆ ਜਾ ਰਿਹਾ ਹੋਵੇ। ਇਹ ਵੀਡੀਓ ਫਤਿਹਗੜ੍ਹ ਚੂੜੀਆਂ ਦੇ ਪਿੰਡ ਬੱਲ ਖੁਰਦ ਦੇ ਮਿਡਲ ਸਰਕਾਰੀ ਸਕੂਲ ਦੀ ਦੱਸੀ ਜਾ ਰਹੀ ਹੈ। ਬੱਚਿਆਂ ਦੇ ਪਿੱਛੇ ਸਕੂਲ ਨਜ਼ਰ ਆ ਰਿਹਾ ਹੈ। ਵੀਡੀਓ 'ਚ ਨੌਜਵਾਨ ਨੇ ਜਦੋਂ ਬੱਚਿਆਂ ਨੂੰ ਪੁੱਛਿਆ ਕਿ ਉਹ ਪੜ੍ਹਾਈ ਨਹੀਂ ਕਰਨਾ ਚਾਹੁੰਦੇ ਤਾਂ ਉਨ੍ਹਾਂ ਕਿਹਾ ਕਿ ਉਹ ਪੜ੍ਹਨਾ ਚਾਹੁੰਦੇ ਹਨ, ਪਰ ਅੱਗੇ ਕੁਝ ਨਹੀਂ ਬੋਲ ਸਕੇ। ਸ਼ਾਇਦ ਬੱਚੇ ਅਧਿਆਪਕ ਤੋਂ ਡਰ ਗਏ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਵੀਡੀਓ 'ਚ ਕਿਹਾ ਗਿਆ ਕਿ ਅਧਿਆਪਕਾਂ ਨੇ 200-300 ਰੁਪਏ ਖਰਚ ਕਰਕੇ ਸਫਾਈ ਲਈ ਕਿਸੇ ਨੂੰ ਨੌਕਰੀ 'ਤੇ ਰੱਖਣਾ ਮੁਨਾਸਿਬ ਨਹੀਂ ਸਮਝਿਆ, ਸਗੋਂ ਬੱਚਿਆਂ ਦੀ ਪੜ੍ਹਾਈ ਖਰਾਬ ਕਰ ਦਿੱਤੀ।

(For more news apart from School students picked up the garbage in Amritsar News in punjabi stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement