
Ferozepur News : ਪੁਲਿਸ ਨੇ ਦੋ ਨੌਜਵਾਨਾਂ ਦੇ ਖਿਲਾਫ਼ ਮਾਮਲਾ ਦਰਜ ਕਰ ਕਾਰਵਾਈ ਕੀਤੀ ਸ਼ੁਰੂ
Ferozepur News in Punjabi : ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ 23 ਸਾਲਾ ਲੜਕੀ ਨੂੰ ਘਰ ’ਚੋਂ ਅਗਵਾ ਕਰ ਕੇ ਗੈਂਗ ਰੇਪ ਦੀ ਘਟਨਾ ਨੂੰ 2 ਆਰੋਪੀਆਂ ਨੇ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਦੇ ਹੀ ਰਹਿਣ ਵਾਲੇ ਨੇ ਦੋਨੋਂ ਆਰੋਪੀ, ਗੈਂਗਰੇਪ ਤੋਂ ਬਾਅਦ ਪਿੰਡ ਦੇ ਬਾਹਰ ਲੜਕੀ ਨੂੰ ਸੁੱਟ ਕੇ ਫ਼ਰਾਰ ਹੋ ਗਏ। ਪੁਲਿਸ ਨੇ ਪੀੜਤ ਲੜਕੀ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਅਤੇ ਦੋਨੋਂ ਆਰੋਪੀਆਂ ਖਿਲਾਫ਼ ਅਗਵਾ ਕਰਨ ਅਤੇ ਗੈਂਗਰੇਪ ਦਾ ਮੁਕਦਮਾ ਦਰਜ ਆਰੋਪੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।
ਪੀੜਤ ਪਰਿਵਾਰ ਦੇ ਮੁਤਾਬਕ ਉਹਨਾਂ ਦੀ ਲੜਕੀ ਨੂੰ ਪਿੰਡ ਦੇ ਹੀ ਦੋ ਨੌਜਵਾਨ ਘਰ ਦੀਆਂ ਕੰਧਾ ਟੱਪ ਕੇ ਘਰ ਅੰਦਰ ਦਾਖਲ ਹੋਏ ਅਤੇ ਪਿਸਤੌਲ ਦੇ ਦਮ ’ਤੇ ਲੜਕੀ ਨੂੰ ਅਗਵਾ ਕਰਕੇ ਲੈ ਗਏ ਅਤੇ ਸੁੰਨਸਾਨ ਜਗ੍ਹਾ ’ਤੇ ਲਿਜਾ ਕੇ ਵਾਰੋਂ ਵਾਰੀ ਉਸ ਨਾਲ ਗੈਂਗ ਰੇਪ ਕੀਤਾ। ਗੈਂਗ ਰੇਪ ਕਰਨ ਤੋਂ ਬਾਅਦ ਆਰੋਪੀਆਂ ਨੇ ਪੀੜਤ ਲੜਕੀ ਨੂੰ ਪਿੰਡ ਦੇ ਬਾਹਰ ਸੁੱਟ ਦਿੱਤਾ ਅਤੇ ਫ਼ਰਾਰ ਹੋ ਗਏ, ਇਸੇ ਤਰ੍ਹਾਂ ਪੀੜਤ ਲੜਕੀ ਆਪਣੇ ਪਰਿਵਾਰ ਪਾਸ ਪਹੁੰਚੀ ਅਤੇ ਪਰਿਵਾਰ ਵੱਲੋਂ ਲੜਕੀ ਨੂੰ ਇਲਾਜ ਲਈ ਸਿਵਲ ਹਸਪਤਾਲ ਬੰਦੋੜ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਇਸ ਮੌਕੇ ਡੀਐਸਪੀ ਦਿਹਾਤੀ ਕਰਨ ਸ਼ਰਮਾ ਨੇ ਦੱਸਿਆ ਕਿ ਪੀੜਤ ਲੜਕੀ ਦੇ ਬਿਆਨਾਂ ’ਤੇ 2 ਆਰੋਪੀਆਂ ਦੇ ਖਿਲਾਫ਼ ਮੁਕਦਮਾ ਦਰਜ ਕੀਤਾ ਗਿਆ ਹੈ ਜੋ ਕਿ ਉਸ ਦੇ ਪਿੰਡ ਹਜ਼ਾਰਾਂ ਸਿੰਘ ਵਾਲਾ ਦੇ ਹੀ ਰਹਿਣ ਵਾਲੇ ਹਨ, ਆਰੋਪੀਆਂ ਖਿਲਾਫ਼ ਕਿਡਨੈਪਿੰਗ ਅਤੇ ਗੈਂਗਰੇਪ ਦਾ ਮੁਕਦਮਾ ਦਰਜ ਕੀਤਾ ਗਿਆ ਹੈ ਆਰੋਪੀ ਫ਼ਰਾਰ ਹਨ। ਪੁਲਿਸ ਵੱਲੋਂ ਜਲਦ ਹੀ ਆਰੋਪੀਆਂ ਨੂੰ ਫੜੇ ਜਾਣ ਦੀ ਗੱਲ ਕਹੀ ਜਾ ਰਹੀ ਹੈ ਅਤੇ ਮਾਮਲੇ ਦੀ ਡੂੰਘਾਈ ਤੱਕ ਜਾਂਚ ਕਰਨ ਦੀ ਗੱਲ ਕਹੀ ਹੈ।
(For more news apart from 23-year-old girl abducted from her home and gang-raped in Ferozepur News in Punjabi, stay tuned to Rozana Spokesman)