
Amritsar News : ਕਿਹਾ ਕਿ ਜਦੋਂ ਤੱਕ ਅਮਿਤ ਸ਼ਾਹ ਅਸਤੀਫ਼ਾ ਨਹੀਂ ਦੇ ਦਿੰਦੇ ਉਦੋਂ ਤੱਕ ਇਹ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ
Amritsar News in Punjabi : ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਅੰਬੇਦਕਰ ਨੂੰ ਲੈ ਕੇ ਦਿੱਤੇ ਗਏ ਬਿਆਨ ਨੂੰ ਲੈ ਕੇ ਕਾਂਗਰਸ ਆਗੂਆਂ ਵੱਲੋਂ ਅੱਜ ਪੂਰੇ ਪੰਜਾਬ ਵਿੱਚ ਰੋਸ ਮਾਰਚ ਕੱਢੇ ਜਾ ਰਹੇ ਹਨ। ਇਹ ਵਿਸ਼ਾਲ ਰੋਸ ਮਾਰਚ ਅੰਮ੍ਰਿਤਸਰ ਵਿੱਚ ਵੀ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਦੇ ਹੇਠ ਕੱਢਿਆ ਜਾ ਰਿਹਾ ਹੈ ਇਹ ਰੋਸ ਮਾਰਚ ਅੰਮ੍ਰਿਤਸਰ ਕਾਂਗਰਸ ਦੇ ਦਿਹਾਤੀ ਦਫ਼ਤਰ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਦੇ ਡੀਸੀ ਨੂੰ ਮੰਗ ਪੱਤਰ ਸੌਪ ਖ਼ਤਮ ਕੀਤਾ ਗਿਆ।
ਇਸ ਮੌਕੇ ਪਹੁੰਚੇ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਸ਼ਹਿਰੀ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਨੇ ਕਿਹਾ ਕਿ ਜਦੋਂ ਤੱਕ ਅਮਿਤ ਸ਼ਾਹ ਅਸਤੀਫਾ ਨਹੀਂ ਦੇ ਦਿੰਦੇ ਉਦੋਂ ਤੱਕ ਇਹ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਵਿਧਾਨ ਦੇ ਰਚਨਾ ਕਾਰ ਡਾਕਟਰ ਬੀ ਆਰ ਅੰਬੇਦਕਰ ਬਾਰੇ ਵਰਤੀ ਗਈ ਸ਼ਬਦਾਵਲੀ ਬੇਹੱਦ ਨਿੰਦਣਯੋਗ ਹੈ।
(For more news apart from Amit Shah on Baba Saheb Dr Ambedkar, Congress leaders handed over demand letter Amritsar DC News in Punjabi, stay tuned to Rozana Spokesman)