Punjab Holiday News : ਪੰਜਾਬ 'ਚ ਰਾਸ਼ਟਰੀ ਬਾਲ ਸ਼ਹੀਦੀ ਦਿਵਸ ’ਤੇ ਸਰਕਾਰੀ ਛੁੱਟੀ ਦਾ ਐਲਾਨ, ਸਾਰੇ ਅਦਾਰੇ ਰਹਿਣਗੇ ਬੰਦ

By : BALJINDERK

Published : Dec 24, 2024, 12:42 pm IST
Updated : Dec 24, 2024, 12:42 pm IST
SHARE ARTICLE
File photo
File photo

Punjab Holiday News : ਰਾਸ਼ਟਰੀ ਬਾਲ ਸ਼ਹੀਦੀ ਦਿਵਸ ਸਬੰਧੀ ਪੰਜਾਬ ਯੂਨੀਵਰਸਿਟੀ ਨੇ ਛੁੱਟੀ ਦਾ ਕੀਤਾ ਐਲਾਨ

Punjab Holiday News in Punjabi: ਪੰਜਾਬ ਵਿੱਚ 27 ਦਸੰਬਰ ਨੂੰ ਸਰਕਾਰੀ ਛੁੱਟੀ ਹੋਵੇਗੀ। ਇਹ ਐਲਾਨ ਪੰਜਾਬ ਯੂਨੀਵਰਸਿਟੀ (ਪੀ.ਯੂ.) ਨੇ ਕੀਤਾ ਹੈ। ਪੰਜਾਬ ਯੂਨੀਵਰਸਿਟੀ ਨੇ ਕਿਹਾ ਹੈ ਕਿ ਖੇਤਰੀ ਕੇਂਦਰਾਂ ਅਤੇ ਪੇਂਡੂ ਕੇਂਦਰਾਂ ਸਮੇਤ ਪੰਜਾਬ ’ਚ ਸਥਿਤ ਪੰਜਾਬ ਯੂਨੀਵਰਸਿਟੀ ਦੇ ਸਾਰੇ ਅਦਾਰੇ, ਕਾਲਜ ਅਤੇ ਮਾਨਤਾ ਪ੍ਰਾਪਤ ਕਾਲਜ ਬੰਦ ਰਹਿਣਗੇ।

ਇਸ ਤੋਂ ਇਲਾਵਾ ਸਾਰੇ ਅਦਾਰਿਆਂ ਦੇ ਦਫ਼ਤਰਾਂ ’ਚ ਛੁੱਟੀ ਰਹੇਗੀ। ਇਹ ਫੈਸਲਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਲਿਆ ਗਿਆ ਹੈ। 27 ਦਸੰਬਰ ਨੂੰ ਰਾਸ਼ਟਰੀ ਬਾਲ ਸ਼ਹੀਦੀ ਦਿਵਸ ਐਲਾਨਿਆ ਗਿਆ।

1705 ਵਿੱਚ, ਮੁਗਲਾਂ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ 7 ਸਾਲ ਦੇ ਬਾਬਾ ਫਤਿਹ ਸਿੰਘ ਨੂੰ ਮਾਤਾ ਗੁਜਰੀ ਦੇ ਨਾਲ ਪਿੰਡ ਸਹੇੜੀ ਤੋਂ ਫਤਿਹਗੜ੍ਹ ਸਾਹਿਬ ਲੈ ਗਏ ਅਤੇ ਉੱਥੇ ਉਹਨਾਂ ਨੂੰ ਇਸਲਾਮ ਕਬੂਲ ਕਰਨ ਲਈ ਕਿਹਾ ਗਿਆ, ਪਰ ਸਾਹਿਬਜ਼ਾਦੇ ਨੇ ਇਨਕਾਰ ਕਰ ਦਿੱਤਾ।

ਮੁਗਲਾਂ ਨੇ ਦੋਹਾਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਨੂੰ ਤਿੰਨ ਦਿਨ ਅਤੇ ਦੋ ਰਾਤਾਂ ਤਸੀਹੇ ਦੇਣ ਲਈ ਠੰਡੇ ਬੁਰਜ ਵਿਚ ਰੱਖਿਆ। ਇਸ ਲਾਸਾਨੀ ਸ਼ਹਾਦਤ ਵਿਚ ਮਾਤਾ ਗੁਜਰ ਕੌਰ ਜੀ ਠੰਡੇ ਬੁਰਜ ਵਿਚ ਸ਼ਹੀਦੀ ਪਾ ਗਏ ਅਤੇ ਸਾਹਿਬਜ਼ਾਦਿਆਂ ਨੂੰ ਦੀਵਾਰਾਂ ’ਚ ਚਿਣਵਾ ਕੇ ਸ਼ਹੀਦ ਕਰ ਦਿੱਤਾ ਗਿਆ ਸੀ।

(For more news apart from Punjab School College holiday on National Child Martyrdom Day News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement