Punjab News: 1992 ਦੇ ਝੂਠੇ ਪੁਲਿਸ ਮੁਕਾਬਲੇ ’ਚ ਦੋ ਨੌਜਵਾਨਾਂ ਨੂੰ ਮਾਰਨ ਵਾਲੇ ਤਿੰਨ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ
Published : Dec 24, 2024, 7:26 am IST
Updated : Dec 24, 2024, 7:26 am IST
SHARE ARTICLE
Three policemen who killed two youths in a fake police encounter in 1992 were found guilty
Three policemen who killed two youths in a fake police encounter in 1992 were found guilty

ਸੀਬੀਆਈ ਅਦਾਲਤ ਅੱਜ ਸੁਣਾਏਗੀ ਸਜ਼ਾ ਦਾ ਫ਼ੈਸਲਾ

 

Three policemen who killed two youths in a fake police encounter in 1992 were found guilty: ਮੋਹਾਲੀ ਸਥਿਤ ਸੀਬੀਆਈ ਅਦਾਲਤ ਨੇ ਸੋਮਵਾਰ ਨੂੰ 1992 ਦੇ ਇਕ ਹੋਰ ਕੇਸ ਦੀ ਸੁਣਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਅਗ਼ਵਾ ਕਰ ਕੇ ਝੂਠੇ ਪੁਲਿਸ ਮੁਕਾਬਲੇ ਵਿਚ ਮਾਰਨ ਤੇ ਲਾਸ਼ ਨੂੰ ਅਣਪਛਾਤਾ ਦਸ ਕੇ ਸਸਕਾਰ ਕਰਨ ਦੇ ਮਾਮਲੇ ਵਿਚ ਸਾਬਕਾ ਐਸਐਚਉ ਸਮੇਤ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿਤਾ ਹੈ। ਦੋਸ਼ੀਆਂ ਨੂੰ ਮੰਗਲਵਾਰ ਨੂੰ ਸਜ਼ਾ ਸੁਣਾਈ ਜਾਵੇਗੀ। ਇਹ ਕੇਸ ਸੀਬੀਆਈ ਦੇ ਵਿਸ਼ੇਸ਼ ਜੱਜ ਰਾਕੇਸ਼ ਗੁਪਤਾ ਦੀ ਅਦਾਲਤ ਵਿਚ ਵਿਚਾਰ ਅਧੀਨ ਸੀ।

ਸੁਣਵਾਈ ਦੌਰਾਨ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਉਸ ਸਮੇਂ ਦੇ ਥਾਣਾ ਸਿਟੀ ਤਰਨਤਾਰਨ ਦੇ ਇੰਚਾਰਜ ਗੁਰਬਚਨ ਸਿੰਘ, ਏਐਸਆਈ ਰੇਸ਼ਮ ਸਿੰਘ ਅਤੇ ਪੁਲਿਸ ਮੁਲਾਜ਼ਮ ਹੰਸ ਰਾਜ ਸਿੰਘ ਨੂੰ ਧਾਰਾ 302 ਅਤੇ 120ਬੀ ਤਹਿਤ ਦੋਸ਼ੀ ਪਾਇਆ। ਅਦਾਲਤ ਨੇ ਤਿੰਨਾਂ ਦੋਸ਼ੀਆਂ ਨੂੰ ਹਿਰਾਸਤ ਵਿਚ ਲੈ ਕੇ ਜੇਲ ਭੇਜਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਸੀਬੀਆਈ ਅਦਾਲਤ ਮੰਗਲਵਾਰ ਨੂੰ ਤਿੰਨਾਂ ਦੋਸ਼ੀਆਂ ਨੂੰ ਸਜ਼ਾ ਸੁਣਾਏਗੀ। ਇਸ ਮਾਮਲੇ ਦੀ ਸੁਣਵਾਈ ਦੌਰਾਨ ਮੁਲਜ਼ਮ ਪੁਲਿਸ ਅਧਿਕਾਰੀ ਅਰਜੁਨ ਸਿੰਘ ਦੀ ਦਸੰਬਰ 2021 ਵਿਚ ਮੌਤ ਹੋ ਗਈ ਸੀ ਅਤੇ ਉਸ ਵਿਰੁਧ ਕਾਰਵਾਈ ਰੋਕ ਦਿਤੀ ਗਈ ਸੀ।

ਸੀਬੀਆਈ ਵਲੋਂ ਅਦਾਲਤ ’ਚ ਦਾਇਰ ਚਾਰਜਸ਼ੀਟ ਅਨੁਸਾਰ ਜਗਦੀਪ ਸਿੰਘ ਉਰਫ਼ ਮੱਖਣ ਨੂੰ ਐਸਐਚਉ ਗੁਰਬਚਨ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਅਗਵਾ ਕਰ ਲਿਆ ਸੀ। ਅਗਵਾ ਕਰਨ ਤੋਂ ਪਹਿਲਾਂ ਪੁਲਿਸ ਨੇ ਘਰ ਵਿਚ ਗੋਲੀ ਚਲਾ ਦਿਤੀ ਅਤੇ ਮੱਖਣ ਦੀ ਸੱਸ ਸਵਿੰਦਰ ਕੌਰ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। 

ਇਹ ਘਟਨਾ 18 ਨਵੰਬਰ 1992 ਦੀ ਹੈ। ਇਸ ਤਰ੍ਹਾਂ ਗੁਰਨਾਮ ਸਿੰਘ ਉਰਫ਼ ਪਾਲੀ ਨੂੰ 21 ਨਵੰਬਰ 1992 ਨੂੰ ਐਸ.ਐਚ.ਉ ਗੁਰਬਚਨ ਸਿੰਘ ਅਤੇ ਹੋਰ ਪੁਲਿਸ ਅਧਿਕਾਰੀਆਂ ਨੇ ਘਰੋਂ ਅਗਵਾ ਕਰ ਲਿਆ ਸੀ। ਇਨ੍ਹਾਂ ਦੋਨੋਂ ਨੌਜਵਾਨਾਂ ਨੂੰ 30 ਨਵੰਬਰ 1992 ਨੂੰ ਗੁਰਬਚਨ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਝੂਠੇ ਮੁਕਾਬਲੇ ਵਿਚ ਮਾਰ ਦਿਤਾ ਸੀ। 

ਇਸ ਸਬੰਧੀ ਪੰਜਾਬ ਪੁਲਿਸ ਨੇ ਐਫ਼.ਆਈ.ਆਰ ਨੰਬਰ 130/92 ਦਰਜ ਕੀਤੀ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਜਿਸ ’ਚ ਐਸ.ਐਚ.ਉ ਗੁਰਬਚਨ ਸਿੰਘ 30 ਨਵੰਬਰ 1992 ਦੀ ਸਵੇਰ ਨੂੰ ਗਸ਼ਤ ਕਰ ਰਹੇ ਸਨ, ਨੇ ਇਕ ਨੌਜਵਾਨ ਨੂੰ ਕਾਰ ਵਿਚ ਘੁੰਮਦੇ ਦੇਖਿਆ ਅਤੇ ਨੂਰ ਦਾ ਅੱਡਾ, ਤਰਨਤਾਰਨ ਨੇੜਿਓਂ ਸ਼ੱਕੀ ਹਾਲਾਤਾਂ ’ਚ ਨੌਜਵਾਨ ਨੂੰ ਕਾਬੂ ਕੀਤਾ। ਨੌਜਵਾਨ ਨੇ ਅਪਣੀ ਪਛਾਣ ਗੁਰਨਾਮ ਸਿੰਘ ਉਰਫ਼ ਪਾਲੀ ਵਜੋਂ ਦੱਸੀ।

ਪੁਛ ਗਿਛ ਦੌਰਾਨ ਉਸ ਨੇ ਰੇਵਾਲ ਰੋਡ ਟੀਟੀ ਅਤੇ ਦਰਸ਼ਨ ਸਿੰਘ ਦੇ ਪ੍ਰੋਵੀਜ਼ਨ ਸਟੋਰ ’ਤੇ ਹੈਂਡ ਗ੍ਰੇਨੇਡ ਸੁੱਟਣ ਦੀ ਗੱਲ ਕਬੂਲੀ। ਜਦੋਂ ਪੁਲਿਸ ਗੁਰਨਾਮ ਸਿੰਘ ਪਾਲੀ ਨੂੰ ਬੀਹਾਲਾ ਬਾਗ਼ ਵਿਚ ਕਥਿਤ ਤੌਰ ’ਤੇ ਛੁਪਾਏ ਹਥਿਆਰਾਂ ਦੀ ਬਰਾਮਦਗੀ ਲਈ ਲੈ ਕੇ ਆਈ ਤਾਂ ਬਾਗ਼ ਵਿਚ ਮੌਜੂਦ ਖਾੜਕੂਆਂ ਨੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾ ਦਿਤੀਆਂ। ਪੁਲਿਸ ਬਲ ਨੇ ਸਵੈ-ਰਖਿਆ ’ਚ ਜਵਾਬੀ ਕਾਰਵਾਈ ਕੀਤੀ। ਗੁਰਨਾਮ ਸਿੰਘ ਉਰਫ਼ ਪਾਲੀ ਭੱਜਣ ਦੇ ਇਰਾਦੇ ਨਾਲ ਆ ਰਹੀਆਂ ਗੋਲੀਆਂ ਦੀ ਦਿਸ਼ਾ ਵਿਚ ਭੱਜਿਆ ਪਰ ਕਰਾਸ ਫ਼ਾਇਰਿੰਗ ਵਿਚ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ।

ਉਕਤ ਐਫ਼.ਆਈ.ਆਰ. ਵਿਚ ਦਿਖਾਇਆ ਗਿਆ ਹੈ ਕਿ ਬਾਗ ਦੀ ਤਲਾਸ਼ੀ ਲੈਣ ’ਤੇ ਪੁਲਿਸ ਪਾਰਟੀ ’ਤੇ ਹਮਲਾ ਕਰਨ ਵਾਲੀ ਟੀਮ ਵਿਚ ਸ਼ਾਮਲ ਖਾੜਕੂ ਦੀ ਪਛਾਣ ਜਗਦੀਪ ਸਿੰਘ ਉਰਫ਼ ਮੱਖਣ ਵਜੋਂ ਹੋਈ ਸੀ, ਦੀ ਲਾਸ਼ ਵੀ ਬਰਾਮਦ ਹੋਈ। ਦੋਵਾਂ ਦੀਆਂ ਲਾਸ਼ਾਂ ਨੂੰ ਲਾਵਾਰਿਸ ਸਮਝ ਕੇ ਸ਼ਮਸ਼ਾਨਘਾਟ ਵਿਚ ਸਸਕਾਰ ਕਰ ਦਿਤਾ ਗਿਆ। ਦਸਣਯੋਗ ਹੈ ਕਿ ਮ੍ਰਿਤਕ ਜਗਦੀਪ ਸਿੰਘ ਮੱਖਣ ਪੰਜਾਬ ਪੁਲਿਸ ਵਿਚ ਕਾਂਸਟੇਬਲ ਸੀ ਅਤੇ ਮ੍ਰਿਤਕ ਗੁਰਨਾਮ ਸਿੰਘ ਪਾਲੀ ਪੰਜਾਬ ਪੁਲਿਸ ਵਿਚ ਐਸ.ਪੀ.ਓ. ਸੀ।



 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement