ਤਰਨਾਤਰਨ ਜਿਮਨੀ ਚੋਣ ਦੌਰਾਨ ਮਜੀਠਾ ਥਾਣੇ ’ਚ ਮਾਮਲਾ ਕੀਤਾ ਗਿਆ ਸੀ ਦਰਜ
ਅੰਮ੍ਰਿਤਸਰ : ਤਰਨ ਤਾਰਨ ਤੋਂ ਜ਼ਿਮਨੀ ਚੋਣ ਲੜਨ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਦੀ ਅਗਾਊਂ ਜ਼ਮਾਨਤ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਨੇ ਰੱਦ ਕਰ ਦਿੱਤੀ। ਕੰਚਨਪ੍ਰੀਤ ਖ਼ਿਲਾਫ਼ ਗੈਰਕਾਨੂੰਨੀ ਤਰੀਕੇ ਨਾਲ ਭਾਰਤ ’ਚ ਦਾਖਲ ਹੋਣ ਦਾ ਮਜੀਠਾ ਥਾਣੇ ’ਚ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਅਨੁਸਾਰ ਜਾਂਚ ਵਿਚ ਪਤਾ ਲੱਗਿਆ ਕਿ ਕੰਚਨਪ੍ਰੀਤ ਕੌਰ ਆਪਣੀ ਮਾਂ ਦੇ ਚੋਣ ਪ੍ਰਚਾਰ ਵਿੱਚ ਹਿੱਸਾ ਲੈਣ ਲਈ ਵਿਦੇਸ਼ ਤੋਂ ਭਾਰਤ ਵਾਪਸ ਆਈ ਸੀ। ਜਦੋਂ ਪੁਲਿਸ ਨੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਕੰਚਨਪ੍ਰੀਤ ਕੌਰ ਨੇ ਝੂਠੀ ਪਛਾਣ ਦੀ ਵਰਤੋਂ ਕਰ ਕੇ ਕਈ ਜਾਅਲੀ ਦਸਤਾਵੇਜ਼ ਤਿਆਰ ਕਰਵਾਏ ਹਨ।
