ਆਪ ਵਲੋਂ 19 ਹਲਕਿਆਂ ਦੇ ਪ੍ਰਧਾਨ ਅਤੇ ਸਹਿ-ਪ੍ਰਧਾਨ ਨਿਯੁਕਤ
Published : Jan 25, 2019, 8:28 pm IST
Updated : Jan 25, 2019, 8:28 pm IST
SHARE ARTICLE
AAP
AAP

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੀ ਮਜਬੂਤੀ ਅਤੇ ਢਾਂਚੇ ਦਾ ਵਿਸਥਾਰ ਕਰਦੇ ਹੋਏ 19 ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨ ਅਤੇ ਸਹਿ-ਪ੍ਰਧਾਨ...

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੀ ਮਜਬੂਤੀ ਅਤੇ ਢਾਂਚੇ ਦਾ ਵਿਸਥਾਰ ਕਰਦੇ ਹੋਏ 19 ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨ ਅਤੇ ਸਹਿ-ਪ੍ਰਧਾਨ ਨਿਯੁਕਤ ਕੀਤੇ ਹਨ। ਜਦੋਂਕਿ ਅਜੇ ਵਰਮਾ ਨੂੰ ਹੁਸ਼ਿਆਰਪੁਰ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਫ਼ੈਸਲਾ ਕੋਰ ਕਮੇਟੀ ਪੰਜਾਬ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ ਦੀ ਅਗਵਾਈ ਹੇਠ ਸੁੱਕਰਵਾਰ ਨੂੰ ਹੋਈ ਕੋਰ ਕਮੇਟੀ ਬੈਠਕ ਦੌਰਾਨ ਹੋਈ ਵਿਚਾਰ ਚਰਚਾ ਉਪਰੰਤ ਲਿਆ ਗਿਆ।

ਬੈਠਕ 'ਚ ਸੰਸਦ ਮੈਂਬਰ ਭਗਵੰਤ ਮਾਨ, ਪੋ. ਸਾਧੂ ਸਿੰਘ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਬਾਕੀ ਮੈਂਬਰ ਮੌਜੂਦ ਸਨ। 'ਆਪ' ਵਲੋਂ ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨਾਂ ਅਤੇ ਸਹਿ-ਪ੍ਰਧਾਨਾਂ ਦੀ ਨਿਯੁਕਤੀ ਦੀ ਜਾਰੀ ਸੂਚੀ ਅਨੁਸਾਰ ਜਲਾਲਾਬਾਦ ਤੋਂ ਮਹਿੰਦਰ ਸਿੰਘ ਕਚੂਰਾ, ਹੁਸ਼ਿਆਰਪੁਰ ਤੋਂ ਸੰਦੀਪ ਸੈਣੀ, ਸਾਹਕੋਟ ਤੋਂ ਰਤਨ ਸਿੰਘ ਕਾਕੜ ਕਲਾਂ, ਫਾਜਲਿਕਾ ਤੋਂ ਸਮਰਵੀਰ ਸਿੰਘ, ਬਠਿੰਡਾ (ਸਹਿਰੀ) ਅੰਮ੍ਰਿਤ ਲਾਲ ਅਗਰਵਾਲ, ਸਮਰਾਲਾ ਤੋਂ ਜਗਤਾਰ ਸਿੰਘ ਦਿਆਲਪੁਰਾ, ਪਾਇਲ ਤੋਂ ਬਲਜਿੰਦਰ ਸਿੰਘ ਚੌਂਦਾ,

ਲੁਧਿਆਣਾ (ਦੱਖਣੀ) ਰਜਿੰਦਰ ਪਾਲ ਕੌਰ ਛੀਨਾ, ਘਨੌਰ ਤੋਂ ਜਰਨੈਲ ਮੰਨੂ, ਸਨੌਰ ਤੋਂ ਇੰਦਰਜੀਤ ਸਿੰਘ ਸੰਧੂ, ਰਾਜਪੁਰਾ ਤੋਂ ਸ੍ਰੀਮਤੀ ਨੀਨਾ ਮਿੱਤਲ ਅਤੇ ਜੈਤੋਂ ਤੋਂ ਅਮੋਲਕ ਸਿੰਘ ਨੂੰ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਮਾਨਸਾ ਤੋਂ ਗੁਰਪ੍ਰੀਤ ਸਿੰਘ ਭੁੱਚਰ ਨੂੰ ਹਲਕਾ ਪ੍ਰਧਾਨ ਅਤੇ ਰਣਜੀਤ ਸਿੰਘ ਰੱਲਾ ਨੂੰ ਸਹਿ-ਪਧਾਨ, ਮੌੜ ਤੋਂ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਸਹਿ-ਪ੍ਰਧਾਨ, ਬਾਘਾਪੁਰਾਣਾ ਤੋਂ ਅੰਮਿ੍ਤਪਾਲ ਸਿੰਘ ਸੁਖਨੰਦ ਨੂੰ ਸਹਿ-ਪ੍ਰਧਾਨ,

ਸੁਤਰਾਣਾ ਤੋਂ ਦਵਿੰਦਰ ਸਿੰਘ ਨੂੰ ਸਹਿ-ਪ੍ਰਧਾਨ, ਅਜਨਾਲਾ ਤੋਂ ਸੁਰਿੰਦਰ ਸਿੰਘ ਮਾਨ ਨੂੰ ਸਹਿ-ਪ੍ਰਧਾਨ, ਸ੍ਰੀ ਆਨੰਦਪੁਰ ਸਾਹਿਬ ਤੋਂ ਮਾਸਟਰ ਹਰਦਿਆਲ ਸਿੰਘ ਅਤੇ ਹਰਵਿੰਦਰ ਸਿੰਘ ਢਾਹਾਂ ਨੂੰ ਸਹਿ-ਪ੍ਰਧਾਨ ਅਤੇ ਅੰਮ੍ਰਿਤਸਰ ( ਉੱਤਰੀ ) ਤੋਂ ਜੀਵਨ ਜੋਤ ਕੌਰ ਨੂੰ ਸਹਿ-ਪ੍ਰਧਾਨ ਨਿਯੁਕਤ ਕੀਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement