ਕਰਜ਼ੇ 'ਚ ਫਸੇ ਕਿਸਾਨਾਂ ਦੀ ਬਾਂਹ ਨਾ ਫੜਨ ਕਰ ਕੇ ਕੈਪਟਨ ਕੇਂਦਰ ਸਰਕਾਰ 'ਤੇ ਵਰ੍ਹੇ
Published : Jan 25, 2019, 12:01 pm IST
Updated : Jan 25, 2019, 12:01 pm IST
SHARE ARTICLE
Distribution of loan relief scheme, Chief Minister Capt Amarinder Singh
Distribution of loan relief scheme, Chief Minister Capt Amarinder Singh

ਕਰਜ਼ਾ ਰਾਹਤ ਸਕੀਮ ਦੇ ਤੀਜੇ ਪੜਾਅ ਦੀ ਸ਼ੁਰੂਆਤ......

ਸ੍ਰੀ ਆਨੰਦਪੁਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਜ਼-ਜਾਲ ਵਿਚ ਫ਼ਸੇ ਕਿਸਾਨਾਂ ਦੀ ਬਾਂਹ ਨਾ ਫ਼ੜਨ 'ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਹੈ ਕਿ ਜੇਕਰ  ਕੇਂਦਰ ਸਰਕਾਰ ਨੇ ਕਿਸਾਨਾਂ ਪ੍ਰਤੀ ਅਪਣਾ ਵਤੀਰਾ ਨਾ ਬਦਲਿਆ ਤਾਂ ਪੰਜਾਬ ਸਮੇਤ ਦੇਸ਼ ਦੇ ਬਾਕੀ ਰਾਜਾਂ ਵਿਚ ਕਿਸਾਨ ਖ਼ੁਦਕੁਸ਼ੀਆਂ ਨਹੀਂ ਰੁਕਣਗੀਆਂ। ਪੰਜਾਬ ਸਰਕਾਰ ਦੀ ਕਰਜ਼ਾ ਰਾਹਤ ਸਕੀਮ ਦੇ ਤੀਜੇ ਪੜਾਅ ਦੀ ਸ਼ੁਰੂਆਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਅਪਣੇ ਤੌਰ 'ਤੇ ਕਿਸਾਨਾਂ ਨੂੰ ਕਰਜ਼-ਜਾਲ ਵਿਚੋਂ ਨਹੀਂ ਕੱਢ ਸਕਦੇ ਜਿਸ ਕਰ ਕੇ ਕੇਂਦਰ ਨੂੰ ਚਾਹੀਦਾ ਹੈ

ਕਿ ਉਹ ਕਿਸਾਨਾਂ ਦੀ ਮਦਦ ਲਈ ਅੱਗੇ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਲਈ ਕੀਤੇ ਜਾ ਰਹੇ ਯਤਨ ਨਾਕਾਫ਼ੀ ਹਨ ਜਿਸ ਕਰਕੇ ਕੇਂਦਰ ਸਰਕਾਰ ਕਿਸਾਨਾਂ ਦਾ ਕਰਜ਼ ਮਾਫ਼ ਕਰੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਵਿਰਸੇ ਵਿਚ 2.08 ਲੱਖ ਕਰੋੜ ਦਾ ਕਰਜ਼ ਮਿਲਿਆ ਸੀ, ਜਿਸ ਕਰ ਕੇ ਉਹ ਪੰਜਾਬ ਸਰਕਾਰ ਦੇ ਸੀਮਤ ਸਾਧਨਾਂ ਵਿਚੋਂ ਜੋ ਵੱਧ ਤੋਂ ਵੱਧ ਹੋ ਸਕਦਾ ਸੀ, ਉਹ ਕਿਸਾਨਾਂ ਲਈ ਕਰ ਰਹੇ ਹਨ। ਉਨ੍ਹਾਂ ਸਵਾਮੀਨਾਥਨ ਕਮਿਸ਼ਨ ਦੀ ਰੀਪੋਰਟ ਲਾਗੂ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ 'ਤੇ ਅਨੇਕਾਂ ਵਾਰ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਨੂੰ ਮਿਲ ਕੇ ਮੰਗ ਕਰ ਚੁੱਕੇ ਹਨ

ਪਰ ਉਹ ਕਿਸਾਨਾਂ ਦੀ ਗੰਭੀਰ ਹਾਲਤ ਨੂੰ ਸਮਝਣ ਵਿਚ ਨਾਕਾਮ ਰਹੇ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਪੜਾਅ ਤਹਿਤ ਸਹਿਕਾਰੀ ਬੈਂਕਾਂ ਦੇ 1.42 ਲੱਖ ਕਿਸਾਨਾਂ ਨੂੰ 1009 ਕਰੋੜ ਦੀ ਕਰਜ਼ ਰਾਹਤ ਦਿਤੀ ਜਾਵੇਗੀ। ਉਨ੍ਹਾਂ ਕਿਹਾ ਕਿ ਤੀਜੇ ਪੜਾਅ ਦੇ ਮੁਕੰਮਲ ਹੋਣ ਉਪਰੰਤ ਚੌਥੇ ਪੜਾਅ ਤਹਿਤ ਵਪਾਰਕ ਬੈਂਕਾਂ ਦੇ 18000 ਕਿਸਾਨਾਂ ਨੂੰ ਕਰਜ਼ ਰਾਹਤ ਸਕੀਮ ਅਧੀਨ ਕਵਰ ਕੀਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਕਰਜ਼ ਤੋਂ ਰਾਹਤ ਪ੍ਰਦਾਨ ਕਰਨ ਲਈ ਛੋਟੇ ਤੇ ਦਰਮਿਆਨੇ ਕਿਸਾਨਾਂ ਲਈ 2 ਲੱਖ ਰੁਪਏ ਪ੍ਰਤੀ ਕਿਸਾਨ ਕਰਜ਼ ਰਾਹਤ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਹਿਕਾਰੀ ਬੈਂਕਾਂ ਦੇ 3.18 ਲੱਖ ਛੋਟੇ ਕਿਸਾਨਾਂ ਨੂੰ 1815 ਕਰੋੜ ਰੁਪਏ ਦੀ ਕਰਜ਼ ਰਾਹਤ ਸਕੀਮ ਤਹਿਤ ਲਾਭ ਪਹੁੰਚਾਉਣ ਤੋਂ ਇਲਾਵਾ ਵਪਾਰਕ ਬੈਂਕਾਂ ਦੇ 1.04 ਲੱਖ ਛੋਟੇ ਕਿਸਾਨਾਂ ਨੂੰ 1689 ਕਰੋੜ ਦੀ ਕਰਜ਼ ਰਾਹਤ ਪ੍ਰਦਾਨ ਕੀਤੀ ਜਾ ਚੁੱਕੀ ਹੈ।  ਤੀਜੇ ਪੜਾਅ ਦੌਰਾਨ ਰੋਪੜ ਦੇ ਕੁੱਲ ਲਾਭਪਾਤਰੀਆਂ ਵਿਚੋਂ 2413 ਕਿਸਾਨਾਂ ਨੇ ਅੱਜ 17.74 ਕਰੋੜ ਦੇ ਕਰਜ਼ ਰਾਹਤ ਸਰਟੀਫ਼ੀਕੇਟ ਪ੍ਰਾਪਤ ਕੀਤੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement