ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਰੀਪੋਰਟ ਛੇਤੀ ਆਉਣ ਦੀ ਸੰਭਾਵਨਾ : ਜਾਖੜ
Published : Jan 25, 2019, 12:48 pm IST
Updated : Jan 25, 2019, 12:48 pm IST
SHARE ARTICLE
Sunil Kumar Jakhar
Sunil Kumar Jakhar

ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਸਪੈਸ਼ਨ ਇਨਵੈਸਟੀਗੇਸ਼ਨ ਟੀਮ (ਸਿਟ) ਵਲੋਂ ਜਲਦੀ ਹੀ.......

ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਸਪੈਸ਼ਨ ਇਨਵੈਸਟੀਗੇਸ਼ਨ ਟੀਮ (ਸਿਟ) ਵਲੋਂ ਜਲਦੀ ਹੀ ਅਪਣੀ ਰੀਪੋਰਟ ਸਰਕਾਰ ਨੂੰ ਸੌਂਪਣ ਦੀ ਸੰਭਾਵਨਾ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਜ਼ਾਵਾਂ ਮਿਲ ਸਕਣ। ਇਹ ਗੱਲ ਅੱਜ ਇਥੇ ਪੱਤਰਕਾਰਾਂ ਵਲੋਂ ਪੁਛੇ ਗਏ ਸਵਾਲਾਂ ਦੇ ਜਵਾਬ ਦਿੰਦਿਆਂ, ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਹੀ। ਉਨ੍ਹਾਂ ਨੂੰ ਪੁਛਿਆ ਗਿਆ ਕਿ ਬਰਗਾੜੀ ਮੋਰਚਾ ਇਕ ਵਾਰ ਤਾਂ ਖ਼ਤਮ ਹੋ ਗਿਆ ਪਰ ਸਰਕਾਰ ਉਨ੍ਹਾਂ ਦੀ ਤਸਲੀ ਨਹੀਂ ਕਰਵਾ ਸਕੀ ਅਤੇ ਉਹ ਦੁਬਾਰਾ ਮੋਰਚਾ ਲਾਉਣ ਜਾ ਰਹੇ ਹਨ।

ਸ਼੍ਰੀ ਜਾਖੜ ਨੇ ਕਿਹਾ ਕਿ ਰੀਪੋਰਟ ਮਿਲਣ ਉਪਰੰਤ ਤੁਰਤ ਕਾਰਵਾਈ ਹੋਵੇਗੀ। ਸ਼੍ਰੀ ਜਾਖੜ ਨੇ ਕਿਹਾ ਕਿ ਹੈਰਾਨੀ ਦੀ ਗਲ ਹੈ ਕਿ ਸੁਖਬੀਰ ਸਿੰਘ ਬਾਦਲ, ਪ੍ਰਕਾਸ਼ ਸਿੰਘ ਬਾਦਲ ਅਤੇ ਹੋਰ ਵੀ ਕਈ 'ਸਿਟ' ਸਾਹਮਣੇ ਪੇਸ਼ ਹੋ ਕੇ ਬਿਆਨ ਦੇ ਚੁੱਕੇ ਹਨ ਪਰ ਉਨ੍ਹਾਂ ਨੇ ਅਜੇ ਤਕ ਇਹ ਸਪੱਸ਼ਟ ਨਹੀਂ ਕੀਤਾ ਕਿ ਸੌਦਾ ਸਾਧ ਨੂੰ ਮਾਫ਼ੀ ਦੇਣ ਸਬੰਧੀ ਬੰਬਈ ਵਿਚ ਉਨ੍ਹਾਂ ਨੇ ਮੀਟਿੰਗ ਕੀਤੀ ਸੀ ਜਾਂ ਨਹੀਂ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਇਹ ਸਪਸ਼ਟ ਕਰਨ। ਜਦ ਉਨ੍ਹਾਂ ਨੂੰ ਪੁਛਿਆ ਗਿਆ ਕਿ ਲੋਕ ਸਭਾ ਚੋਣਾਂ ਵਿਚ ਵੀ ਕਾਂਗਰਸ ਦਾ ਮੁਕਾਬਲਾ ਅਕਾਲੀ ਦਲ ਨਾਲ ਹੈ ਜਾਂ ਆਮ ਆਦਮੀ ਪਾਰਟੀ ਨਾਲ।

ਸ਼੍ਰੀ ਜਾਖੜ ਨੇ ਕਿਹਾ ਕਿ ਲੋਕਾਂ ਨੇ ਅਕਾਲੀਆਂ ਨੂੰ ਹਾਸ਼ੀਏ 'ਤੇ ਕਰ ਦਿਤਾ ਹੈ। ਹੁਣ ਲੋਕ ਉਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ। 'ਆਪ' ਬਾਰੇ ਉਨ੍ਹਾਂ ਕਿਹਾ ਕਿ ਇਹ ਪਾਰਟੀ ਵੀ ਖੇਰੂੰ-ਖੇਰੂੰ ਹੋ ਚੁੱਕੀ ਹੈ। ਇਸ ਲਈ ਕਾਂਗਰਸ ਦੇ ਮੁਕਾਬਲੇ ਕੋਈ ਵੀ ਟਿਕ ਨਹੀਂ ਪਾਵੇਗਾ। ਲੋਕ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਚੋਣ ਹਾਈਕਮਾਨ ਵਲੋਂ ਕੀਤੀ ਜਾਣੀ ਹੈ। ਪ੍ਰਦੇਸ਼ ਕਾਂਗਰਸ ਤਾਂ ਉਮੀਦਵਾਰਾਂ ਦੇ ਪਿਛੋਕੜ ਆਦਿ ਸਬੰਧੀ ਜਾਣਕਾਰੀ ਹੀ ਦੇ ਸਕਦਾ ਹੈ। ਚੋਣਾਂ ਦੀ ਤਿਆਰੀ ਲਈ ਮਾਹਰ, ਪ੍ਰਸ਼ਾਂਤ ਕੁਮਾਰ ਦੀਆਂ ਸੇਵਾਵਾਂ ਲੈਣ ਸਬੰਧੀ ਉਨ੍ਹਾਂ ਕਿਹਾ ਕਿ ਪ੍ਰਦੇਸ਼ ਕਾਂਗਰਸ ਨੇ ਉਨ੍ਹਾਂ ਦੀਆਂ ਕੋਈ ਸੇਵਾਵਾਂ ਨਹੀਂ ਲਈਆਂ।

ਮੁੱਖ ਮੰਤਰੀ ਨਾਲ ਹੋਈ ਮੀਟਿੰਗ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ। ਉਨ੍ਹਾਂ ਦਾਅਵਾ ਕੀਤਾ ਕਿ ਡਰੱਗ ਮਾਫ਼ੀਆ ਅਤੇ ਭੂੰ-ਮਾਫ਼ੀਆ ਦਾ ਸਰਕਾਰ ਨੇ ਲੱਕ ਤੋੜ ਦਿਤਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਕਿਸ ਮੂੰਹ ਨਾਲ ਕਹਿ ਰਿਹਾ ਹੈ ਕਿ ਡਰੱਗ ਦਾ ਧੰਦਾ ਅਜੇ ਚਲ ਰਿਹਾ ਹੈ। ਉਹ ਤਾਂ ਅਪਣੀ ਸਰਕਾਰ ਸਮੇਂ ਕਹਿੰਦਾ ਸੀ ਕਿ ਡਰੱਗ ਤਾਂ ਹੈ ਹੀ ਨਹੀਂ। ਪ੍ਰਿਆਂਕਾ ਵਾਡਰਾ ਨੂੰ ਯੂ.ਪੀ. ਦੀ ਕਮਾਨ ਸੌਂਪੇ ਜਾਣ ਸਬੰਧੀ ਜਾਖੜ ਨੇ ਕਿਹਾ ਕਿ ਪਾਰਟੀ ਵਰਕਰਾਂ, ਨੌਜਵਾਨਾਂ, ਇਸਤਰੀਆਂ ਅਤੇ ਗ਼ਰੀਬ ਵਰਗ ਦੇ ਹੌਸਲੇ ਵਧਣਗੇ। ਪਾਰਟੀ ਨੂੰ ਉਸ ਦਾ ਬਾਹੁਤ ਲਾਭ ਹੋਵੇਗਾ।

ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿਚ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਦੀ ਤਿਆਰੀ ਲਈ ਕਮਰਕੱਸੇ ਕਰਨ ਲਈ ਕਿਹਾ ਗਿਆ ਹੈ। ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨੇ ਦਸਿਆ ਕਿ ਦੋ ਪ੍ਰਧਾਨਾਂ ਨੂੰ ਛੱਡ ਕੇ ਬਾਕੀ ਸਾਰੇ ਨਵੇਂ ਜ਼ਿਲ੍ਹਾ ਪ੍ਰਧਾਨ ਹਨ। ਉਨ੍ਹਾਂ ਨਾਲ ਇਹ ਪਹਿਲੀ ਮੀਟਿੰਗ ਹੈ। 25 ਜਨਵਰੀ ਨੂੰ ਸਾਰੇ ਵਿਧਾਇਕਾਂ ਦੀ ਹੋਣ ਵਾਲੀ ਮੀਟਿੰਗ ਵਿਚ ਸਰਬ ਹਿੰਦ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਚੋਣਾਂ ਦੀ ਤਿਆਰੀ ਸਬੰਧੀ ਕਾਂਗਰਸ ਵਿਧਾਇਕਾਂ ਨੂੰ ਜਾਣਕਾਰੀ ਦੇਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement