ਅਕਾਲੀ ਦਲ ਬਚਾਉਣਾ ਤਾਂ ਬਾਦਲ ਪਰਿਵਾਰ ਹੋਵੇ ਲਾਂਭੇ : ਢੀਂਡਸਾ
Published : Jan 25, 2019, 8:48 pm IST
Updated : Jan 25, 2019, 8:48 pm IST
SHARE ARTICLE
Sukhdev Dhindsa
Sukhdev Dhindsa

ਸ਼੍ਰੋਮਣੀ ਅਕਾਲੀ ਦਲ ਬਚਾਉਣ ਲਈ ਬਾਦਲ ਪਰਿਵਾਰ ਨੂੰ ਪ੍ਰਧਾਨਗੀ ਤੋਂ ਪਾਸੇ ਹੋ ਜਾਣਾ ਚਾਹੀਦਾ ਹੈ ਇਸ ਬੋਲ ਕਿਸੇ ਸਮੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ...

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਬਚਾਉਣ ਲਈ ਬਾਦਲ ਪਰਿਵਾਰ ਨੂੰ ਪ੍ਰਧਾਨਗੀ ਤੋਂ ਪਾਸੇ ਹੋ ਜਾਣਾ ਚਾਹੀਦਾ ਹੈ ਇਸ ਬੋਲ ਕਿਸੇ ਸਮੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬੇਹੱਦ ਨਜ਼ਦੀਕ ਰਹੇ ਸੁਖਦੇਵ ਸਿੰਘ ਢੀਂਡਸਾ ਨੇ ਕਹੇ। ਢੀਂਡਸਾ ਨੇ ਬਾਦਲਾਂ ਦਾ ਨਾਂ ਲਏ ਬਗ਼ੈਰ ਕਿਹਾ ਹੈ ਕਿ ਪਾਰਟੀ 'ਤੇ ਕਾਬਜ਼ ਪਰਿਵਾਰ ਦੇ ਲਾਂਭੇ ਹੋਏ ਬਗ਼ੈਰ ਪਾਰਟੀ ਦੀ ਚੜਦੀ ਕਲਾ ਸੰਭਵ ਨਹੀਂ ਹੋ ਸਕਦੀ। ਢੀਂਡਸਾ ਨੇ ਕਿਹਾ ਕਿ ਲੋਕ ਅਕਾਲੀ ਦਲ ਦੇ ਖਿਲਾਫ ਨਹੀਂ ਹਨ ਤੇ ਨਾ ਹੀ ਕਦੇ ਅਕਾਲੀ ਦਲ ਖ਼ਤਮ ਹੋਇਆ ਹੈ।

BadalsBadals

ਉਨ੍ਹਾਂ ਕਿਹਾ ਕਿ ਉਹ ਕੁਝ ਆਗੂਆਂ ਦੇ ਖ਼ਿਲਾਫ਼ ਹਨ। ਜੇਕਰ ਉਹ ਨੇਤਾ ਪਿੱਛੇ ਹਟ ਜਾਣ ਤਾਂ ਅਕਾਲੀ ਦਲ ਫਿਰ ਖੜ੍ਹਾ ਹੋ ਸਕਦਾ ਹੈ। ਇਸ ਤਰ੍ਹਾਂ ਟਕਸਾਲੀ ਤੇ ਪੁਰਾਣੇ ਅਕਾਲੀ ਜੋ ਹੁਣ ਘਰ ਬੈਠ ਗਏ ਹਨ, ਉਹ ਵੀ ਇਕੱਠੇ ਹੋ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਤਾਂ ਉਨ੍ਹਾਂ ਨਾਲ ਬਹੁਤ ਗੱਲਾਂ ਕਰਕੇ ਵੇਖ ਲਈਆਂ ਤੇ ਸਿੱਟਾ ਨਾ ਨਿਕਲਣ 'ਤੇ ਹੀ ਪਿੱਛੇ ਹਟਿਆ ਹਾਂ। ਹੁਣ ਤਾਂ ਉਹ ਪਰਵਾਰ ਹੀ ਵੇਖੇ ਕੀ ਕਰਨਾ ਚਾਹੀਦਾ।

ਰਾਜ ਸਭਾ ਮੈਂਬਰ ਤੇ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਰਹਿ ਚੁੱਕੇ ਦਿੱਗਜ ਅਕਾਲੀ ਨੇਤਾ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ 2019 ਆਮ ਚੋਣਾਂ ਦੌਰਾਨ ਨਾ ਉਹ ਖ਼ੁਦ ਤੇ ਨਾ ਹੀ ਉਨ੍ਹਾਂ ਦੇ ਪਰਵਾਰ ਦਾ ਕੋਈ ਮੈਂਬਰ ਚੋਣ ਲੜੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਚੋਣ ਲੜਨ ਲਈ ਹਾਲਾਤ ਵੀ ਠੀਕ ਨਹੀਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement