ਸ਼੍ਰੋਮਣੀ ਕਮੇਟੀ 550ਸਾਲਾ ਦੀ ਤਰਜ਼ 'ਤੇ ਮਨਾਏਗੀ ਤਿੰਨ ਵੱਡੀਆਂ ਸ਼ਤਾਬਦੀਆਂ : ਭਾਈ ਲੌਂਗੋਵਾਲ
Published : Jan 25, 2020, 8:24 am IST
Updated : Jan 25, 2020, 8:31 am IST
SHARE ARTICLE
Photo
Photo

ਸ਼ਤਾਬਦੀ ਸਮਾਰੋਹਾਂ ਲਈ ਹਾਈਪਾਵਰ ਸਬ ਕਮੇਟੀ ਬਣਾਉਣ ਦਾ ਫ਼ੈਸਲਾ

ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਮਤਿਆਂ 'ਤੇ ਲੱਗੀ ਮੋਹਰ

ਪਟਿਆਲਾ (ਤੇਜਿੰਦਰ ਫ਼ਤਿਹਪੁਰ) : ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਅਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਪਟਿਆਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਾਲ 2020 ਦੌਰਾਨ ਮਨਾਈਆਂ ਜਾਣ ਵਾਲੀਆਂ ਤਿੰਨ ਵੱਡੀਆਂ ਸ਼ਤਾਬਦੀਆਂ 'ਤੇ ਮੋਹਰ ਲਗਾ ਦਿਤੀ ਹੈ।

SGPCSGPC

ਇਕੱਤਰਤਾ ਦੌਰਾਨ ਧਰਮ ਪ੍ਰਚਾਰ ਕਮੇਟੀ 'ਚ ਵੱਖ-ਵੱਖ ਮਤੇ ਪੇਸ਼ ਕੀਤੇ ਗਏ, ਜਿਨਾਂ ਨੂੰ ਦੀਰਘ ਵਿਚਾਰਾਂ ਤੋਂ ਬਾਅਦ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ।

ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਦਸਿਆ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 100ਵਾਂ ਸਥਾਪਨਾ ਦਿਵਸ ਮਨਾਉਣ ਸਮੇਤ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਨਾਈਆਂ ਜਾਣ ਵਾਲੀਆਂ ਸ਼ਤਾਬਦੀਆਂ ਲਈ ਹਾਈਪਾਵਰ ਸਬ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ।

PhotoPhoto

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਾਲ 2020 'ਚ ਤਿੰਨੋਂ ਸ਼ਤਾਬਦੀਆਂ 550ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਵਾਂਗ ਜਾਹੋ-ਜਲਾਲ ਨਾਲ ਮਨਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਰੋਹ ਨੂੰ ਲੈ ਕੇ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਆਰੰਭ ਦਿਤੀਆਂ ਗਈਆਂ ਹਨ।

550th Prakash purabPhoto

ਭਾਈ ਲੋਂਗੋਵਾਲ ਨੇ ਕਿਹਾ ਕਿ ਸ਼ਤਾਬਦੀ ਸਮਾਰੋਹਾਂ ਦੇ ਸਬੰਧ 'ਚ ਗਠਿਤ ਕੀਤੀ ਜਾਣ ਵਾਲੀ ਸਬ ਕਮੇਟੀ ਸਾਲ ਭਰ ਉਲੀਕੇ ਜਾਣ ਵਾਲੇ ਧਾਰਮਕ ਸਮਾਗਮਾਂ ਅਤੇ ਸੈਮੀਨਾਰਾਂ ਕਰਵਾਉਣ ਨੂੰ ਲੈ ਕੇ ਰੂਪ ਰੇਖਾ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਅਜਿਹੀ ਮਹਾਨ ਸੰਸਥਾ ਹੈ, ਜੋ ਵੱਡੀਆਂ ਕੁਰਬਾਨੀਆਂ ਨਾਲ ਹੋਂਦ 'ਚ ਆਈ ਅਤੇ ਅੱਜ ਸੰਸਥਾ ਵੱਲੋਂ ਧਰਮ ਅਤੇ ਅਕਾਦਮਿਕ ਖੇਤਰ 'ਚ ਮੀਲ ਪੱਥਰ ਸਥਾਪਤ ਕੀਤੇ ਜਾ ਰਹੇ ਹਨ।

Gobind Singh LongowalPhoto

ਇਸ ਮੌਕੇ ਧਰਮ ਪ੍ਰਚਾਰ ਦੇ ਮੈਂਬਰ ਅਜੈਬ ਸਿੰਘ ਅਭਿਆਸੀ, ਮੈਂਬਰ ਮਨਜੀਤ ਸਿੰਘ ਬੱਪੀਆਣਾ, ਮੈਂਬਰ ਪ੍ਰਿਤਪਾਲ ਸਿੰਘ, ਮੈਂਬਰ ਸੁਖਵਰਸ਼ ਸਿੰਘ, ਮੈਂਬਰ ਤੇਜਿੰਦਰਪਾਲ ਸਿੰਘ, ਅੰਤ੍ਰਿੰਗ ਕਮੇਟੀ ਜਸਮੇਰ ਸਿੰਘ ਲਾਛੜੂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਅਵਤਾਰ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਐਡੀਸ਼ਨਲ ਸਕੱਤਰ ਸੁਖਮਿੰਦਰ ਸਿੰਘ, ਨਿੱਜੀ ਸਹਾਇਕ ਦਰਸ਼ਨ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਅਮਰਪਾਲ ਸਿੰਘ ਆਦਿ ਹਾਜ਼ਰ ਸਨ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement