ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਮੇਰੀ ਸਲਾਹ ਤੋਂ ਬਗੈਰ ਲਿਆ: ਢੀਂਡਸਾ
Published : Jan 25, 2020, 2:20 pm IST
Updated : Jan 25, 2020, 2:20 pm IST
SHARE ARTICLE
Sukhdev Dhindsa
Sukhdev Dhindsa

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸੀ...

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਉਮੀਦਵਾਰ ਬਣਾਉਣ ਦੇ ਐਲਾਨ 'ਤੇ ਸੁਖਦੇਵ ਢੀਂਡਸਾ ਦਾ ਬਿਆਨ ਸਾਹਮਣੇ ਆਇਆ ਹੈ। ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਇਸ ਦਾ ਐਲਾਨ ਉਨ੍ਹਾਂ ਦੀ ਸਲਾਹ ਲਏ ਬਗੈਰ ਕੀਤਾ ਗਿਆ ਹੈ।

Navjot singh sidhuNavjot singh sidhu

ਲੁਧਿਆਣਾ ਪੁੱਜੇ ਸੁਖਦੇਵ ਢੀਂਡਸਾ ਨੇ ਕਿਹਾ ਕਿ ਇਸ ਸਮੇਂ ਉਨ੍ਹਾਂ ਦਾ ਮੁੱਖ ਮਕਸਦ ਸਿੱਖ ਸੰਸਥਾਵਾਂ ਅਤੇ ਐੱਸ. ਜੀ. ਪੀ. ਸੀ. ਨੂੰ ਬਾਦਲਾਂ ਦੇ ਚੁੰਗਲ 'ਚੋਂ ਛੁਡਵਾਉਣਾ ਹੈ ਅਤੇ ਸਾਲ 2022 ਦੀਆਂ ਚੋਣਾਂ ਵੱਲ ਬਾਅਦ 'ਚ ਸੋਚਿਆ ਜਾਵੇਗਾ। ਸੁਖਦੇਵ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਸਿਰਫ ਬਾਦਲਾਂ ਦੀ ਜਾਇਦਾਦ ਬਣ ਕੇ ਰਹਿ ਗਿਆ ਹੈ ਅਤੇ ਚੰਗੇ ਆਗੂਆਂ ਅਤੇ ਵਰਕਰਾਂ ਦੀ ਪਾਰਟੀ 'ਚ ਕੋਈ ਕਦਰ ਨਹੀਂ ਹੈ।

Taksali Akali DalTaksali Akali Dal

ਢੀਂਡਸਾ ਨੇ ਅਪਣੀ ਲੁਧਿਆਣਾ ਫੇਰੀ ਮੌਕੇ ਪੁਛੇ ਗਏ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਜੇ ਕੋਈ ਸਿਆਸੀ ਪਾਰਟੀ ਖੜ੍ਹੀ ਕਰਨ ਦਾ ਕੋਈ ਇਰਾਦਾ ਨਹੀਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਹਿਲਾ ਵੱਡਾ ਮਕਸਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਦੇ ਕਬਜ਼ੇ ਵਿਚੋਂ ਅਜ਼ਾਦੀ ਦਿਵਾਉਣਾ ਅਤੇ ਸ਼੍ਰੋਮਣੀ ਕਮੇਟੀ ਨੂੰ ਭ੍ਰਿਸ਼ਟ ਮੈਂਬਰਾਂ ਤੋਂ ਮੁਕਤੀ ਦਿਵਾਉਣਾ ਹੈ।

Jalandhar bjp akali dal akali dal

ਉਨ੍ਹਾਂ ਕਿਹਾ ਕਿ ਕੁੱਝ ਲੋਕ ਸ਼੍ਰੋਮਣੀ ਕਮੇਟੀ ਦੀਆਂ ਗੋਲਕਾਂ 'ਤੇ ਕਬਜ਼ਾ ਜਮਾਈ ਬੈਠੇ ਹਨ ਜਿਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਦਰ ਸੀਨੀਅਰ ਆਗੂਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

SGPCSGPC

ਉਨ੍ਹਾਂ ਕਿਹਾ ਕਿ ਜੇਕਰ ਆਉਂਦੀਆਂ ਵਿਧਾਨ ਸਭਾ ਚੋਣਾਂ ਮੌਕੇ ਟਕਸਾਲੀ ਆਗੂ ਕੋਈ ਧਿਰ ਖੜ੍ਹੀ ਕਰਦੇ ਹਨ ਤਾਂ ਉਹ ਉਸ ਬਾਰੇ ਵਿਚਾਰ ਵਟਾਂਦਰਾ ਕਰ ਸਕਦੇ ਹਨ। ਇਸ ਮੌਕੇ ਸੁਖਦੇਵ ਢੀਂਡਸਾ ਨਾਲ ਡੀ. ਐੱਸ. ਜੀ. ਐੱਮ. ਸੀ. ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅਤੇ ਸਾਬਕਾ ਮੰਤਰੀ ਰਹਿ ਚੁੱਕੇ ਬਲਵੰਤ ਸਿੰਘ ਰਾਮੂਵਾਲੀਆ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement