
ਵਿੱਕੀ ਗੌਂਡਰ, ਪ੍ਰੇਮਾ ਲਾਹੌਰੀਆ ਅਤੇ ਸਾਥੀਆਂ ਦਾ ਐਨਕਾਊਂਟਰ ਕਰਨ ਵਾਲੀ ਟੀਮ, ਜਿਸਦੀ...
ਚੰਡੀਗੜ੍ਹ: ਵਿੱਕੀ ਗੌਂਡਰ, ਪ੍ਰੇਮਾ ਲਾਹੌਰੀਆ ਅਤੇ ਸਾਥੀਆਂ ਦਾ ਐਨਕਾਊਂਟਰ ਕਰਨ ਵਾਲੀ ਟੀਮ, ਜਿਸਦੀ ਅਗਵਾਈ ਏ.ਆਈ.ਜੀ ਗੁਰਮੀਤ ਚੌਹਾਨ ਕਰ ਰਹੇ ਸਨ, ਰਾਸ਼ਟਰਪਤੀ ਦੇ ਗੈਲੈਂਟਰੀ ਪੁਲਿਸ ਮੈਡਲ ਨਾਲ ਸਨਮਾਨਿਤ ਹੋਣਗੇ। ਇਹ ਐਲਾਨ ਗਣਤੰਤਰ ਦਿਵਸ ਦੇ ਮੌਕੇ ਕੀਤਾ ਗਿਆ ਹੈ।
Award List
ਇਸ ਟੀਮ 'ਚ ਏ.ਆਈ.ਜੀ ਗੁਰਮੀਤ ਚੌਹਾਨ, ਡੀ.ਐਸ.ਪੀ ਬਿਕਰਮ ਸਿੰਘ ਬਰਾੜ, ਐਸ.ਆਈ ਬਲਵਿੰਦਰ ਸਿੰਘ ਅਤੇ ਐਸ.ਆਈ ਕਿਰਪਾਲ ਸਿੰਘ ਸ਼ਾਮਲ ਸਨ।ਉਕਤ ਪੁਲਿਸ ਟੀਮ ਨੇ ਰਾਜਸਥਾਨ ਵਿਚ 26 ਜਨਵਰੀ 2018 ਨੂੰ ਵਿੱਕੀ ਗੌਂਡਰ ਦਾ ਐਨਕਾਊਂਟਰ ਕੀਤਾ ਸੀ।
CM Old Tweet
ਜਿਸ ਕਰਕੇ ਉਕਤ ਚਾਰਾਂ ਪੁਲਿਸ ਜਵਾਨਾਂ ਨੂੰ ਅੱਜ ਉਨ੍ਹਾਂ ਦੀ ਬਹਾਦਰੀ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨ ਕਰਨ ਦਾ ਐਲਾਨ ਹੋਇਆ ਹੈ। ਇੱਥੇ ਦੱਸਣਯੋਗ ਹੈ ਕਿ ਪੰਜਾਬ-ਰਾਜਸਥਾਨ ਦੇ ਬਾਰਡਰ ‘ਤੇ ਮੁਕਾਬਲੇ ਦੌਰਾਨ ਮਾਰੇ ਗਏ ਨਾਮੀ ਗੈਂਗਸਟਰ ਵਿੱਕੀ ਗੌਂਡਰ, ਪ੍ਰੇਮਾ ਲਾਹੌਰੀਆ ਤੇ ਸੁਖਪ੍ਰੀਤ ਦੀ ਮੌਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਦੀ ਪਿੱਠ ਥਾਪੜੀ ਸੀ ਅਤੇ ਉਨ੍ਹਾਂ ਨੇ ਇਸ ਪੂਰੇ ਮਾਮਲੇ ਤੇ ਕਾਰਵਾਈ ਕਰਨ ਨੂੰ ਲੈ ਕੇ ਪੰਜਾਬ ਪੁਲਿਸ ਅਤੇ ਡੀ.ਜੀ.ਪੀ. ਸੁਰੇਸ਼ ਅਰੋੜਾ ਨੂੰ ਵਧਾਈ ਦਿੱਤੀ ਸੀ।
Punjab Police Officer
ਉਨ੍ਹਾਂ ਨੇ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਇੰਸਪੈਕਟਰ ਵਿਕਰਮ ਬਰਾੜ ਦਾ ਆਪਣੇ ਟਵੀਟ ਵਿਚ ਵਿਸ਼ੇਸ ਤੌਰ ‘ਤੇ ਜਿਕਰ ਕੀਤਾ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਨੂੰ ਟਵੀਟ ਕਰਕੇ ਵਧਾਈ ਦਿੱਤੀ ਸੀ।
vicky gonder
ਤੇ ਕਿਹਾ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਇੰਸਪੈਕਟਰ ਵਿਕਰਮ ਬਰਾੜ ਦਾ ਪੰਜਾਬ ਦੇ ਉੱਘੇ ਗੈਂਗਸਟਰ ਵਿੱਕੀ ਗੌਂਡਰ, ਪ੍ਰੇਮਾ ਲਾਹੌਰੀਆ ਤੇ ਸੁਖਪ੍ਰੀਤ ਦੇ ਐਨਕਾਊਂਟਰ ਤੋਂ ਬਾਅਦ ਵਿਸ਼ੇਸ਼ ਤੌਰ ‘ਤੇ ਸਨਮਾਨ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਪੁਲਿਸ ਕਾਰਵਾਈ ਵਿੱਚ ਐਸ.ਆਈ ਬਲਵਿੰਦਰ ਸਿੰਘ ਅਤੇ ਐਸ.ਆਈ ਕਿਰਪਾਲ ਸਿੰਘ ਵੀ ਜ਼ਖ਼ਮੀ ਹੋ ਗਏ ਸਨ।
ਹੋਰ ਐਵਾਰਡ ਦੇਖਣ ਲਈ ਕਲਿੱਕ ਕਰੋ: https://pib.gov.in/PressReleseDetailm.aspx?PRID=1600503