'ਆਪ' ਦੇ ਰਾਘਵ ਚੱਢਾ ਦਾ ਦੋਸ਼ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਪਤਾ ਸੀ ਕਿ ਕਾਲੇ ਕਾਨੂੰਨ ਆ ਰਹੇ ਹਨ
Published : Jan 25, 2021, 2:09 am IST
Updated : Jan 25, 2021, 2:09 am IST
SHARE ARTICLE
image
image

'ਆਪ' ਦੇ ਰਾਘਵ ਚੱਢਾ ਦਾ ਦੋਸ਼ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਪਤਾ ਸੀ ਕਿ ਕਾਲੇ ਕਾਨੂੰਨ ਆ ਰਹੇ ਹਨ

ਆਰ.ਟੀ.ਆਈ. ਨੂੰ ਗਵਾਹੀ ਵਜੋਂ ਪੇਸ਼ ਕੀਤਾ


ਨਵੀਂ ਦਿੱਲੀ, 24 ਜਨਵਰੀ: ਆਮ ਆਦਮੀ ਪਾਰਟੀ ਦੇ ਪੰਜਾਬ ਸਹਿ  ਇੰਚਾਰਜ ਰਾਘਵ ਚੱਢਾ ਨੇ ਅੱਜ ਆਰਟੀਆਈ ਦੇ ਹਵਾਲੇ ਨਾਲ ਦੋਸ਼ ਲਾਇਆ ਕਿ ਤਿੰਨੇ ਕਾਲੇ ਖੇਤੀ ਕਾਨੂੰਨਾ ਨੂੰ ਪਾਸ ਕੀਤੇ ਜਾਣ ਬਾਰੇ ਕੈਪਟਨ ਅਮਰਿੰਦਰ ਸਿੰਘ ਨੂੰ ਜਾਣਕਾਰੀ ਸੀ | 7 ਅਗਸਤ 2019 ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਪਤਾ ਸੀ ਕਿ ਕਿਸਾਨ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹੂਲਤ)  ਕਾਨੂੰਨ, ਮੁੱਲ ਭਰੋਸਗੀ ਅਤੇ ਖੇਤੀ ਸੇਵਾ ਕਾਨੂੰਨ (ਸ਼ਸਕਤੀਕਰਨ ਅਤੇ ਸੁਰੱਖਿਆ) ਸਮਝੌਤਾ ਅਤੇ ਜ਼ਰੂਰੀ ਵਸਤੂ (ਸੰਸ਼ੋਧਨ) ਕਾਨੂੰਨ ਨੂੰ ਲਿਆਂਦਾ ਜਾ ਰਿਹਾ ਹੈ | 
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਕੈਪਟਨ ਅਮਰਿੰਦਰ ਸਿੰਘ ਨੂੰ ਹਾਈਪਾਵਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਸੀ | ਦੋਵਾਂ ਵਿਚ ਮੈਚ ਫਿਕਸਿੰਗ ਦਾ ਇਹ ਸਪੱਸ਼ਟ ਮਾਮਲਾ ਹੈ |  ਇਸ ਕਾਰਨ ਕੈਪਟਨ ਨੇ ਕਿਸੇ ਨੂੰ ਨਹੀਂ ਦਸਿਆ ਕਿ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਹੋਣਗੇ | ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੰਗੀ ਤਰ੍ਹਾਂ ਜਾਣਦੇ ਸਨ ਕਿ ਨਿੱਜੀ ਪ੍ਰਵੇਸ਼ ਅਤੇ ਕਾਰਪੋਰੇਟ ਨੂੰ ਫਸਲਾਂ ਦੇ ਬਾਜ਼ਾਰ ਵਿੱਚ ਲਿਆਂਦਾ ਜਾਵੇਗਾ, ਉਨ੍ਹਾਂ ਨੂੰ ਇਹ ਪਤਾ ਸੀ ਕਿ ਠੇਕਾ ਖੇਤੀ ਦੇ ਨਵੇਂ ਤਰੀਕੇ ਪੇਸ਼ ਕੀਤੇ ਜਾਣਗੇ, ਐਮਐਸਪੀ ਅਤੇ ਮੰਡੀ ਪ੍ਰਣਾਲੀ ਨੂੰ ਹਟਾ ਦਿੱਤਾ ਜਾਵੇਗਾ, ਪ੍ਰੰਤੂ ਉਨ੍ਹਾਂ ਕਦੇ ਕਿਸੇ ਨੂੰ ਕੁੱਝ ਨਾ ਦਸਿਆ | ਮੈਂ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੰਦਾ ਹਾਂ ਕਿ ਕੋਈ ਇਕ ਸਬੂਤ ਪੇਸ਼ ਕਰੇ ਜਿਸ ਤੋਂ ਇਹ ਸਾਬਤ ਹੋ ਸਕੇ ਕਿ ਖੇਤੀ ਕਾਨੂੰਨਾ ਨੂੰ ਲੈ ਕੇ ਗਠਿਤ ਹਾਈਪਾਵਰ ਕਮੇਟੀ ਵਿੱਚ ਉਨ੍ਹਾਂ ਤਿੰਨੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਸਹਿਮਤੀ ਪ੍ਰਗਟ ਕੀਤੀ ਸੀ | ਉਨ੍ਹਾਂ ਕਿਹਾ ਕਿ ਆਰਟੀਆਈ ਤੋਂ ਪਤਾ ਲਗਦਾ ਹੈ ਕਿ ਸਾਡੇ ਕਿਸਾਨ ਭਰਾਵਾਂ ਨੇ ਜਿਸ ਹਾਈਪਾਵਰ ਕਮੇਟੀ ਦੇ ਤਿੰਨੇ ਕਾਲੇ ਖੇਤੀ ਕਾਨੂੰਨਾ ਦੇ ਏਜੰਡੇ ਖਿਲਾਫ ਲੜਾਈ ਲੜੀ ਹੈ, ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਏਜੰਡਿਆਂ ਉਪਰ ਵਿਸਥਾਰ ਨਾਲ ਹੋ ਰਹੀਆਂ ਚਰਚਾਵਾਂ ਵਿਚ ਸ਼ਾਮਲ ਸਨ | ਆਰਟੀਆਈ ਤੋਂ ਵੱਡਾ ਸਬੂਤ ਹੋਰ ਕੀ ਹੋ ਸਕਦਾ ਹੈ? ਅਸੀਂ ਨਿਸ਼ਚਿਤ ਤੌਰ ਉੱਤੇ ਕਹਿ ਸਕਦੇ ਹਾਂ ਕਿ ਪੈਪਟ ਨੇ ਪੰਜਾਬ ਦੇ ਅੰਨਦਾਤਾ ਅਤੇ ਕਿਸਾਨਾਂ ਨਾਲ ਸ਼ਰੇਆਮ ਝੂਠ ਬੋਲਿਆ ਹੈ, ਸਭ ਨੂੰ ਗੁੰਮਰਾਹ ਕੀਤਾ ਹੈ | ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਮੀਟਿੰਗ ਵਿੱਚ ਖੇਤੀ ਕਾਨੂੰਨਾਂ ਨੂੰ ਲੈ ਕੇ ਚਰਚਾ ਕਿਉਾ ਨਹੀਂ ਕੀਤੀ? ਜਦੋਂ ਉਨ੍ਹਾਂ ਨੂੰ ਤਿੰਨੇ ਕਾਲੇ ਖੇਤੀ ਕਾਨੂੰਨਾਂ ਬਾਰੇ ਚੰਗੀ ਤਰ੍ਹਾਂ ਪਤਾ ਸੀ ਤਾਂ ਪੰਜਾਬ ਦੇ ਕਿਸਾਨਾ ਨਾਲ ਵਿਚਾਰ ਚਰਚਾ ਕਿਉਾ ਨਹੀਂ ਕੀਤੀ? ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਮੀਟਿੰਗ ਦੀ ਵਾਸਤਵਿਕਤਾ ਨੂੰ ਲੈ ਕੇ ਕਿਸਾਨ ਸੰਗਠਨਾਂ ਨਾਲ ਵਿਚਾਰ ਚਰਚਾ ਕੀਤਾ ਹੁੰਦਾ ਤਾਂ ਅੰਨਦਾਤਾ ਨੂੰ ਇਸ ਕੜਕੇ ਠੰਢ ਵਿੱਚ ਐਨੀਆਂ ਰਾਤਾਂ ਨਾ ਕੱਟਣੀਆਂ ਪੈਂਦੀਆਂ | ਸਪੱਸ਼ਟ ਹੋ ਗਿਆ ਹੈ ਕਿ ਭਾਰਤੀ ਜਨਤਾ ਪਾਰਟੀ ਤੇ ਕੈਪਟਨ ਅਮਰਿੰਦਰ ਸਿੰਘ ਮਿਲ ਕੇ ਕੰਮ ਕਰ ਰਹੇ ਹਨ | ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਮੋਦੀ ਵਿਚ ਮੈਚ ਫਿਕਸਿੰਗ ਦਾ ਸਪੱਸ਼ਟ ਮਾਮਲਾ ਹੈ | 
ਰਾਘਵ ਚੱਢਾ ਨੇ ਕਿਹਾ ਕਿ ਦਫ਼ਤਰ ਦਾ ਨੋਟ ਕਹਿੰਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10 ਲੋਕਾਂ ਦੀ ਕਮੇਟੀ ਬਣਾਈ | ਇਹ ਕਮੇਟੀ ਖੇਤੀ ਬਾਰੇ ਵਿੱਚ ਕੀ ਬਦਲਾਅ ਲਿਆਉਣੇ ਹਨ, ਕੀ ਨਵੇਂ ਕਾਨੂੰਨ ਬਣਾਉਣੇ ਹਨ ਉਨ੍ਹਾਂ ਬਾਰੇ ਵਿਚ ਮੀਟਿੰਗ ਕਰਕੇ ਚਰਚਾ ਕਰੇਗੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਕਮੇਟੀ ਦੇ 10 ਮੈਂਬਰ ਦੇਵੇਂਦਰ ਫੜਣਵੀਸ, ਮਨੋਹਰ ਲਾਲ ਖੱਟਰ, ਪ੍ਰੇਮ ਖਾਂਡੂ, ਵਿਜੈ ਰੁਪਾਣੀ, ਯੋਗੀ ਅੱਦਿਤਿਆਨਾਥ, ਕਮਲਨਾਥ, ਕੈਪਟਨ ਅਮਰਿੰਦਰ ਸਿੰਘ ਸਮੇਤ ਬਣਾਏ ਹਨ | ਇਸ ਗੱਲ ਦਾ ਪੁਖਤਾ ਸਬੂਤ ਹਨ ਕਿ ਪ੍ਰਧਾਨ ਮੰਤਰੀ ਨੇ ਖੁਦ ਕੈਪਟਨ ਅਮਰਿੰਦਰ ਸਿੰਘ ਨੂੰ ਚੁਣਕੇ ਇਸ ਕਮੇਟੀ ਦਾ ਮੈਂਬਰ ਬਣਾਇਆ | ਕੈਪਟਨ ਅਮਰਿੰਦਰ ਸਿੰਘ ਵਾਰ-ਵਾਰ ਕਹਿ ਰਹੇ ਸਨ ਕਿ ਸਾਡੀ ਸਰਕਾਰ ਦਾ ਕੋਈ ਹੋਰ ਮੈਂਬਰ ਸੀ, ਮੈਂ ਨਹੀਂ ਸੀ | ਅਸੀਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਭੇਜ ਦਿੱਤਾ ਸੀ | ਸਾਨੂੰ ਉਸ ਕਮੇਟੀ ਦੀ ਮੈਂਬਰਸ਼ਿਪ ਮਿਲ ਗਈ ਸੀ |
ਰੀਪੋਰਟ ਦੇ ਅੰਤ ਵਿੱਚ ਲਿਖਿਆ ਹੈ ਕਿ ਸਭ ਨੂੰ ਇਸਦੀ ਕਾਪੀ ਭੇਜੀ ਗਈ ਹੈ | ਜਦੋਂ ਇਹ ਕਮੇਟੀ ਬਣੀ ਸੀ ਤਾਂ ਸਭ ਨੂੰ ਇਸ ਦੇ ਏਜੰਡੇ ਦੀ ਕਾਪੀ ਭੇਜੀ ਗਈ ਸੀ | ਭਾਵ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਕਾਪੀ ਭੇਜੀ ਗਈ ਸੀ | ਉਨ੍ਹਾਂ ਨੂੰ ਵੀ ਪਤਾ ਸੀ ਕਿ ਕਮੇਟੀ ਵਿੱਚ ਕੀ ਹੋ ਰਿਹਾ ਹੈ | ਉਨ੍ਹਾਂ ਨੂੰ ਪਤਾ ਸੀ ਕਿ ਕੀ ਮਸੌਦਾ ਬਣਾਇਆ ਜਾ ਰਿਹਾ ਹੈ | ਕੈਪਟਨ ਅਮਰਿੰਦਰ ਸਿੰਘ ਨੂੰ ਪਤਾ ਸੀ ਕਿ ਤਿੰਨੇ ਕਾਲੇ ਕਾਨੂੰਨ ਇਸ ਕਮੇਟੀ ਵਿੱਚ ਬਣਾਏ ਜਾ ਰਹੇ ਹਨ, ਪ੍ਰੰਤੂ ਉਹ ਚੁੱਪ ਧਾਰਕੇ ਬੈਠੇ ਰਹੇ | ਕਿਸੇ ਨੂੰ ਵੀ ਖਬਰ ਤਕ ਨਾ ਹੋਣ ਦਿੱਤੀ |
 

SHARE ARTICLE

ਏਜੰਸੀ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement