ਪਾਕਿ ਤੋਂ ਟਰੈਕਟਰ ਪਰੇਡ 'ਚ ਰੁਕਾਵਟ ਪਾਉਣ ਲਈ 300 ਤੋਂ ਵੱਧ ਟਵਿੱਟਰ ਅਕਾਊਾਟ ਬਣੇ : ਪੁਲਿਸ
Published : Jan 25, 2021, 1:33 am IST
Updated : Jan 25, 2021, 1:33 am IST
SHARE ARTICLE
image
image

ਪਾਕਿ ਤੋਂ ਟਰੈਕਟਰ ਪਰੇਡ 'ਚ ਰੁਕਾਵਟ ਪਾਉਣ ਲਈ 300 ਤੋਂ ਵੱਧ ਟਵਿੱਟਰ ਅਕਾਊਾਟ ਬਣੇ : ਪੁਲਿਸ


ਸਖ਼ਤ ਸੁਰੱਖਿਆ ਵਿਚਕਾਰ ਕੱਢੀ ਜਾਵੇਗੀ ਟਰੈਕਟਰ ਪਰੇਡ

ਨਵੀਂ ਦਿੱਲੀ, 24 ਜਨਵਰੀ: ਦਿੱਲੀ ਪੁਲਿਸ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਗਣਤੰਤਰ ਦਿਵਸ ਦੇ ਮੌਕੇ 'ਤੇ ਕਿਸਾਨਾਂ ਦੀ ਪ੍ਰਸਤਾਵਿਤ ਟਰੈਕਟਰ ਪਰੇਡ ਵਿਚ ਰੁਕਾਵਟ ਪਾਉਣ ਲਈ ਪਾਕਿਸਤਾਨ ਤੋਂ 300 ਤੋਂ ਵੱਧ ਟਵਿੱਟਰ ਅਕਾਊਾਟ ਬਣਾਏ ਗਏ ਹਨ |
ਟਰੈਕਟਰ ਪਰੇਡ ਨਾਲ ਜੁੜੀ ਵਿਸਤਾਰਤ ਯੋਜਨਾ ਬਾਰੇ, ਪੁਲਿਸ ਦੇ ਵਿਸ਼ੇਸ਼ ਕਮਿਸ਼ਨਰ (ਇੰਟੈਲੀਜੈਂਸ) ਦੀਪੇਂਦਰ ਪਾਠਕ ਨੇ ਕਿਹਾ ਕਿ ਗਣਤੰਤਰ ਦਿਵਸ ਪ੍ਰੋਗਰਾਮ ਮੰਗਲਵਾਰ ਨੂੰ ਸਮਾਪਤ ਹੋਣ ਤੋਂ ਬਾਅਦ ਸਖ਼ਤ ਸੁਰੱਖਿਆ ਹੇਠ ਟਰੈਕਟਰ ਪਰੇਡ ਕੱਢੀ ਜਾਵੇਗੀ |
ਪਾਠਕ ਨੇ ਪ੍ਰੈਸ ਕਾਨਫ਼ਰੰਸ ਵਿਚ ਦਸਿਆ ਕਿ 13 ਤੋਂ 18 ਜਨਵਰੀ ਦੇ ਵਿਚਕਾਰ ਪਾਕਿਸਤਾਨ ਤੋਂ 300 ਤੋਂ ਵੱਧ ਟਵਿੱਟਰ ਅਕਾਊਾਟ ਬਣਾਏ ਗਏ ਹਨ | ਇਸ ਸਬੰਧ ਵਿਚ ਵੱਖ-ਵੱਖ ਏਜੰਸੀਆਂ ਤੋਂ ਇਕੋ ਕਿਸਮ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਇਹ ਸਾਡੇ ਲਈ ਚੁਨੌਤੀ ਭਰਪੂਰ ਕਾਰਜ ਹੋਵੇਗਾ | ਹਾਲਾਂਕਿ, ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਤੋਂ ਬਾਅਦ, ਸਖ਼ਤ ਸੁਰੱਖਿਆ ਵਿਚਕਾਰ ਟਰੈਕਟਰ ਪਰੇਡ ਕੱਢੀ ਜਾਵੇਗੀ |
ਜ਼ਿਕਰਯੋਗ ਹੈ ਕਿ ਹਜ਼ਾਰਾਂ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਬਣੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਜਿਨ੍ਹਾਂ ਵਿਚੋਂ ਜ਼ਿਆਦਾਤਰ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਹਨ | ਕਿਸਾਨ ਜਥੇਬੰਦੀਆਂ ਦਾ ਦੋਸ਼ ਹੈ ਕਿ ਨਵੇਂ 

ਖੇਤੀਬਾੜੀ ਕਾਨੂੰਨ ਮੰਡੀ ਅਤੇ ਐਮਐਸਪੀ ਖ਼ਰੀਦ ਪ੍ਰਣਾਲੀ ਦਾ ਅੰਤ ਕਰ ਦੇਣਗੇ ਅਤੇ ਕਿਸਾਨ ਵੱਡੇ ਕਾਰਪੋਰੇਟ ਘਰਾਣਿਆਂ ਦੀ ਰਹਿਮ ਉੱਤੇ ਨਿਰਭਰ ਰਹਿਣਗੇ |
ਇਸ ਤੋਂ ਪਹਿਲਾਂ ਪੁਲਿਸ ਨੇ ਕਿਸਾਨ imageimageਸੰਗਠਨਾਂ ਦੇ ਨੇਤਾਵਾਂ ਨੂੰ ਰਾਸ਼ਟਰੀ ਰਾਜਧਾਨੀ ਦੇ ਬਾਹਰ ਟਰੈਕਟਰ ਪਰੇਡ ਬਾਹਰ ਕੱਢਣ ਦੀ ਬੇਨਤੀ ਕੀਤੀ ਸੀ ਪਰ ਉਹ ਦਿੱਲੀ ਦੀ ਬਾਹਰੀ ਰਿੰਗ ਰੋਡ 'ਤੇ ਪਰੇਡ ਕਰਨ 'ਤੇ ਅੜੇ ਹੋਏ ਸਨ |
ਪੁਲਿਸ ਅਤੇ ਕਿਸਾਨਾਂ ਵਿਚਕਾਰ ਚੌਥੇ ਗੇੜ ਵਿਚ ਹੋਈ ਗੱਲਬਾਤ ਵਿਚ ਦੋਵਾਂ ਧਿਰਾਂ ਵਿਚਾਲੇ ਪਰੇਡ 'ਤੇ ਸਹਿਮਤੀ ਬਣ ਗਈ ਸੀ | (ਪੀਟੀਆਈ)

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement