ਸੰਘਰਸ਼ 'ਚ ਸ਼ਹੀਦ ਹੋਏ 162 ਕਿਸਾਨਾਂ ਦੇ ਪਰਵਾਰਾਂ ਲਈ ਕੇਂਦਰ ਤੋਂ 25-25 ਲੱਖ ਰੁਪਏ ਮੁਆਵਜ਼ਾ ਮੰਗਿਆ
Published : Jan 25, 2021, 3:07 am IST
Updated : Jan 25, 2021, 3:07 am IST
SHARE ARTICLE
image
image

ਸੰਘਰਸ਼ 'ਚ ਸ਼ਹੀਦ ਹੋਏ 162 ਕਿਸਾਨਾਂ ਦੇ ਪਰਵਾਰਾਂ ਲਈ ਕੇਂਦਰ ਤੋਂ 25-25 ਲੱਖ ਰੁਪਏ ਮੁਆਵਜ਼ਾ ਮੰਗਿਆ

ਚੰਡੀਗੜ੍ਹ, 24 ਜਨਵਰੀ (ਭੁੱਲਰ): ਪੰਜਾਬੀ ਕਲਚਰਲ ਕੌਾਸਲ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਉਹ ਕਿਸਾਨ ਅੰਦੋਲਨ ਦÏਰਾਨ ਸ਼ਹੀਦ ਹੋਏ ਸਾਰੇ 162 ਕਿਸਾਨਾਂ ਦੇ ਪਰਵਾਰਾਂ ਨੂੰ ਐਕਸ-ਗ੍ਰੇਸ਼ੀਆ ਲਾਭ ਅਧੀਨ 25-25 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਵੇ ਅਤੇ ਕਿਸਾਨੀ ਕਾਨੂੰਨਾਂ ਨੂੰ ਤੁਰਤ ਰੱਦ ਕਰ ਕੇ 'ਅੰਨਦਾਤਾ' ਨੂੰ ਬਣਦਾ ਮਾਨ-ਸਨਮਾਨ ਦਿਤਾ ਜਾਵੇ ਜਿਨ੍ਹਾਂ ਨੇ ਦੇਸ਼ ਦੀ ਖ਼ੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਆਪਣੇ ਜੀਵਨ ਦਾ ਸੱਭ ਕੱੁਝ ਦਾਅ ਉੱਤੇ ਲਾ ਦਿਤਾ ਹੈ¢
ਇਸ ਤੋਂ ਇਲਾਵਾ ਕੌਾਸਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀਆਂ ਸਰਹੱਦਾਂ ਉਤੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਅਤੇ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਨਿਜੀ ਦਖ਼ਲ ਦੇਣ ਲਈ ਕਿਹਾ ਹੈ¢ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਲਿਖੀ ਚਿੱਠੀ ਵਿਚ ਪੰਜਾਬੀ ਕਲਚਰਲ ਕÏਾਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਅਤੇ ਵਾਈਸ ਚੇਅਰਮੈਨ ਤੇਜਿੰਦਰਪਾਲ ਸਿੰਘ ਨਲਵਾ ਸੀਨੀਅਰ ਵਕੀਲ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਬਹੁਤ ਦੁਖਦਾਈ ਗੱਲ ਹੈ ਕਿ ਕੇਂਦਰ ਸਰਕਾਰ ਦੇ ਸ਼ਰਮਨਾਕ ਵਤੀਰੇ ਕਾਰਨ ਦੋ ਮਹੀਨਿਆਂ ਭਾਵ 25 ਨਵੰਬਰ, 2020 ਤੋਂ ਦਿੱਲੀ ਦੀਆਂ ਸਰਹੱਦਾਂ ਉਤੇ ਕਿਸਾਨੀ ਕਾਨੂੰਨਾਂ ਦੇ ਵਿਰੋਧ ਵਿਚ ਪ੍ਰਦਰਸ਼ਨਾਂ ਦÏਰਾਨ ਚਾਰ ਰਾਜਾਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ ਅਤੇ ਮੱਧ ਪ੍ਰਦੇਸ ਦੇ 149 ਕਿਸਾਨ ਅਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ¢ ਇਸ ਤੋਂ ਇਲਾਵਾ ਪੰਜਾਬ ਵਿਚ ਧਰਨਿਆਂ ਅਤੇ ਰੇਲ ਰੋਕੇ ਮੋਰਚੇ ਦÏਰਾਨ ਸਤੰਬਰ ਤੋਂ 24 ਨਵੰਬਰ, 2020 ਤਕ 13 ਕਿਸਾਨਾਂ ਨੇ ਅਪਣੀਆਂ ਜਾਨਾਂ ਕੁਰਬਾਨ ਕਰ ਦਿਤੀਆਂ ਹਨ¢
 ਕੌਾਸਲ ਨੇ ਸਾਰੇ ਸ਼ਹੀਦ ਹੋਏ ਕਿਸਾਨਾਂ ਦੀ ਇਕ ਸੂਚੀ ਵੀ ਕੇਂਦਰੀ ਮੰਤਰੀ ਨੂੰ ਭੇਜੀ ਹੈ ਤਾਂ ਜੋ ਅੰਨਦਾਤਾ ਪ੍ਰਤੀ ਸਾਡੀ ਸ਼ੁਕਰਗੁਜ਼ਾਰੀ ਦੀ ਪ੍ਰਭਲ ਭਾਵਨਾ ਨਾਲ ਦੁਖੀ ਪਰਵਾਰਾਂ ਨੂੰ ਹਰ ਤਰੀਕੇ ਨਾਲ ਸਰਗਰਮ ਸਹਾਇਤਾ ਅਤੇ ਸਹਿਯੋਗ ਦਿਤਾ ਜਾ ਸਕੇ¢ ਕੌਾਸਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੇਂਦਰੀ ਵਿਵਾਦਿਤ ਖੇਤੀ ਕਾਨੂੰਨਾਂ ਵਿਰੁਧ ਲਏ ਸਖ਼ਤ ਸਟੈਂਡ ਅਤੇ ਕਿਸਾਨ ਅੰਦੋਲਨ ਦÏਰਾਨ ਪਰਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਹਰ ਪਰਵਾਰ ਨੂੰ 5 ਲੱਖ ਰੁਪਏ ਦੀ ਮਾਲੀ ਮਦਦ ਦੇਣ ਅਤੇ ਇਕ ਆਸ਼ਰਿਤ ਮੈਂਬਰ ਨੂੰ ਨÏਕਰੀ ਦੇਣ ਦੇ ਐਲਾਨ ਦੀ ਵੀ ਸ਼ਲਾਘਾ ਕੀਤੀ ਹੈ¢ ਕੌਾਸਲ ਦੇ ਨੇਤਾਵਾਂ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ਉਤੇ ਕਿਸਾਨ ਅਪਣੇ ਲਈ ਨਹੀਂ ਬਲਕਿ ਆਉਣ ਵਾਲੀਆਂ ਪੀੜੀਆਂ ਅਤੇ ਆਮ ਜਨਤਾ ਦੇ ਹੱਕਾਂ ਲਈ ਬੈਠੇ ਹਨ¢ 

ਵੱਖ-ਵੱਖ ਜ਼ਿਲਿ੍ਹਆਂ ਤੋਂ ਸ਼ਹੀਦ ਹੋਏ ਕਿਸਾਨਾਂ ਦੀ ਗਿਣਤੀ
ਗਰੇਵਾਲ ਨੇ ਸ਼ਹੀਦੀਆਂ ਬਾਰੇ ਵਿਸਥਾਰ ਜਾਣਕਾਰੀ ਦਿੰਦਿਆਂ ਦਸਿਆ ਕਿ ਬਦਕਿਸਮਤੀ ਨਾਲ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ 22 ਕਿਸਾਨ, ਮਾਨਸਾ ਅਤੇ ਪਟਿਆਲਾ ਦੇ 14-14, ਬਰਨਾਲਾ ਦੇ 9, ਬਠਿੰਡਾ ਅਤੇ ਲੁਧਿਆਣਾ ਦੇ 8-8, ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਫ਼ਾਜ਼ਿਲਕਾ ਤੋਂ 7-7, ਸ੍ਰੀ ਮੁਕਤਸਰ ਸਾਹਿਬ ਅਤੇ ਅੰਮ੍ਰਿਤਸਰ ਤੋਂ 6-6 ਕਿਸਾਨ ਸ਼ਾਮਲ ਹਨ¢ ਮੋਗਾ, ਹੁਸ਼ਿਆਰਪੁਰ, ਫ਼ਿਰੋਜ਼ਪੁਰ ਅਤੇ ਐਸਬੀਐਸ ਨਗਰ ਦੇ 5-5, ਮੋਹਾਲੀ, ਰੂਪਨਗਰ, ਗੁਰਦਾਸਪੁਰ ਅਤੇ ਜਲੰਧਰ ਤੋਂ 3-3, ਤਰਨਤਾਰਨ ਜ਼ਿਲ੍ਹੇ ਦੇ 2 ਸ਼ਹੀਦ ਕਿਸਾਨ ਸ਼ਾਮਲ ਹਨ¢ ਇਸ ਤੋਂ ਇਲਾਵਾ ਹਰਿਆਣਾ ਤੋਂ 9 ਕਿਸਾਨ, ਉੱਤਰ ਪ੍ਰਦੇਸ਼ ਦੇ 3 ਅਤੇ ਮੱਧ ਪ੍ਰਦੇਸ਼ ਤੋਂ ਇਕ ਕਿਸਾਨ ਨੇ ਅਪਣੀ ਕੁਰਬਾਨੀ ਦਿਤੀ ਹੈ¢
ਫ਼ੋਟੋ : ਚੰਡੀਗੜ੍ਹ-ਕਿਸਾਨ

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement