
ਬਸਪਾ ਨੇ ਅਪਣੇ ਹਿੱਸੇ ਦੀਆਂ 20 ਵਿਧਾਨ ਸਭਾ ਸੀਟਾਂ ਵਿਚੋਂ 6 ਵਿਧਾਨ ਸਭਾ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਤਹਿਤ ਬਹੁਜਨ ਸਮਾਜ ਪਾਰਟੀ ਨੇ ਅਪਣੇ 6 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਬਸਪਾ ਨੇ ਅਪਣੇ ਹਿੱਸੇ ਦੀਆਂ 20 ਵਿਧਾਨ ਸਭਾ ਸੀਟਾਂ ਵਿਚੋਂ 6 ਵਿਧਾਨ ਸਭਾ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਬਸਪਾ ਵਲੋਂ ਪਹਿਲੀ ਸੂਚੀ ਵਿਚ 14 ਸੀਟਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਬਸਪਾ ਵਲੋਂ ਅੰਮ੍ਰਿਤਸਰ ਕੇਂਦਰੀ ਤੋਂ ਬੀਬੀ ਦਲਬੀਰ ਕੌਰ, ਕਰਤਾਰਪੁਰ ਤੋਂ ਐਡਵੋਕੇਟ ਬਲਵਿੰਦਰ ਕੁਮਾਰ, ਜਲੰਧਰ ਪੱਛਮੀ ਤੋਂ ਅਨਿਲ ਮੀਣਿਆਂ, ਸ਼ਾਮ ਚੁਰਾਸੀ ਤੋਂ ਮਹਿੰਦਰ ਸਿੰਘ ਸੰਧਰ, ਚਮਕੌਰ ਸਾਹਿਬ ਤੋਂ ਹਰਮੋਹਨ ਸਿੰਘ ਸੰਧੂ ਅਤੇ ਮਹਿਲ ਕਲਾਂ ਤੋਂ ਚਮਕੌਰ ਸਿੰਘ ਵੀਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।