CEO ਪੰਜਾਬ ਨੇ ਦੋ ਸਿਰ ਤੇ ਇਕ ਧੜ ਵਾਲੇ ਸੋਹਣ ਸਿੰਘ ਅਤੇ ਮੋਹਣ ਸਿੰਘ ਨੂੰ ਸੌਂਪੇ ਵੋਟਰ ਪਛਾਣ ਪੱਤਰ
Published : Jan 25, 2022, 4:21 pm IST
Updated : Jan 25, 2022, 4:21 pm IST
SHARE ARTICLE
CEO Punjab hands-over Voter ID Cards to Sohna-Mohna & five more new voters
CEO Punjab hands-over Voter ID Cards to Sohna-Mohna & five more new voters

ਡਾ. ਰਾਜੂ ਨੇ ਡੀਈਓਜ਼ ਨਾਲ ਲੋਕਤੰਤਰੀ ਚੋਣ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੀ ਚੁੱਕੀ ਸਹੁੰ

ਚੰਡੀਗੜ੍ਹ: ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕੋ ਸਰੀਰ ‘ਚ ਜੁੜੇ ਜੌੜੇ ਭਰਾ ਸੋਹਣ ਸਿੰਘ ਅਤੇ ਮੋਹਣ ਸਿੰਘ, ਜਿਨ੍ਹਾਂ ਨੂੰ ਸੋਹਣਾ-ਮੋਹਣਾ ਵਜੋਂ ਜਾਣਿਆ ਜਾਂਦਾ ਹੈ, ਪਿਛਲੇ ਸਾਲ 18 ਸਾਲ ਦੇ ਹੋ ਗਏ ਹਨ, ਨੂੰ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਅੱਜ 12ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਦੋ ਵੱਖ-ਵੱਖ ਵੋਟਰ ਫੋਟੋ ਸ਼ਨਾਖਤੀ ਕਾਰਡ (ਈਪੀਆਈਸੀ) ਸੌਂਪੇ। ਸੀਈਓ ਨੇ ਕਿਹਾ ਕਿ ਸੋਹਣਾ ਅਤੇ ਮੋਹਣਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਦੋਵੇਂ ਵੱਖਰੇ ਤੌਰ 'ਤੇ ਵੋਟ ਪਾ ਸਕਣ ਅਤੇ ਉਨ੍ਹਾਂ ਦੀ ਨਿੱਜਤਾ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਸੋਹਣਾ ਅਤੇ ਮੋਹਣਾ ਨੂੰ ਵੱਖਰੇ ਵੋਟਰ ਮੰਨਦਿਆਂ ਦੋਵਾਂ ਨੂੰ ਵਿਅਕਤੀਗਤ ਵੋਟਿੰਗ ਅਧਿਕਾਰ ਦੇਣ ਦਾ ਫੈਸਲਾ ਕੀਤਾ ਸੀ।

CEO Punjab hands-over Voter ID Cards to Sohna-Mohna & five more new votersCEO Punjab hands-over Voter ID Cards to Sohna-Mohna & five more new voters

ਸੀ.ਈ.ਓ. ਨੇ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਬਣੇ ਪੰਜ ਵੋਟਰਾਂ ਨੂੰ ਈਪੀਆਈਸੀ ਕਾਰਡ ਸੰਕੇਤਕ ਰੂਪ ਵਿੱਚ ਸੌਂਪੇ, ਜਦਕਿ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ (ਡੀ.ਸੀ.-ਕਮ. -ਡੀ.ਈ.ਓ.), ਜੋ ਸਮਾਗਮ ਵਿੱਚ ਆਨਲਾਈਨ ਸ਼ਾਮਲ ਹੋਏ, ਨੇ ਜ਼ਿਲ੍ਹਾ ਪੱਧਰ 'ਤੇ ਨਵੇਂ ਬਣੇ ਵੋਟਰਾਂ ਨੂੰ ਈਪੀਆਈਸੀ ਕਾਰਡ ਸੌਂਪੇ।

CEO Punjab
CEO Punjab

ਇਸ ਮੌਕੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸੁਸ਼ੀਲ ਚੰਦਰਾ ਦਾ ਇੱਕ ਵੀਡੀਓ ਸੰਦੇਸ਼ ਵੀ ਚਲਾਇਆ ਗਿਆ। ਇਸ ਦੌਰਾਨ, ਸੀ.ਈ.ਓ, ਵਧੀਕ ਸੀ.ਈ.ਓ. ਡੀ.ਪੀ.ਐਸ. ਖਰਬੰਦਾ, ਡੀ.ਈ.ਓਜ਼, ਅਧਿਕਾਰੀਆਂ ਅਤੇ ਹਾਜ਼ਰੀਨ ਨੇ ਲੋਕਤੰਤਰੀ ਚੋਣ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦਾ ਵੀ ਪ੍ਰਣ ਲਿਆ। ਇਸ ਸਾਲ ਦੇ ਰਾਸ਼ਟਰੀ ਵੋਟਰ ਦਿਵਸ ਦਾ ਥੀਮ ਹੈ - ‘ਚੋਣਾਂ ਸਬੰਧੀ ਆਸਾਨ ਪਹੁੰਚ ਅਤੇ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ’। ਡਾ. ਰਾਜੂ ਨੇ 'ਨੋਅ ਯੂਅਰ ਕੈਂਡੀਡੇਟ' ਮੋਬਾਈਲ ਐਪਲੀਕੇਸ਼ਨ ਦਾ ਪੋਸਟਰ ਵੀ ਜਾਰੀ ਕੀਤਾ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ।

CEO Punjab hands-over Voter ID Cards to new votersCEO Punjab hands-over Voter ID Cards to new voters

ਉਨ੍ਹਾਂ ਨੇ ਮੋਬਾਈਲ ਐਪ ਦਾ ਇੱਕ ਡੈਮੋ ਵੀਡੀਓ ਵੀ ਲਾਂਚ ਕੀਤਾ ਅਤੇ ਸੂਬੇ ਦੇ ਵੋਟਰਾਂ ਨੂੰ ਐਪ ਡਾਊਨਲੋਡ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਇਹ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ 'ਤੇ ਵੀ ਉਪਲਬਧ ਹੈ।

CEO Punjab hands-over Voter ID Cards to Sohna-Mohna & five more new votersCEO Punjab hands-over Voter ID Cards to Sohna-Mohna & five more new voters

ਸਮਾਗਮ ਦੌਰਾਨ ਪਟਿਆਲਾ ਦੇ ਫਾਈਨ ਆਰਟਸ ਦੇ ਅਧਿਆਪਕ ਗੁਰਪ੍ਰੀਤ ਸਿੰਘ ਨੇ ਡੀਸੀ ਦਫ਼ਤਰ ਪਟਿਆਲਾ ਤੋਂ ਇੱਕ ਵਰਚੁਅਲ ਲਾਈਵ ਪੇਂਟਿੰਗ ਬਣਾਈ, ਜਦੋਂ ਕਿ ਮੋਗਾ ਦੇ ਥੀਏਟਰ ਕਲਾਕਾਰਾਂ (ਭੰਡਾਂ)- ਸੁਖਦੇਵ ਸਿੰਘ ਲੱਧੜ ਅਤੇ ਇੰਦਰ ਮਾਣੂੰਕੇ ਨੇ ਮੋਗਾ ਡੀਸੀ ਦਫਤਰ ਤੋਂ ਲਾਈਵ ਹੋ ਕੇ ਕਲਾਕਾਰੀ ਦਿਖਾਈ ਤਾਂ ਜੋ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਅਤੇ ਉਤਸ਼ਾਹਿਤ ਕੀਤਾ ਜਾ ਸਕੇ। ਸੀਈਓ ਨੇ ਲਘੂ ਫਿਲਮ ਮੁਕਾਬਲੇ ਅਤੇ ਪੋਸਟਰ ਡਿਜ਼ਾਈਨ ਮੁਕਾਬਲੇ ਦੇ ਜੇਤੂਆਂ ਦਾ ਐਲਾਨ ਵੀ ਕੀਤਾ। ਜੇਤੂਆਂ ਨੂੰ ਜ਼ਿਲ੍ਹਾ ਪੱਧਰ 'ਤੇ ਇਨਾਮ ਅਤੇ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement