
ਅਗਾਊਂ ਜ਼ਮਾਨਤ ਰੱਦ ਹੋਣ ਮਗਰੋਂ ਮਜੀਠੀਆ ਦੀ ਭਾਲ ਲਈ ਪੰਜਾਬ ਪੁਲਿਸ ਵਲੋਂ ਕੀਤੀ ਜਾ ਰਹੀ ਸੀ ਛਾਪੇਮਾਰੀ
ਆਪਣੇ ਵਕੀਲਾਂ ਰਾਹੀਂ ਹੁਣ ਸੁਪਰੀਮ ਕੋਰਟ ਦਾ ਰੁਖ ਕਰਨਗੇ ਬਿਕਰਮ ਮਜੀਠੀਆ
ਚੰਡੀਗੜ੍ਹ : ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ 3 ਦਿਨਾਂ ਦੀ ਰੋਕ ਲਾ ਦਿੱਤੀ ਹੈ।
High Court stays Bikram Majithia's arrest for 3 days
ਮਜੀਠੀਆ ਦੇ ਵਕੀਲ ਨੇ ਦੱਸਿਆ ਕਿ ਉਨ੍ਹਾਂ ਨੇ ਸੁਪਰੀਮ ਕੋਰਟ ’ਚ ਜ਼ਮਾਨਤ ਪਟੀਸ਼ਨ ਦਾਇਰ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਸੀ ਪਰ ਹਾਈਕੋਰਟ ਨੇ ਤਿੰਨ ਦਿਨਾਂ ਦਾ ਸਮਾਂ ਦਿੱਤਾ ਹੈ।
High Court stays Bikram Majithia's arrest for 3 days
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ ਅਤੇ ਉਸ ਤੋਂ ਬਾਅਦ ਹੀ ਮਜੀਠੀਆ ਮੁੜ ਰੂਪੋਸ਼ ਹੋ ਗਏ ਹਨ। ਇਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਵਿਚ ਮਜੀਠੀਆ ਦੀਆਂ ਰਿਹਾਇਸ਼ਾਂ ’ਤੇ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ।