ਲੋਕਾਂ ਨੂੰ ਸਰਕਾਰ ਬਣਾਉਣ ਵਾਲਿਆਂ ਤੋਂ ਹਿਸਾਬ ਜ਼ਰੂਰ ਮੰਗਣਾ ਚਾਹੀਦੈ : ਮਨੀਸ਼ ਸਿਸੋਦੀਆ
Published : Jan 25, 2022, 12:01 am IST
Updated : Jan 25, 2022, 12:01 am IST
SHARE ARTICLE
image
image

ਲੋਕਾਂ ਨੂੰ ਸਰਕਾਰ ਬਣਾਉਣ ਵਾਲਿਆਂ ਤੋਂ ਹਿਸਾਬ ਜ਼ਰੂਰ ਮੰਗਣਾ ਚਾਹੀਦੈ : ਮਨੀਸ਼ ਸਿਸੋਦੀਆ

ਅੰਮ੍ਰਿਤਸਰ 24 ਜਨਵਰੀ (ਸੁਖਵਿੰਦਰਜੀਤ ਸਿੰਘ ਬਹੋੜੂ) : ਆਮ ਆਦਮੀ ਪਾਰਟੀ ਦਿੱਲੀ ਦੇ ਉੱਪ-ਮੁੱਖ ਮੰਤਰੀ ਅਤੇ ਸਿਖਿਆ ਮੰਤਰੀ ਸ਼੍ਰੀ ਮੁਨੀਸ਼ ਸਿਸੋਦੀਆ ਵਲੋਂ ਹਲਕਾ ਉਤਰੀ ਦੇ ਉਮੀਦਵਾਰ ਡਾ. ਕੁੰਵਰਵਿਜੇ ਪ੍ਰਤਾਪ ਸਿੰਘ ਦੇ ਹੱਕ ਚ ਚੋਣ ਪ੍ਰਚਾਰ ਕੀਤਾ। 
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਮੁਨੀਸ਼ ਸਿਸੋਦੀਆ ਨੇ ਕਿਹਾ ਪੰਜਾਬ ਦੇ ਹਰ ਖ਼ੇਤਰ ਦੀਆਂ ਸਮੱਸਿਆਵਾਂ ਸਾਂਝੀਆਂ ਹਨ। ਭਾਵੇਂ ਮਾਝਾ ਹੋਵੇ, ਮਾਲਵਾ ਹੋਵੇ,ਚਾਹੇ ਦੋਆਬਾ ਹੋਵੇ। ਨਸ਼ੇ, ਗਰੀਬੀ, ਮਹਿੰਗਾਈ, ਬੇਰੁਜ਼ਗਾਰੀ ਨਾਲ ਪੰਜਾਬ ਦੇ ਘਰਾਂ ਵਿਚ ਚੁਲ੍ਹੇ ਠੰਡੇ ਹੋ ਰਹੇ ਹਨ, ਪਰ ਸਿਵਿਆਂ ਦੀ ਅੱਗ ਮਚ ਰਹੀ ਹੈ ਕਿਉਂਕਿ ਪੰਜਾਬ ਦੀ ਸੱਤਾ ’ਤੇ ਲੁੱਟਣ ਵਾਲੇ ਬੈਠੇ ਹਨ। 2017 ਦੀਆਂ ਚੋਣਾਂ ਵੇਲੇ ਪੰਜਾਬ ਵਾਸੀਆਂ ਨੇ ਜਿਹੜਾ ਫ਼ਤਵਾ ਦਿੱਤਾ ਸੀ, ਅਸੀਂ ਉਸ ਨੂੰ ਸਿਰ ਮੱਥੇ ਲਾਇਆ ਹੈ, ਪਰ ਹੁਣ ਲੋਕਾਂ ਨੂੰ ਸਰਕਾਰ ਬਣਾਉਣ ਵਾਲਿਆਂ ਤੋਂ ਹਿਸਾਬ ਜ਼ਰੂਰ ਮੰਗਣਾ ਚਾਹੀਦਾ ਹੈ। 
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਚੱਕੀ ਸੀ ਕਿ ਉਹ ਨਸ਼ਾ ਦਾ ਲੱਕ ਤੋੜਗਾ ਅਤੇ ਘਰ-ਘਰ ਨੌਕਰੀ ਦੇਵੇਗਾ। ਪਰ ਕੈਪਟਨ ਸਿਸਵਾਂ ਵਾਲੇ ਮਹੱਲ ਵਿਚ ਹੀ ਆਰਾਮ ਫੁਰਮਾਉਂਦੇ ਰਹੇ। ਨਾ ਨਸ਼ੇ ਦੇੇ ਸੌਦਾਗਰਾਂ ਦਾ ਲੱਕ ਟੁੱਟਿਆ ਅਤੇ ਨਾ ਹੀ ਨੌਜਵਾਨਾਂ ਨੂੰ ਕੋਈ ਨੌਕਰੀ ਮਿਲੀ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ’ਤੇ ਤਿੱਖੇ ਹਮਲੇ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਸੁਖਬੀਰ ਬਾਦਲ ਨੇ ਗ੍ਰਹਿ ਮੰਤਰੀ ਹੁੰਦਿਆਂ ਹੋਈਆਂ ਬੇਅਦਬੀ ਕਰਵਾਈ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਪੰਜਾਬ ਦੀ ਜਵਾਨੀ ਤੜਪ ਰਹੀ ਹੈ ਤੇ ਪੰਜਾਬ ਦੇ ਨੀਰੋ ਸਿਆਸਤਦਾਨ-ਵੱਡੇ ਅਫ਼ਸਰ ਨਸ਼ਿਆਂ ਦੀ ਤਸਕਰੀ ਤੋਂ ਆਉਂਦੀ ਮੋਟੀ ਕਮਾਈ ਤੋਂ ਵੱਡੇ ਹੋ ਰਹੇ ਹਨ। ਸਾਰਿਆਂ ਨੇ ਰਲ-ਮਿਲ ਕੇ ਪੰਜਾਬੀਆਂ ਨੂੰ ਲੁੱਟਿਆ ਅਤੇ ਕੁੱਟਿਆ। 

ਕੈਪਸ਼ਨ—ਏ ਐਸ ਆਰ ਬਹੋੂ— 24— 7— ਮਨੀਸ਼ ਸਿਸੋਦੀਆ,ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਹੱਕ ਚ ਪ੍ਰਚਾਰ ਸਮੇਂ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement