ਪੰਜਾਬ ਵਿਚ ਅਗਲੇ ਤਿੰਨ ਦਿਨ ਸੰਘਣੀ ਧੁੰਦ ਤੇ ਸੀਤ ਲਹਿਰ ਚੱਲਣ ਦੀ ਚੇਤਾਵਨੀ
Published : Jan 25, 2022, 9:29 am IST
Updated : Jan 25, 2022, 9:29 am IST
SHARE ARTICLE
Fog
Fog

ਸੀਤ ਲਹਿਰਾਂ ਚੱਲਣ ਦੀ ਦਿੱਤੀ ਚਿਤਾਵਨੀ

 

ਚੰਡੀਗੜ੍ਹ (ਪ.ਪ.) : ਮੌਸਮ ਵਿਭਾਗ ਨੇ ਪੰਜਾਬ ਵਿਚ 25 ਤੋਂ 27 ਜਨਵਰੀ ਤਕ ਸੰਘਣੀ ਧੁੰਦ ਅਤੇ ਸੀਤ ਲਹਿਰਾਂ ਚੱਲਣ ਦੀ ਚਿਤਾਵਨੀ ਦਿਤੀ ਗਈ ਹੈ। ਇਸ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕਰ ਦਿਤਾ ਹੈ। ਅਗਲੇ 2-3 ਦਿਨਾਂ ਦੌਰਾਨ ਪੰਜਾਬ, ਹਰਿਆਣਾ,  ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 25-27 ਜਨਵਰੀ ਦੌਰਾਨ ਇਨ੍ਹਾਂ ਖੇਤਰਾਂ ਵਿਚ ਵੱਖ-ਵੱਖ ਥਾਵਾਂ ’ਤੇ ਸੀਤ ਲਹਿਰ ਦੀ ਸੰਭਾਵਨਾ ਵੀ ਹੈ। ਮੌਸਮ ਵਿਭਾਗ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ।

 

Fog in PunjabFog in Punjab

 

ਅਗਲੇ 3 ਦਿਨਾਂ ਦੌਰਾਨ ਮੱਧ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸੰਘਣੀ ਧੁੰਦ ਅਤੇ 25 ਅਤੇ 26 ਜਨਵਰੀ ਨੂੰ ਠੰਢੇ ਦਿਨਾਂ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਵਿਚ 48 ਘੰਟਿਆਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਤੇ ਸੀਤ ਲਹਿਰ ਨੇ ਜਨ-ਜੀਵਨ ਪ੍ਰਭਾਵਤ ਕਰ ਦਿਤਾ ਹੈ। ਲਗਾਤਾਰ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੁੱਕਣੇ ਪਾਏ ਹੋਏ ਹਨ। ਜਿਥੇ ਖੇਤਾਂ ਵਿਚ ਮੀਂਹ ਦਾ ਪਾਣੀ ਖੜਨ ਕਾਰਨ ਸਬਜ਼ੀਆਂ ਦੀ ਫ਼ਸਲ ਦਾ ਨੁਕਸਾਨ ਹੋ ਰਿਹਾ ਹੈ, ਉਥੇ ਹੀ ਕਣਕ ਦੀ ਫ਼ਸਲ ਵਿਚ ਵੀ ਪਾਣੀ ਭਰਨ ਕਾਰਨ ਫ਼ਸਲਾਂ ’ਤੇ ਵੀ ਅਸਰ ਪਵੇਗਾ। 

 

fog
Fog

ਮੀਂਹ ਅਤੇ ਸੀਤ ਲਹਿਰ ਕਾਰਨ ਤਾਪਮਾਨ ਆਮ ਨਾਲੋਂ ਡਿੱਗ ਗਿਆ ਹੈ। ਮੌਸਮ ਵਿਭਾਗ ਨੇ ਅੱਜ ਸੋਮਵਾਰ ਨੂੰ ਦੋਵਾਂ ਸੂਬਿਆਂ ਦੇ ਕਈ ਹਿੱਸਿਆਂ ਵਿਚ ਕਿਣਮਿਣ ਅਤੇ 25 ਤੋਂ 27 ਜਨਵਰੀ ਤਕ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਦਿਤੀ ਹੈ। ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਫ਼ਰੀਦਕੋਟ, ਫ਼ਿਰੋਜ਼ਪੁਰ, ਬਠਿੰਡਾ, ਰੂਪਨਗਰ, ਮੋਹਾਲੀ, ਮੋਗਾ, ਗੁਰਦਾਸਪੁਰ, ਅੰਬਾਲਾ, ਹਿਸਾਰ, ਰੋਹਤਕ, ਪੰਚਕੂਲਾ, ਭਿਵਾਨੀ ਅਤੇ ਗੁਰੂਗ੍ਰਾਮ ਵਿਚ ਮੀਂਹ ਰੀਕਾਰਡ ਕੀਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement