
ਇਕ ਦੀ ਹਾਲਤ ਗੰਭੀਰ
ਕਪੂਰਥਲਾ: ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਦੇ ਪਿੰਡ ਲਖਵਾਰੀਆ ਵਿੱਚ ਬੀਤੀ ਰਾਤ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ 1 ਵਿਅਕਤੀ ਦਾ ਇਲਾਜ ਚੱਲ ਰਿਹਾ ਹੈ। ਦਰਅਸਲ ਬੀਤੀ ਰਾਤ ਉਹਨਾਂ ਨੇ ਸ਼ਰਾਬ ਸਮਝ ਕੇ ਖੇਤ ਵਿੱਚ ਪਾਈ ਜਾਣ ਵਾਲੀ ਕੀਟਨਾਸ਼ਕ ਦਵਾਈ ਪੀ ਲਈ, ਜਿਸ ਕਾਰਨ ਉਹਨਾਂ ਦੀ ਹਾਲਤ ਗੰਭੀਰ ਹੋ ਗਈ ਸੀ।
ਪੜ੍ਹੋ ਪੂਰੀ ਖਬਰ: ਸਬਜ਼ੀਆਂ ਵੇਚ ਕੇ ਆ ਰਹੇ ਪਿਓ-ਪੁੱਤ ਦੀ ਟਰੈਕਟਰ-ਟਰਾਲੀ ਪਲਟਣ ਨਾਲ ਹੋਈ ਮੌਤ
ਇਸ ਤੋਂ ਬਾਅਦ 2 ਲੋਕਾਂ ਦੀ ਮੌਤ ਹੋ ਗਈ ਅਤੇ 1 ਵਿਅਕਤੀ ਦਾ ਇਲਾਜ ਚੱਲ ਰਿਹਾ ਹੈ। ਜਿਸ ਨੂੰ ਸੁਲਤਾਨਪੁਰ ਲੋਧੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੜ੍ਹੋ ਪੂਰੀ ਖਬਰ : 10 ਦਿਨ ਪਹਿਲਾਂ ਅਮਰੀਕਾ ਗਏ ਭਾਰਤੀ ਵਿਦਿਆਰਥੀ ਦਾ ਕੀਤਾ ਕਤਲ
ਮਰਨ ਵਾਲਿਆਂ ਦੀ ਪਹਿਚਾਣ ਨਿਸ਼ਾਨ ਸਿੰਘ ਪੁੱਤਰ ਅਰਜਨ ਸਿੰਘ ਅਤੇ ਦ ਸੁਰੋ ਮੰਡਲ ਪੁੱਤਰ ਜੋਗੀ ਮੰਡਲ ਪ੍ਰਵਾਸੀ ਮਜ਼ਦੂਰ ਦੱਸਿਆ ਜਾ ਰਿਹਾ ਹੈ। ਜਦ ਕਿ ਫੁਲਕੀਤ ਮੰਡਲ ਪੁੱਤਰ ਰਾਮ ਮੰਡਲ ਜਿਸ ਦੀ ਹਾਲਤ ਅਜੇ ਗੰਭੀਰ ਦੱਸੀ ਜਾ ਹੈ ਤੇ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ।