ਗਣਤੰਤਰ ਦਿਵਸ ਸਮਾਗਮ ਦੇ ਮੱਦੇਨਜ਼ਰ ਪੰਜਾਬ ਵਿੱਚ ਰੈੱਡ ਅਲਰਟ ਜਾਰੀ

By : KOMALJEET

Published : Jan 25, 2023, 8:26 pm IST
Updated : Jan 25, 2023, 8:26 pm IST
SHARE ARTICLE
Punjab Police
Punjab Police

DGP ਗੌਰਵ ਯਾਦਵ ਨੇ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਸੰਵੇਦਨਸ਼ੀਲ ਥਾਵਾਂ 'ਤੇ ਵਾਧੂ ਬਲ ਕੀਤਾ ਤਾਇਨਾਤ


- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ, ਪੰਜਾਬ ਪੁਲਿਸ ਗਣਤੰਤਰ ਦਿਵਸ-2023 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ
- ਏਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਸੂਬਾ-ਪੱਧਰੀ ਸਮਾਗਮ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਵਿਖੇ ਖ਼ੁਦ ਮੌਜੂਦ
ਚੰਡੀਗੜ੍ਹ:
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਰਹੱਦੀ ਸੂਬੇ ਪੰਜਾਬ ਵਿੱਚ ਗਣਤੰਤਰ ਦਿਵਸ-2023 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਅੱਜ ਸੂਬੇ ਭਰ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਸੀਪੀਜ਼/ਐਸਐਸਪੀਜ਼ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸਾਰੇ ਸਟੇਸ਼ਨ ਹਾਊਸ ਅਫਸਰਾਂ (ਐਸਐਚਓਜ਼) ਅਤੇ ਗਜ਼ਟਿਡ ਅਫਸਰਾਂ ਨੂੰ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਲਈ ਵੀ ਕਿਹਾ।

ਇਹ ਵੀ ਪੜ੍ਹੋ: ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਲੋਂ ਅਸ਼ੀਸ਼ ਮਿਸ਼ਰਾ ਨੂੰ ਅੰਤ੍ਰਿਮ ਜ਼ਮਾਨਤ ਦੇਣ ਦੀ ਨਿਖੇਧੀ

ਉਨ੍ਹਾਂ ਦੱਸਿਆ ਕਿ ਸੂਬੇ ਦੇ ਅਹਿਮ ਜ਼ਿਲ੍ਹਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਤੋਂ ਸੀਨੀਅਰ ਅਧਿਕਾਰੀ ਤਾਇਨਾਤ ਕਰਨ ਦੇ ਨਾਲ ਨਾਲ ਸੰਵੇਦਨਸ਼ੀਲ ਥਾਵਾਂ ’ਤੇ ਵਾਧੂ ਬਲ ਵੀ ਤਾਇਨਾਤ ਕੀਤੇ ਗਏ ਹਨ। ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਜਲੰਧਰ ਵਿਖੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਖ਼ੁਦ ਉਥੇ ਮੌਜੂਦ ਹਨ, ਨੇ ਦੱਸਿਆ ਕਿ ਡੀਜੀਪੀ ਪੰਜਾਬ ਵੱਲੋਂ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਵਿਆਪਕ ਚੈਕਿੰਗ ਦੇ ਵੀ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਲਾਮਿਸਾਲ ਕਾਰਗੁਜ਼ਾਰੀ ਵਾਲੇ ਭਾਰਤ ਦੇ 22 ਅਫ਼ਸਰਾਂ ਵਿਚ ਸ਼ਾਮਲ 

ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਹਰ ਸਮੇਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕ 112 ਜਾਂ 181 ਹੈਲਪਲਾਈਨ ਨੰਬਰਾਂ 'ਤੇ ਪੁਲਿਸ ਨੂੰ ਸੂਚਿਤ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੀਰਵਾਰ ਨੂੰ ਜਲੰਧਰ ਵਿਖੇ ਹੋਣ ਵਾਲੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ ਅਤੇ ਸਲਾਮੀ ਲੈਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement