ਗਣਤੰਤਰ ਦਿਵਸ ਮੌਕੇ ਪੰਜਾਬ ਦੇ ਇਹ ਪੁਲਿਸ ਅਫ਼ਸਰ ਹੋਣਗੇ ਸਨਮਾਨਿਤ, ਦੇਖੋ ਕਿਹੜੇ ਨਾਵਾਂ ਦਾ ਹੋਇਆ ਐਲਾਨ

By : KOMALJEET

Published : Jan 25, 2023, 6:28 pm IST
Updated : Jan 25, 2023, 6:28 pm IST
SHARE ARTICLE
Representational Image
Representational Image

ਸ਼ਾਨਦਾਰ ਅਤੇ ਵਿਲੱਖਣ ਸੇਵਾਵਾਂ ਬਦਲੇ ਦਿੱਤਾ ਜਾਵੇਗਾ ਪੁਲਿਸ ਮੈਡਲ, DGP ਗੌਰਵ ਯਾਦਵ ਨੇ ਸਾਰੇ ਪੁਰਸਕਾਰ ਜੇਤੂਆਂ ਨੂੰ ਦਿੱਤੀ ਵਧਾਈ

ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ

ਚੰਡੀਗੜ੍ਹ : ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 74ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। 

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰੋਵੀਜ਼ਨਿੰਗ ਐਂਡ ਮਾਡਰਨਾਈਜ਼ੇਸ਼ਨ ਜੀ ਨਾਗੇਸ਼ਵਰ ਰਾਓ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਅੰਮ੍ਰਿਤਸਰ ਮੋਹਨੀਸ਼ ਚਾਵਲਾ ਅਤੇ ਸੀਨੀਅਰ ਪੁਲਿਸ ਸੁਪਰਡੰਟ ਆਫ਼ ਪੁਲਿਸ (ਐਸਐਸਪੀ) ਸ੍ਰੀ ਮੁਕਤਸਰ ਸਾਹਿਬ ਓਪਿੰਦਰਜੀਤ ਸਿੰਘ ਘੁੰਮਣ ਸਮੇਤ ਤਿੰਨ ਆਈ.ਪੀ.ਐਸ. ਅਫ਼ਸਰਾਂ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਲਾਮਿਸਾਲ ਕਾਰਗੁਜ਼ਾਰੀ ਵਾਲੇ ਭਾਰਤ ਦੇ 22 ਅਫ਼ਸਰਾਂ ਵਿਚ ਸ਼ਾਮਲ 

ਜ਼ਿਕਰਯੋਗ ਹੈ ਕਿ ਜਿਨ੍ਹਾਂ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ, ਉਨ੍ਹਾਂ ਵਿੱਚ ਇੱਕ ਆਈਪੀਐਸ ਅਧਿਕਾਰੀ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲੀਸ (ਡੀਆਈਜੀ) ਫਿਰੋਜ਼ਪੁਰ ਰੇਂਜ ਰਣਜੀਤ ਸਿੰਘ, ਚਾਰ ਪੀਪੀਐਸ ਅਧਿਕਾਰੀ ਕਮਾਂਡੈਂਟ ਆਰਟੀਸੀ ਪੀਏਪੀ ਜਲੰਧਰ ਮਨਦੀਪ ਸਿੰਘ, ਏਡੀਸੀਪੀ ਸਿਟੀ-2 ਅੰਮ੍ਰਿਤਸਰ ਪ੍ਰਭਜੋਤ ਸਿੰਘ ਵਿਰਕ, ਡੀਐਸਪੀ ਵਿਜੀਲੈਂਸ ਬਿਊਰੋ ਯੂਨਿਟ ਸੰਗਰੂਰ ਪਰਮਿੰਦਰ ਸਿੰਘ ਅਤੇ ਡੀਐਸਪੀ ਸੀਆਈਡੀ ਯੂਨਿਟ ਸੰਗਰੂਰ ਚਰਨਪਾਲ ਸਿੰਘ ਸ਼ਾਮਲ ਹਨ।

ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਤਜਿੰਦਰ ਸਿੰਘ, ਇੰਸਪੈਕਟਰ ਹਰਜਿੰਦਰ ਸਿੰਘ, ਐਸਆਈ ਦਲਜੀਤ ਸਿੰਘ, ਐਸਆਈ ਜਗਤਾਰ ਸਿੰਘ, ਐਸਆਈ ਬਲਜੀਤ ਕੌਰ, ਐਸਆਈ ਜੁਗਲ ਕਿਸ਼ੋਰ, ਏਐਸਆਈ ਰਾਜ ਕੁਮਾਰ, ਏਐਸਆਈ ਜਸਪਾਲ ਸਿੰਘ, ਏਐਸਆਈ ਰਾਕੇਸ਼ ਚੋਪੜਾ ਅਤੇ ਏਐਸਆਈ ਪਿਆਰਾ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ: ਵਿਧਾਨ ਸਭਾ ਸਪੀਕਰ ਨੇ ਵਿਦਿਆਰਥੀਆਂ ਨੂੰ ਸਿਲੇਬਸ ਦੇ ਨਾਲ-ਨਾਲ ਹੋਰ ਕਿਤਾਬਾਂ ਪੜ੍ਹਨ ਦੀ ਦਿੱਤੀ ਸਲਾਹ

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਫੋਰਸ ਨੂੰ ਵਧੇਰੇ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜਿਸ ਦੀ ਵੱਖ-ਵੱਖ ਸੁਰੱਖਿਆ ਚੁਣੌਤੀਆਂ ਵਾਲੇ ਸਰਹੱਦੀ ਸੂਬੇ ਵਿੱਚ ਬਹੁਤ ਲੋੜ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement