ਗਣਤੰਤਰ ਦਿਵਸ ਸਮਾਗਮਾਂ ਵਿੱਚ ਪੰਜਾਬ ਦੇ ਅਧਿਆਪਕਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੋਵੇਗਾ ਸਨਮਾਨ

By : KOMALJEET

Published : Jan 25, 2023, 9:01 pm IST
Updated : Jan 25, 2023, 9:01 pm IST
SHARE ARTICLE
Hajot Singh Bains
Hajot Singh Bains

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨਿਵੇਕਲੀ ਪਹਿਲਕਦਮੀ

ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਵਾਸਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਭੇਜੀ ਸੂਚੀ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਵੱਲੋਂ ਨਿਵੇਕਲੀ ਪਿਰਤ ਕਾਇਮ ਕਰਦਿਆਂ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਸੂਬੇ ਦੇ 50 ਤੋਂ ਵੀ ਜ਼ਿਆਦਾ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਭਲਕੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹਾਂ ਤੇ ਸਨਮਾਨਿਤ ਕਰਨ ਵਾਸਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੂਚੀ ਭੇਜ ਕੇ ਉਹਨਾਂ ਨੂੰ ਸਨਮਾਨ ਦੇਣ ਲਈ ਕਿਹਾ ਹੈ।

ਇਹ ਵੀ ਪੜ੍ਹੋ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਲਾਮਿਸਾਲ ਕਾਰਗੁਜ਼ਾਰੀ ਵਾਲੇ ਭਾਰਤ ਦੇ 22 ਅਫ਼ਸਰਾਂ ਵਿਚ ਸ਼ਾਮਲ 

ਮੰਤਰੀ ਬੈਂਸ ਨੇ ਕਿਹਾ ਕਿ ਅਧਿਆਪਕ ਕੌਮ ਦਾ ਨਿਰਮਾਤਾ ਹੈ ਅਤੇ ਇਸ ਵਰਗ ਦਾ ਸਨਮਾਨ ਕਰਨਾ ਸਰਕਾਰ ਅਤੇ ਸਮਾਜ ਦਾ ਮੁੱਢਲਾ ਫ਼ਰਜ਼ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚੋਂ ਵਿਲੱਖਣ ਕੰਮ ਕਰਕੇ ਮਹਿਕਮੇ ਦਾ ਨਾਂਅ ਰੌਸ਼ਨ ਕਰਨ ਅਧਿਆਪਕਾਂ ਬਾਰੇ ਜਦੋਂ ਉਹਨਾਂ ਨੂੰ ਪਤਾ ਲੱਗਿਆ ਤਾਂ ਉਹਨਾਂ ਤੁਰੰਤ ਡਿਪਟੀ ਕਮਿਸ਼ਨਰਾਂ ਨੂੰ ਸਨਮਾਨਿਤ ਕਰਨ ਬਾਰੇ ਕਿਹਾ।

ਬੈਂਸ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਸ਼ਾਨਦਾਰ ਕੰਮ ਕਰਨ ਵਾਲੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਭਵਿੱਖ ਵਿੱਚ ਆਜ਼ਾਦੀ ਅਤੇ ਗਣਤੰਤਰ ਦਿਹਾੜਿਆਂ ਤੇ ਸਨਮਾਨਿਤ ਕਰਨ ਦੀ ਪ੍ਰਥਾ ਕਾਇਮ ਰਹੇਗੀ ਅਤੇ ਇਹ ਲਿਸਟਾਂ ਉਹ ਖੁਦ ਤਿਆਰ ਕਰਕੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਭੇਜਿਆ ਕਰਨਗੇ।

ਇਹ ਵੀ ਪੜ੍ਹੋ: ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਲੋਂ ਅਸ਼ੀਸ਼ ਮਿਸ਼ਰਾ ਨੂੰ ਅੰਤ੍ਰਿਮ ਜ਼ਮਾਨਤ ਦੇਣ ਦੀ ਨਿਖੇਧੀ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਫੀਲਡ ਵਿਜਿਟ ਦੌਰਾਨ ਅਧਿਆਪਕਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇ ਅਤੇ ਕਿਸੇ ਦੇ ਵੀ ਸਨਮਾਨ ਨੂੰ ਠੇਸ ਨਾਂ ਪਹੁੰਚਾਈ ਜਾਵੇ। ਬੈਂਸ ਨੇ ਕਿਹਾ ਕਿ ਮਜ਼ਬੂਤ ਸਮਾਜ ਦੀ ਸਿਰਜਨਾ ਵਿੱਚ ਸਭ ਤੋਂ ਵੱਡਾ ਰੋਲ ਅਧਿਆਪਕ ਦਾ ਹੀ ਹੈ ਅਤੇ ਇਸ ਵਰਗ ਦੇ ਸਨਮਾਨ ਦੀ ਬਹਾਲੀ ਵਾਸਤੇ ਉਹ ਹਰ ਸੰਭਵ ਕੋਸ਼ਿਸ਼ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement