ਵਿਜੀਲੈਂਸ ਬਿਊਰੋ ਵੱਲੋਂ ਬਿਜਲੀ ਬੋਰਡ ਦਾ ਜੂਨੀਅਰ ਇੰਜੀਨੀਅਰ 2000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

By : GAGANDEEP

Published : Jan 25, 2023, 7:14 am IST
Updated : Jan 25, 2023, 7:46 am IST
SHARE ARTICLE
photo
photo

ਖੇਤਾਂ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਪਾਸੇ ਹਟਾਉਣ ਬਦਲੇ ਮੰਗੀ ਸੀ ਰਿਸ਼ਵਤ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ.  ਸਬ-ਸਟੇਸ਼ਨ ਸਰਨਾ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਜੇ.ਈ. ਮਨਜੀਤ ਸਿੰਘ ਨੂੰ ਰਾਜੀਵ ਸਿੰਘ ਵਾਸੀ ਪਿੰਡ ਜਮਾਲਪੁਰ ਜ਼ਿਲ੍ਹਾ ਪਠਾਨਕੋਟ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

 ਹੋਰ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਪਰੋਕਤ ਜੇ.ਈ. ਉਸ ਦੇ ਖੇਤਾਂ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਪਾਸੇ ਹਟਾਉਣ ਬਦਲੇ 2,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।  

 ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।  

 ਉਨਾਂ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring LIVE | ਮੈਨੂੰ ਦੁੱਖ ਹੈ ਕਿ ਅੱਜ Goldy ਨੇ 'ਸਿਆਸੀ ਖ਼ੁਦ+ਕੁਸ਼ੀ' ਕਰ ਲਈ-ਰਾਜਾ ਵੜਿੰਗ | Latest News

01 May 2024 4:38 PM

Big Breaking: ਗੋਲਡੀ ਬਰਾੜ ਦਾ ਕਤਲ ? ਸਵੇਰ ਤੋਂ ਚੱਲ ਰਹੀਆਂ ਖ਼ਬਰਾਂ ਵਿਚਾਲੇ ਦੇਖੋ ਸਹੀ ਅਪਡੇਟ, ਵੇਖੋ LIVE

01 May 2024 4:12 PM

"ਬੰਦੇ ਬੰਦੇ ਦਾ ਫ਼ਰਕ ਹੁੰਦਾ" Dalveer Goldy ਦੇ AAP 'ਚ ਸ਼ਾਮਲ ਹੋਣ ਤੋਂ ਬਾਅਦ ਸੁਣੋ ਕੀ ਬੋਲੇ Partap Singh Bajwa

01 May 2024 2:17 PM

Roper 'ਚ Road Show ਕੱਢ ਰਹੇ Malvinder Kang ਨੇ ਠੋਕ ਕੇ ਕਿਹਾ ! ਸੁਣੋ ਲੋਕਾਂ ਦੀ ਜ਼ੁਬਾਨੀ

01 May 2024 12:16 PM

Vigilance Department ਦਾ Satnam Singh Daun ਨੂੰ ਨੋਟਿਸ, ਅਮਰੂਦ ਬਾਗ਼ ਘੁਟਾਲੇ ਨਾਲ ਜੁੜਿਆ ਮਾਮਲਾ..

01 May 2024 11:38 AM
Advertisement