Punjab Police ਵਿਚ ਇਕੱਠਿਆਂ ਕੀਤਾ 91 ਤਬਾਦਲੇ, ਸੜਕ ਸੁਰੱਖਿਆ ਫੋਰਸ ਦਾ ਪਹਿਲਾ SSP ਵੀ ਐਲਾਨਿਆ 
Published : Jan 25, 2024, 5:37 pm IST
Updated : Jan 25, 2024, 5:37 pm IST
SHARE ARTICLE
Transfers
Transfers

ਅਲਕਾ ਮੀਨਾ ਨੂੰ ਏਆਈਜੀ ਹੈੱਡਕੁਆਰਟਰ ਇੰਟੈਲੀਜੈਂਸ ਤੋਂ ਡੀਆਈਜੀ ਪਰਸਨਲ ਦੀ ਨੌਕਰੀ ਦਿੱਤੀ ਗਈ ਹੈ।  

Punjab Police: ਚੰਡੀਗੜ੍ਹ - ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਪੁਲਿਸ ਵਿਭਾਗ ਵਿਚ ਇੱਕ ਵਾਰ ਫਿਰ ਵੱਡਾ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਨੇ ਇੱਕੋ ਸਮੇਂ 91 ਆਈਪੀਐਸ-ਪੀਪੀਐਸ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਨਾਲ ਪੰਜਾਬ ਨੂੰ ਆਪਣੀ ਪਹਿਲੀ ਸੜਕ ਸੁਰੱਖਿਆ ਫੋਰਸ ਦਾ ਐਸ.ਐਸ.ਪੀ. ਵੀ ਮਿਲ ਗਿਆ ਹੈ। ਦਰਅਸਲ ਗਗਨ ਅਜੀਤ ਸਿੰਘ ਨੂੰ ਇਹ ਅਹੁਦਾ ਦਿੱਤਾ ਗਿਆ ਹੈ। 

ਆਈਪੀਐਸ ਆਰਐਨ ਢੋਕੇ ਨੂੰ ਸਪੈਸ਼ਲ ਡੀਜੀਪੀ ਇੰਟਰਨਲ ਸਕਿਊਰਿਟੀ ਦਾ ਪੂਰਾ ਚਾਰਜ ਦਿੱਤਾ ਗਿਆ ਹੈ ਜਦੋਂਕਿ ਇਸ ਤੋਂ ਪਹਿਲਾਂ ਉਨ੍ਹਾਂ ਕੋਲ ਈਡੀ ਮਾਈਨਿੰਗ ਦਾ ਚਾਰਜ ਵੀ ਸੀ। ਇਸ ਦੇ ਨਾਲ ਹੀ ਆਈਪੀਐਸ ਮਨਦੀਪ ਸਿੰਘ ਸਿੱਧੂ ਨੂੰ ਡੀਆਈਜੀ ਪ੍ਰਸ਼ਾਸਨ ਦਾ ਚਾਰਜ ਦੇ ਕੇ ਆਈਆਰਬੀ ਦਾ ਚਾਰਜ ਦਿੱਤਾ ਗਿਆ ਹੈ। ਜੇ. ਏਲੇਨਚਾਜਿਅਨ ਹੁਣ ਡੀਆਈਜੀ ਕਾਊਂਟਰ ਇੰਟੈਲੀਜੈਂਸ ਦਾ ਕੰਮ ਦੇਖਣਗੇ। ਅਲਕਾ ਮੀਨਾ ਨੂੰ ਏਆਈਜੀ ਹੈੱਡਕੁਆਰਟਰ ਇੰਟੈਲੀਜੈਂਸ ਤੋਂ ਡੀਆਈਜੀ ਪਰਸਨਲ ਦੀ ਨੌਕਰੀ ਦਿੱਤੀ ਗਈ ਹੈ।  

ਇਸ ਦੌਰਾਨ ਆਲਮ ਵਿਜੇ ਸਿੰਘ ਨੂੰ ਡੀਸੀਪੀ ਲਾਅ ਐਂਡ ਆਰਡਰ ਅੰਮ੍ਰਿਤਸਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੌਮਿਆ ਮਿਸ਼ਰਾ ਨੂੰ ਜੁਆਇੰਟ ਸੀਪੀ ਲੁਧਿਆਣਾ ਤੋਂ ਐਸਐਸਪੀ ਫ਼ਿਰੋਜ਼ਪੁਰ ਲਾਇਆ ਗਿਆ ਹੈ।  

 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement