
Punjab News: ਪੀਪੀਐਸਸੀ ਵਿਚ ਚੇਅਰਮੈਨ ਦਾ ਅਹੁਦਾ ਪਿਛਲੇ ਸਾਲ ਸਤੰਬਰ ਤੋਂ ਪਿਆ ਸੀ ਖਾਲੀ
ADGP retired IPS Jatinder Singh Aulakh will be the new chairman of PPSC News in punjabi: ਪੰਜਾਬ ਸਰਕਾਰ ਨੇ ਪੰਜਾਬ ਕੇਡਰ ਦੇ ਸੇਵਾਮੁਕਤ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਚੇਅਰਮੈਨ ਦੇ ਅਹੁਦੇ ਲਈ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਦੀ ਫਾਈਲ ਕੈਬਨਿਟ ਵਿੱਚ ਮਨਜ਼ੂਰੀ ਦੇਣ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜ ਦਿਤੀ ਗਈ ਹੈ।
ਇਹ ਵੀ ਪੜ੍ਹੋ: Koulikoro Gold mine News: ਸੋਨੇ ਦੀ ਖਾਨ ਹੋਈ ਢਹਿ-ਢੇਰੀ, 70 ਤੋਂ ਵੱਧ ਲੋਕਾਂ ਦੀ ਹੋਈ ਮੌਤ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਦੀ ਫਾਈਲ ’ਤੇ ਆਪਣੀ ਪ੍ਰਵਾਨਗੀ ਦੀ ਮੋਹਰ ਲਗਾ ਦਿਤੀ ਹੈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਵਿੱਚ ਚੇਅਰਮੈਨ ਦਾ ਅਹੁਦਾ ਪਿਛਲੇ ਸਾਲ ਸਤੰਬਰ ਤੋਂ ਖਾਲੀ ਪਿਆ ਸੀ। ਚੇਅਰਮੈਨ ਦਾ ਅਹੁਦਾ ਖਾਲੀ ਹੋਣ ਕਾਰਨ ਸਰਕਾਰ ਨੂੰ ਨਿਯੁਕਤੀਆਂ ਕਰਨ ਵਿੱਚ ਦਿੱਕਤ ਆ ਰਹੀ ਸੀ।
ਇਹ ਵੀ ਪੜ੍ਹੋ: Sri Lanka News: ਚੜ੍ਹਦੀ ਸਵੇਰ ਵੱਡੀ ਖ਼ਬਰ, ਜਲ ਸਪਲਾਈ ਮੰਤਰੀ ਦੀ ਸੜਕ ਹਾਦਸੇ ਵਿਚ ਹੋਈ ਮੌਤ
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਐਸਪੀ ਅਤੇ ਐਸਐਸਪੀ ਵਜੋਂ ਸੇਵਾਵਾਂ ਨਿਭਾਉਣ ਵਾਲੇ 1997 ਦੇ ਬੀਏਟੀ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਪਿਛਲੇ ਸਾਲ ਏਡੀਜੀਪੀ ਇੰਟੈਲੀਜੈਂਸ ਵਜੋਂ ਪੰਜਾਬ ਪੁਲੀਸ ਤੋਂ ਸੇਵਾਮੁਕਤ ਹੋਏ। ਉਹ ਪੰਜਾਬ ਦੇ ਲੁਧਿਆਣਾ ਅਤੇ ਪਟਿਆਲਾ ਰੇਂਜ ਵਿੱਚ ਡੀਆਈਜੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਜਨਵਰੀ ਵਿੱਚ ਹੀ ਉਹ ਏਡੀਜੀਪੀ ਇੰਟੈਲੀਜੈਂਸ ਬਣੇ ਸਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from ADGP retired IPS Jatinder Singh Aulakh will be the new chairman of PPSC News in punjabi , stay tuned to Rozana Spokesman)