Barnala News : ਪੰਜਾਬ ਵਿਚ ਠੰਢ ਦਾ ਕਹਿਰ, ਠੰਢ ਲੱਗਣ ਨਾਲ ਮਾਸੂਮ ਬੱਚੇ ਦੀ ਹੋਈ ਮੌਤ

By : GAGANDEEP

Published : Jan 25, 2024, 8:09 am IST
Updated : Jan 25, 2024, 8:23 am IST
SHARE ARTICLE
An innocent child died due to cold Barnala News in punjabi
An innocent child died due to cold Barnala News in punjabi

Barnala News : ਪਹਿਲੀ ਜਮਾਤ ਦਾ ਵਿਦਿਆਰਥੀ ਸੀ ਮ੍ਰਿਤਕ

An innocent child died due to cold Barnala News in punjabi : ਪੰਜਾਬ ਵਿਚ ਠੰਢ ਦਾ ਕਹਿਰ ਜਾਰੀ ਹੈ। ਠੰਢ ਲੱਗਣ ਨਾਲ ਇਕ ਹੋਰ ਵਿਦਿਆਰਥੀ ਦੀ ਮੌਤ ਹੋ ਗਈ।  ਬਰਨਾਲਾ ਦੇ ਪਿੰਡ ਪੱਖੋ ਕਲਾਂ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਪਹਿਲੀ ਜਮਾਤ ਦੇ ਵਿਦਿਆਰਥੀ ਦੀ ਠੱਢ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਹੈ।

ਇਹ ਵੀ ਪੜ੍ਹੋ: Food Recipe: ਆਉ ਅਦਰਕ ਦੀ ਕੜ੍ਹੀ ਬਣਾਈਏ 

ਮ੍ਰਿਤਕ ਦੀ ਪਹਿਚਾਣ ਕੁਲਦੀਪ ਸਿੰਘ ਉਮਰ 6 ਸਾਲ ਵਜੋਂ ਹੋਈ ਹੈ। ਮ੍ਰਿਤਕ ਵਿਦਿਆਰਥੀ ਦੇ ਪ੍ਰਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁਲਦੀਪ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ ਵਿਖੇ ਪਹਿਲੀ ਜਮਾਤ ਦਾ ਵਿਦਿਆਰਥੀ ਸੀ।

ਇਹ ਵੀ ਪੜ੍ਹੋ: Health News : ਅੱਖਾਂ ਦੀ ਰੌਸ਼ਨੀ ਵਧਾਉਣ ਵਿਚ ਮਦਦ ਕਰਦਾ ਹੈ ਆੜੂ

ਜੋ ਕਿ ਪਿਛਲੇ ਦਿਨੀਂ ਠੰਢ ਕਾਰਨ ਬਿਮਾਰ ਹੋ ਗਿਆ ਸੀ।ਜਿਸ ਨੂੰ ਪਿੰਡ ਦੇ ਡਾਕਟਰ ਕੋਲੋਂ ਦਵਾਈ ਦਵਾਈ ਗਈ ਪਰ ਸਿਹਤ ਜ਼ਿਆਦਾ ਖ਼ਰਾਬ ਹੋਣ ’ਤੇ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਲਿਜਾਇਆ ਗਿਆ, ਜਿਥੇ  ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿਤਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪਰਿਵਾਰਕ ਮੈਂਬਰਾਂ ਤੇ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ ਦੇ ਮੁੱਖ ਅਧਿਆਪਕ ਨਵਦੀਪ ਸਰਮਾ ਅਨੁਸਾਰ ਬੱਚੇ ਦੀ ਮੌਤ ਠੰਢ ਕਾਰਨ ਹੋਈ ਹੈ। ਮੁੱਖ ਅਧਿਆਪਕ ਨਵਦੀਪ ਸ਼ਰਮਾ ਨੇ ਦੱਸਿਆ ਕਿ ਬੱਚਾ ਕੁਲਦੀਪ ਸਿੰਘ ਪਹਿਲੀ ਜਮਾਤ ਦਾ ਵਿਦਿਆਰਥੀ ਸੀ। ਜੋ ਕਿ ਪਿਛਲੇ ਦਿਨਾਂ ਤੋਂ ਸਕੂਲ ਨਹੀਂ ਆ ਰਿਹਾ ਸੀ। ਬੱਚਾ ਗਰੀਬ ਪਰਿਵਾਰ ਨਾਲ ਸੰਬੰਧਿਤ ਸੀ, ਜਿਸ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ। ਮ੍ਰਿਤਕ ਬੱਚਾ ਕੁਲਦੀਪ ਸਿੰਘ ਦੋ ਭਰਾਵਾਂ ਤੇ ਦੋ ਭੈਣਾਂ ਦਾ ਭਰਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from An innocent child died due to cold Barnala News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement