Punjab News: ਮੰਤਰੀ ਅਮਨ ਅਰੋੜਾ ਦੀ ਸਜ਼ਾ 'ਤੇ ਲੱਗੀ ਰੋਕ, ਭਲਕੇ ਲਹਿਰਾਉਣਗੇ ਝੰਡਾ 
Published : Jan 25, 2024, 1:15 pm IST
Updated : Jan 25, 2024, 1:15 pm IST
SHARE ARTICLE
Aman Arora
Aman Arora

ਸੁਨਾਮ ਕੋਰਟ ਨੇ ਸੁਣਾਈ ਸੀ 2 ਸਾਲ ਦੀ ਸਜ਼ਾ

Punjab News: ਸੰਗਰੂਰ: ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਜ਼ਾ ਹੋਣ ਤੋਂ ਰਾਹਤ ਮਿਲ ਗਈ ਹੈ। ਸੰਗਰੂਰ ਕੋਰਟ 'ਚ ਅੱਜ ਹੋਈ ਸੁਣਵਾਈ ਦੌਰਾਨ ਉਨ੍ਹਾਂ ਨੂੰ ਸੁਨਾਮ ਦੀ ਅਦਾਲਤ ਵੱਲੋਂ ਸੁਣਾਈ ਗਈ ਦੋ ਸਾਲ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਨਾਲ ਅਮਨ ਅਰੋੜਾ ਨੂੰ ਵੱਡੀ ਰਾਹਤ ਮਿਲੀ ਹੈ ਤੇ ਹੁਣ ਉਹ ਅੰਮ੍ਰਿਤਸਰ ਵਿਚ ਝੰਡਾ ਲਹਿਰਾ ਸਕਣਗੇ। 

ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਉਹਨਾਂ ਦੀ ਮਾਤਾ ਪਰਮੇਸ਼ਵਰੀ ਦੇਵੀ ਸਮੇਤ 9 ਵਿਅਕਤੀਆਂ ਨੂੰ 21 ਦਸੰਬਰ ਨੂੰ ਸੁਨਾਮ ਦੀ ਅਦਾਲਤ ਨੇ ਦੋ-ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਮਗਰੋਂ ਅਰੋੜਾ ਨੇ ਸਜ਼ਾ ਖ਼ਿਲਾਫ਼ ਜ਼ਿਲ੍ਹਾ ਸੈਸ਼ਨ ਅਦਾਲਤ ਸੰਗਰੂਰ ਦਾ ਰੁਖ਼ ਕੀਤਾ ਸੀ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਅਮਨ ਅਰੋੜਾ ਨੂੰ 21 ਦਸੰਬਰ 2023 ਨੂੰ ਦੋਸ਼ੀ ਕਰਾਰ ਦਿੰਦਿਆਂ ਉਨ੍ਹਾਂ ਨੂੰ ਵਿਧਾਇਕ ਵਜੋਂ ਅਯੋਗ ਕਰਾਰ ਦਿੰਦਿਆਂ ਅੰਮ੍ਰਿਤਸਰ 'ਚ ਝੰਡਾ ਲਹਿਰਾਉਣ ਤੋਂ ਰੋਕਣ ਦੀਆਂ ਹਦਾਇਤਾਂ ਜਾਰੀ ਕਰਨ ਦੀ ਮੰਗ ’ਤੇ ਸੁਣਵਾਈ 25 ਜਨਵਰੀ ਨੂੰ ਤੈਅ ਕੀਤੀ ਸੀ।

ਅੱਜ ਅਮਨ ਅਰੋੜਾ ਦੇ ਵਕੀਲ ਸਰਤੇਜ ਨਰੂਲਾ ਨੇ ਹਾਈਕੋਰਟ ਨੂੰ ਭਰੋਸਾ ਦਿੱਤਾ ਕਿ ਜੇਕਰ ਸੰਗਰੂਰ ਸੈਸ਼ਨ ਕੋਰਟ ਅੱਜ ਅਮਨ ਅਰੋੜਾ ਦੀ ਸਜ਼ਾ ‘ਤੇ ਰੋਕ ਨਹੀਂ ਲਗਾਉਂਦੀ ਤਾਂ ਉਹ ਭਲਕੇ ਗਣਤੰਤਰ ਦਿਵਸ ‘ਤੇ ਤਿਰੰਗਾ ਨਹੀਂ ਲਹਿਰਾਉਣਗੇ। ਇਸ ਭਰੋਸੇ 'ਤੇ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਤੇ ਹੁਣ ਮੰਤਰੀ ਅਮਨ ਅਰੋੜਾ ਦੀ ਸਜ਼ਾ ਮੁਆਫ਼ ਹੋ ਗਈ ਹੈ ਤੇ ਉਹ ਭਲਕੇ ਅੰਮ੍ਰਿਤਸਰ ਵਿਚ ਝੰਡਾ ਲਹਿਰਾਉਣਗੇ। 

(For more news apart from Punjab News, stay tuned to Rozana Spokesman)

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement